Connect with us

ਪੰਜਾਬੀ

 ਟ੍ਰਾਂਸਪੋਰਟ ਵਿਭਾਗ ਸਬੰਧੀ ਮੁਸ਼ਕਿਲਾਂ ਦੇ ਨਿਪਟਾਰੇ ਲਈ ਵਿਸ਼ੇਸ਼ ਕੈਂਪਾਂ ਦਾ ਆਯੋਜਨ 30 ਸਤੰਬਰ ਨੂੰ

Published

on

Organized special camps on September 30 to solve problems related to the transport department

ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਵਲੋਂ, ਟ੍ਰਾਂਸਪੋਰਟ ਵਿਭਾਗ ਨਾਲ ਸਬੰਧਤ ਮੁਸ਼ਕਿਲਾਂ ਦੇ ਨਿਪਟਾਰੇ ਲਈ 30 ਸਤੰਬਰ ਨੂੰ ਜ਼ਿਲ੍ਹਾ ਤੇ ਸਬ-ਡਵੀਜ਼ਨ ਪੱਧਰ ‘ਤੇ ਲੱਗਣ ਵਾਲੇ ਵਿਸ਼ੇਸ਼ ਕੈਂਪਾਂ ਦਾ ਵੇਰਵਾ ਸਾਂਝਾ ਕਰਨ ਮੌਕੇ ਕੀਤਾ ਗਿਆ ਜਿਸ ਦਾ ਸਮਾਂ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗਾ।

ਆਮ ਲੋਕਾਂ ਨੂੰ ਡਰਾਇਵਿੰਗ ਲਾਇਸੰਸ, ਆਰ.ਸੀ., ਮਾਲਕੀ ਤਬਦੀਲ ਕਰਵਾਉਣ, ਐਚ.ਐਸ.ਆਰ.ਪੀ. ਜਾਂ ਹੋਰ ਕਿਸੇ ਵੀ ਤਰ੍ਹਾਂ ਦੀ ਟ੍ਰਾਂਸਪੋਰਟ ਵਿਭਾਗ ਸਬੰਧੀ ਕੋਈ ਮੁਸ਼ਕਿਲ ਆ ਰਹੀ ਹੈ ਤਾਂ 30 ਸਤੰਬਰ ਨੂੰ ਦਫ਼ਤਰ ਆਰ.ਟੀ.ਏ, ਉਪ-ਮੰਡਲ ਮੈਜਿਸਟ੍ਰੇਟ, ਰਾਏਕੋਟ,  ਉਪ-ਮੰਡਲ ਮੈਜਿਸਟ੍ਰੇਟ, ਪਾਇਲ, ਉਪ-ਮੰਡਲ ਮੈਜਿਸਟ੍ਰੇਟ, ਸਮਰਾਲਾ, ਆਟੋਮੇਟਿਡ ਡਰਾਇਵਿੰਗ ਟੈਸਟ ਟ੍ਰੈਕ ਜਗਰਾਉਂ, ਆਟੋਮੇਟਿਡ ਡਰਾਇਵਿੰਗ ਟੈਸਟ ਟ੍ਰੈਕ, ਸੈਕਟਰ-32, ਲੁਧਿਆਣਾ ਅਤੇ ਖੰਨਾ ਵਿਖੇ ਲੱਗਣ ਵਾਲੇ ਵਿਸ਼ੇਸ਼ ਕੈਂਪਾਂ ਵਿੱਚ ਸ਼ਮੂਲੀਅਤ ਕੀਤੀ ਜਾਵੇ।

ਉਨ੍ਹਾਂ ਦੱਸਿਆ ਕਿ ਸਬੰਧਤ ਅਧਿਕਾਰੀਆਂ ਵਲੋਂ ਮੌਕੇ ‘ਤੇ ਬਿਨੈਕਾਰਾਂ ਦੀਆਂ ਮੁਸ਼ਕਿਲਾਂ ਸੁਣੀਆਂ ਜਾਣਗੀਆਂ ਅਤੇ ਉਨ੍ਹਾਂ ਦਾ ਪਹਿਲ ਦੇ ਆਧਾਰ ‘ਤੇ ਨਿਪਟਾਰਾ ਵੀ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਵਲੋਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲਿਆ ਜਾਵੇ।

Facebook Comments

Trending