ਪੰਜਾਬੀ
ਮਾਸਟਰ ਤਾਰਾ ਸਿੰਘ ਕਾਲਜ ਵਿਖੇ ਸਲਾਨਾ ਕਨਵੋਕੇਸ਼ਨ ਸਮਾਰੋਹ ਦਾ ਆਯੋਜਨ
Published
2 years agoon
ਲੁਧਿਆਣਾ : ਹੱਥਾਂ ਵਿੱਚ ਡਿੱਗਰੀਆਂ ਫੜ੍ਹੇ ਵਿਦਿਆਰਥੀਆਂ ਦੇ ਚਿਹਰੇ ਖੁਸ਼ੀ,ਆਤਮ ਵਿਸ਼ਵਾਸ,ਉਮੰਗ ਤੇ ਆਉਣ ਵਾਲੇ ਸੁਨਿਹਰੇ ਭਵਿੱਖ ਦੀ ਆਸ ਨਾਲ ਚਮਕ ਰਹੇ ਸਨ । ਮੌਕਾ ਸੀ ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਫ਼ਾਰ ਵਿਮੈਨ ,ਲੁਧਿਆਣਾ ਵਿਖੇ ਕਨਵੋਕੇਸ਼ਨ ਸਮਾਰੋਹ ਦਾ । ਇਸ ਸਮਾਰੋਹ ਵਿੱਚ ਪ੍ਰੋਫੈਸਰ ਕਰਮਜੀਤ ਸਿੰਘ ਵਾਇਸ ਚਾਂਸਲਰ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ,ਪਟਿਆਲਾ) ਨੇ ਮੱੁਖ ਮਹਿਮਾਨ ਅਤੇ ਪ੍ਰੋ. ਅਸ਼ਵਨੀ ਭੱਲਾ(ਡਿਪਟੀ ਡੀ.ਪੀ.ਆਈ. ਕਾਲਜਾਂ ਪੰਜਾਬ ਮੋਹਾਲੀ) ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ ।
ਕਨਵੋਕੇਸ਼ਨ ਦਾ ਆਰੰਭ ਗੁਰੁ ਗੌਬਿੰਦ ਸਿੰਘ ਜੀ ਦੇ ਸਵੱਈਏ ‘ਦੇਹਿ ਸ਼ਿਵਾ ਬਰ ਮੋਹਿ ਇਹੈ’ਨਾਲ ਹੋਇਆ।ਮੱੁਖ ਮਹਿਮਾਨ ਨੇ ਗਿਆਨ ਅਤੇ ਰੋਸ਼ਨੀ ਦੀ ਪ੍ਰਤੀਕ ਸ਼ਮਾਂ ਰੋਸ਼ਨ ਕਰਕੇ ਸਮਾਰੋਹ ਦਾ ਆਗਾਜ਼ ਕੀਤਾ। ਕਾਲਜ਼ ਪ੍ਰਿੰਸੀਪਲ ਡਾ.ਸ਼੍ਰੀਮਤੀ ਕਿਰਨਦੀਪ ਕੌਰ ਅਤੇ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਮੁੱਖ ਮਹਿਮਾਨ ਅਤੇ ਵਿਸ਼ੇਸ਼ ਮਹਿਮਾਨ ਦਾ ਫੁੱਲਾਂ ਦਾ ਗੁਲਦਸਤਾ ਦੇ ਕੇ ਸੁਆਗਤ ਕੀਤਾ ।
