ਲੁਧਿਆਣਾ : ਮਾਲਵਾ ਸੈਂਟਰਲ ਕਾਲਜ ਆਫ਼ ਐਜੂਕੇਸ਼ਨ ਫ਼ਾਰ ਵੂਮੈਨ, ਲੁਧਿਆਣਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਚਾਰਣ ‘ ਸੋ ਕਿਉ ਮੰਦਾ ਆਖੀਐ ਜਿਤੁ ਜੰਮਹਿ ਰਾਜਾਨ ‘ਤੇ Divinity ਅਸੈਂਬਲੀ ਦਾ ਆਯੋਜਨ ਕੀਤਾ ਗਿਆ। ਬੀ.ਐੱਡ. ਅਤੇ ਐਮ.ਐੱਡ. ਦੇ ਵਿਦਿਆਰਥੀਆਂ ਨੇ ਇਸ ਵਿੱਚ ਉਤਸ਼ਾਹ ਨਾਲ ਭਾਗ ਲਿਆ ਅਤੇ ਉਪਰੋਕਤ ਵਿਸ਼ੇ ‘ਤੇ ਕਵਿਤਾਵਾਂ, ਕਹਾਣੀਆਂ, ਲੇਖ ਆਦਿ ਪੇਸ਼ ਕੀਤੇ।
ਡਾ: ਨਿਰੋਤਮਾਂ ਸ਼ਰਮਾ , ਐਸੋਸੀਏਟ ਪ੍ਰੋ. ਨੇ ਸਾਡੇ ਸਮਾਜ ਵਿੱਚ ਔਰਤਾਂ ਦੀ ਭੂਮਿਕਾ ਅਤੇ ਮਹੱਤਤਾ ਬਾਰੇ ਚਾਨਣਾ ਪਾਇਆ ਅਤੇ ਮਹਿਲਾ ਸਸ਼ਕਤੀਕਰਨ ‘ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ,’ ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦਾ ਮੰਨਣਾ ਸੀ ਕਿ ਮਰਦ ਅਤੇ ਔਰਤ ਬਰਾਬਰ ਹਨ ਅਤੇ ਇਸ ਲਈ ਔਰਤਾਂ ਨੂੰ ਨੀਵਾਂ ਨਹੀਂ ਮੰਨਿਆ ਜਾ ਸਕਦਾ। ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ.ਸਤਵੰਤ ਕੌਰ ਨੇ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ ।