Connect with us

ਪੰਜਾਬੀ

ਵਿਧਾਇਕ ਮਾਣੂੰਕੇ ਦੀ ਅਗਵਾਈ ‘ਚ ਸਵੈ-ਰੋਜ਼ਗਾਰ ਅਤੇ ਜਾਗਰੂਕਤਾ ਕੈਂਪ ਦਾ ਆਯੋਜਨ

Published

on

Organized self-employment and awareness camp under the leadership of MLA Manunke

ਜਗਰਾਉਂ/ਲੁਧਿਆਣਾ :  ਵਿਧਾਨ ਸਭਾ ਹਲਕਾ ਜਗਰਾਉਂ ਤੋਂ ਵਿਧਾਇਕ ਸਰਬਜੀਤ ਕੌਰ ਮਾਣੂੰਕੇ ਦੀ ਅਗਵਾਈ ਵਿੱਚ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਲੁਧਿਆਣਾ ਵੱਲੋੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਨਮਤੀ ਵਿਮਲ ਜੈਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਜਗਰਾਉਂ ਵਿਖੇੇ ਸਵੈ-ਰੋਜ਼ਗਾਰ ਅਤੇ ਜਾਗਰੂਕਤਾ ਕੈਂਪ ਲਗਾਇਆ ।

ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਦੱਸਿਆ ਕਿ ਇਸ ਸਵੈ-ਰੋਜ਼ਗਾਰ ਅਤੇ ਜਾਗਰੁਕਤਾ ਕੈਂਪ ਵਿੱਚ ਡੀ.ਬੀ.ਈ.ਈ. ਸਟਾਫ, 15 ਲਾਇਨ ਵਿਭਾਗ, ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ (PSDM), ਸਵੈ ਰੋੋਜ਼ਗਾਰ ਏਜੰਸੀਆ ਅਤੇ ਐਮ.ਸੀ.ਸੀ. ਦੇ ਨੁਮਾਇੰਦਿਆ ਵੱਲੋੋਂ ਸ਼ਮੂਲੀਅਤ ਕੀਤੀ ਜਾਵੇਗੀ ਤਾਂ ਜੋ ਰੋੋਜ਼ਗਾਰ, ਸਵੈ-ਰੋੋਜ਼ਗਾਰ ਸਕੀਮਾਂ, ਸਕਿੱਲ ਟ੍ਰੇਨਿੰਗ ਅਤੇ ਸਕਿੱਲ ਕੋੋਰਸਾਂ ਬਾਰੇ ਵੱਧ ਤੋੋਂ ਵੱਧ ਪੇਂਡੂ ਨੌੌਜਵਾਨਾਂ ਨੂੰ ਅਤੇ ਉਨ੍ਹਾਂ ਦੇ ਮਾਪਿਆ ਨੂੰ ਜਾਗਰੂਕ ਕੀਤਾ ਜਾ ਸਕੇ।

ਡਿਪਟੀ ਡਾਇਰੈਕਟਰ ਸ਼੍ਰੀਮਤੀ ਮਿਨਾਕਸ਼ੀ ਸ਼ਰਮਾ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਲੁਧਿਆਣਾ ਵੱਲੋਂ ਦੱਸਿਆ ਗਿਆ ਕਿ ਭਵਿੱਖ ਵਿੱਚ ਇਸ ਤਰ੍ਹਾਂ ਦੇ ਸਵੈ-ਰੋਜ਼ਗਾਰ ਅਤੇ ਜਾਗਰੂਕਤਾ ਸਬੰਧੀ ਕੈਂਪ ਹਰ ਬਲਾਕ ਵਿੱਚ ਲਗਾਏ ਜਾਣਗੇ ਤਾਂ ਜੋ ਪਿੰਡਾ ਦੇ ਨੌੌਜਵਾਨਾਂ ਨੂੰ ਅਤੇ ਉਨ੍ਹਾਂ ਦੇ ਮਾਤਾ-ਪਿਤਾ ਨੂੰ ਰੋੋਜ਼ਗਾਰ, ਸਵੈ-ਰੋੋਜ਼ਗਾਰ ਸਕੀਮਾਂ, ਸਕਿੱਲ ਟ੍ਰੇਨਿੰਗ ਅਤੇ ਸਕਿੱਲ ਕੋੋਰਸਾਂ ਬਾਰੇ ਵੱਧ ਤੋੋਂ ਵੱਧ ਜਾਣੂੰ ਕਰਵਾਇਆ ਜਾ ਸਕੇ।

 

Facebook Comments

Trending