ਇਸ ਸਮਾਗਮ ਵਿੱਚ ਸਭਿਆਚਾਰਕ ਗਤੀਵਿਧੀਆਂ ਅਤੇ ਅਕਾਦਮਿਕ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ 27 ਵਿਦਿਆਰਥੀਆਂ ਨੂੰ ਰੋਲ ਆਫ਼ ਆਨਰ ਅਤੇ 15 ਵਿਿਦਆਰਥੀਆਂ ਨੂੰ ਕਾਲਜ ਕਲਰ ਨਾਲ ਸਨਮਾਨਿਤ ਕੀਤਾ ਗਿਆ। 13 ਵਿਿਦਆਰਥੀਆਂ ਨੂੰ ਮੈਰਿਟ ਸਰਟੀਫਿਕੇਟ ਪ੍ਰਦਾਨ ਕੀਤੇ ਗਏ ।ਕੁੱਲ 550 ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ ।
ਕਾਲਜ ਪ੍ਰਿੰਸੀਪਲ ਡਾ. ਸ਼੍ਰੀਮਤੀ ਕਿਰਨਦੀਪ ਕੌਰ ਨੇ ਇਸ ਮੌਕੇ ਤੇ ਸਲਾਨਾ ਰਿਪਰੋਟ ਪੜ੍ਹੀ। ਜਿਸ ਵਿੱਚ ਅਕਾਦਮਿਕ,ਸਭਿਆਚਾਰਕ ਅਤੇ ਖੇਡਾਂ ਨਾਲ ਸੰਬੰਧਿਤ ਗਤੀਵਿਧੀਆਂ ਵਿੱਚ ਅਹਿਮ ਪ੍ਰਾਪਤੀਆਂ ਦਾ ਜ਼ਿਕਰ ਕੀਤਾ ਅਤੇ ਇਹਨਾਂ ਪ੍ਰਾਪਤੀਆ ਲਈ ਸਟਾਫ਼ ਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਵਿਦਿਆਰਥੀਆਂ ਨੂੰ ਸੰਬੋਧਿਤ ਕਰਦਿਆਂ ਆਪਣੇ ਕਨਵੋਕੇਸ਼ਨ ਭਾਸ਼ਣ ਵਿੱਚ ਮੁੱਖ ਮਹਿਮਾਨ ਪ੍ਰੋ. ਕਰਮਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ,ਉਹਨਾਂ ਦੇ ਸੁਨਿਹਰੇ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ ।
You may like
-
ਸਿਲਵੀਆ ਨੇ ਪੰਜਾਬ ਯੂਨੀਵਰਸਿਟੀ ਵਿੱਚੋਂ ਪ੍ਰਾਪਤ ਕੀਤਾ ਅੱਠਵਾਂ ਸਥਾਨ
-
GGNIMT ਕਨਵੋਕੇਸ਼ਨ ‘ਚ ਪ੍ਰਦਾਨ ਕੀਤੀਆਂ ਗਈਆਂ 198 ਡਿਗਰੀਆਂ
-
350 ਨਵੇਂ ਚਾਰਟਰਡ ਅਕਾਊਂਟੈਂਟਸ ਨੂੰ ਮੈਂਬਰਸ਼ਿਪ ਡਿਗਰੀਆਂ ਨਾਲ ਕੀਤਾ ਸਨਮਾਨਿਤ
-
ਖ਼ਾਲਸਾ ਕਾਲਜ ਫ਼ਾਰ ਵਿਮੈਨ ਵਿਖੇ ਕਰਵਾਇਆ ਗਿਆ ਸਾਲਾਨਾ ਡਿਗਰੀ ਵੰਡ ਸਮਾਰੋਹ
-
ਦੇਵਕੀ ਦੇਵੀ ਜੈਨ ਮੈਮੋਰੀਅਲ ਕਾਲਜ ਫਾਰ ਵੂਮੈਨ ਵਿਖੇ ਕਰਵਾਈ ਸਾਲਾਨਾ ਕਨਵੋਕੇਸ਼ਨ
-
ਲੁਧਿਆਣਾ ਦੇ ਸਰਕਾਰੀ ਕਾਲਜ ਲੜਕੀਆਂ ਵਿਖੇ ਕਰਵਾਈ ਸਾਲਾਨਾ ਕਨਵੋਕੇਸ਼ਨ