ਲੁਧਿਆਣਾ : ਆਰੀਆ ਕਾਲਜ ਗਰਲਜ਼ ਸੈਕਸ਼ਨ ਲੁਧਿਆਣਾ ਵਿਖੇ ਪੁਸਤਕ ਵਿਸ਼ਲੇਸ਼ਣ ਮੁਕਾਬਲਾ ਕਰਵਾਇਆ ਗਿਆ। ਇਸ ਗਤੀਵਿਧੀ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਭਾਸ਼ਾਵਾਂ ਸੰਸਕ੍ਰਿਤ, ਹਿੰਦੀ, ਪੰਜਾਬੀ, ਅੰਗਰੇਜ਼ੀ ਦੇ ਸਾਹਿਤ ਨਾਲ ਸਬੰਧਤ ਲੇਖਕਾਂ ਦੀਆਂ ਪੁਸਤਕਾਂ ਦਾ ਅਧਿਐਨ ਕਰਕੇ ਉਨ੍ਹਾਂ ਪੁਸਤਕਾਂ ਸੰਬੰਧੀ ਆਪਣੇ ਵਿਚਾਰ ਪੇਸ਼ ਕੀਤੇ। ਇਸ ਗਤੀਵਿਧੀ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਵੱਧ ਤੋਂ ਵੱਧ ਕਿਤਾਬਾਂ ਨਾਲ ਜੁੜੇ ਰਹਿਣ ਦਾ ਰੁਝਾਨ ਪੈਦਾ ਕਰਨਾ ਸੀ।
ਇਸ ਮੌਕੇ ਆਰੀਆ ਕਾਲਜ ਪ੍ਰਬੰਧਕ ਕਮੇਟੀ ਦੇ ਸਕੱਤਰ ਸ੍ਰੀਮਤੀ ਸ਼ਤੀਸਾ ਸ਼ਰਮਾ ਨੇ ਵਿਦਿਆਰਥੀਆਂ ਦੁਆਰਾ ਕੀਤੀ ਕਾਰਗੁਜ਼ਾਰੀ ਦੀ ਸ਼ਲਾਘਾ ਕੀਤੀ। ਕਾਲਜ ਦੇ ਪ੍ਰਿੰਸੀਪਲ ਡਾ.ਸ਼੍ਰੀਮਤੀ ਸੂਕਸ਼ਮ ਆਹਲੂਵਾਲੀਆ ਨੇ ਵਿਦਿਆਰਥੀਆਂ ਦੀ ਹੋਂਸਲਾ ਅਫਜ਼ਾਈ ਕਰਦਿਆਂ ਉਨ੍ਹਾਂ ਨੂੰ ਮੋਬਾਈਲ ਦੇ ਯੁੱਗ ਵਿਚ ਪੁਸਤਕਾਂ ਨਾਲ ਜੁੜੇ ਰਹਿਣ ਲਈ ਪ੍ਰੇਰਿਆ ।