Connect with us

ਪੰਜਾਬੀ

ਅਣਸੋਧਿਆ ਕੂੜਾ ਸੁੱਟਣ ਵਾਲੀਆਂ ਉਦਯੋਗਿਕ ਇਕਾਈਆਂ ਦੀ ਨਕੇਲ ਕੱਸਣ ਦੇ ਹੁਕਮ

Published

on

Orders to crack down on industrial units dumping untreated waste

ਲੁਧਿਆਣਾ : ਬੁੱਢਾ ਦਰਿਆ ਦੇ ਪੁਨਰ-ਸੁਰਜੀਤੀ ਲਈ ਸ਼ੁਰੂ ਕੀਤੇ ਜਾ ਰਹੇ 650 ਕਰੋੜ ਰੁਪਏ ਦੇ ਪ੍ਰਾਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਬੁੱਢੇ ਨਾਲੇ ਅਤੇ ਘੱਗਰ ਦਰਿਆ ਲਈ ਵਿਧਾਨ ਸਭਾ ਕਮੇਟੀ ਦੀ ਮੀਟਿੰਗ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਸਣੇ ਕਮੇਟੀ ਦੇ ਮੈਂਬਰ ਮੌਜੂਦ ਸਨ।

ਚੇਅਰਮੈਨ ਵਿਧਾਇਕ ਗਰੇਵਾਲ ਅਤੇ ਰਾਜ ਸਭਾ ਮੈਂਬਰ ਸੀਚੇਵਾਲ ਦੀ ਅਗਵਾਈ ਹੇਠ ਕਮੇਟੀ ਮੈਂਬਰਾਂ ਨੇ ਸ਼ਹਿਰ ਦੇ ਚਾਰ ਐਸਟੀਪੀ ਪਲਾਂਟ ਤੇ ਕਾਮਲ ਐਂਫਲੂਐਂਟ ਟਰੀਟਮੈਂਟ ਪਲਾਂਟ (ਸੀਈਟੀਪੀ) ਦਾ ਦੌਰਾ ਕੀਤਾ। ਇਸ ਦੌਰਾਨ ਫੋਕਲ ਪੁਆਇੰਟ ਦੇ ਸੀਈਟੀਪੀ ਦੇ ਕੰਮਕਾਜ ’ਤੇ ਕਮੇਟੀ ਮੈਂਬਰਾਂ ਨੇ ਸਵਾਲ ਚੁੱਕੇ ਜਿਥੇ ਟਰੀਟ ਕੀਤੇ ਗਏ ਪਾਣੀ ਦਾ ਰੰਗ ਵੀ ਕਾਲਾ ਸੀ ਜਿਸ ਤੋਂ ਬਾਅਦ ਚੇਅਰਮੈਨ ਭੋਲਾ ਤੇ ਰਾਜ ਸਭਾ ਮੈਂਬਰ ਸੀਚੇਵਾਲ ਨੇ ਡਾਇੰਗ ਮਾਲਕਾਂ ਤੇ ਪ੍ਰਦੂਸ਼ਣ ਬੋਰਡ ਦੇ ਅਧਿਕਾਰੀਆਂ ਦੀ ਕਲਾਸ ਲਗਾਈ।

ਇਸ 40 ਐਮਐਲਡੀ ਦੀ ਪਲਾਂਟ ਤੋਂ ਕਮੇਟੀ ਮੈਂਬਰਾਂ ਨੇ ਪ੍ਰਦੂਸ਼ਣ ਬੋਰਡ ਨੂੰ ਸੈਂਪਲ ਲੈਣ ਲਈ ਕਿਹਾ। ਜਿਥੋਂ ਬਾਅਦ ਵਿੱਚ ਪਾਣੀ ਦੇ ਸੈਂਪਲ ਲਏ ਗਏ। ਇਸ ਤੋਂ ਬਾਅਦ ਕਮੇਟੀ ਮੈਂਬਰਾਂ ਨੇ ਤਾਜਪੁਰ ਰੋਡ, ਬਹਾਦੁਰਕੇ ਰੋਡ ’ਤੇ ਵੀ ਐਸਟੀਪੀ ਤੇ ਸੀਈਟੀਪੀ ਦੇ ਪਲਾਂਟ ਦਾ ਦੌਰਾ ਕੀਤਾ। ਇਸ ਤੋਂ ਪਹਿਲਾਂ ਮੀਟਿੰਗ ਦੌਰਾਨ ਕਮੇਟੀ ਮੈਂਬਰਾਂ ਨੇ ਕਿਹਾ ਕਿ ਬੁੱਢੇ ਨਾਲੇ ਨੂੰ ਮੁੜ ਸੁਰਜੀਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਕਮੇਟੀ ਮੈਂਬਰਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸੀਵਰੇਜ ਲਾਈਨਾਂ ਵਿੱਚ ਅਣਸੋਧਿਆ ਰਹਿੰਦ-ਖੂੰਹਦ ਡੰਪ ਕਰਨ ਵਾਲੀਆਂ ਸਨਅਤੀ ਇਕਾਈਆਂ ਵਿਰੁੱਧ ਨਿਯਮਤ ਨਿਰੀਖਣ ਕਰਨ ਅਤੇ ਸਖ਼ਤ ਕਾਰਵਾਈ ਕਰਨ। ‘ਬੁੱਢਾ ਦਰਿਆ’ ਨੂੰ ਮੁੜ ਸੁਰਜੀਤ ਕਰਨ ਲਈ ਪ੍ਰਾਜੈਕਟ ਨੂੰ ਤੇਜ਼ ਕਰਨ ਦੇ ਨਿਰਦੇਸ਼ ਵੀ ਜਾਰੀ ਕੀਤੇ ਗਏ। ਕਮੇਟੀ ਮੈਂਬਰਾਂ ਨੇ ਅਧਿਕਾਰੀਆਂ ਨੂੰ ਉਲੰਘਣਾ ਕਰਨ ਵਾਲਿਆਂ ਵਿਰੁੱਧ ਸ਼ਿਕੰਜਾ ਕੱਸਣ ਦੇ ਨਿਰਦੇਸ਼ ਦਿੱਤੇ।

Facebook Comments

Trending