Connect with us

ਪੰਜਾਬੀ

ਨੈਸ਼ਨਲ ਲੋਕ ਅਦਾਲਤ ‘ਚ ਕੁੱਲ 52845 ਰੱਖੇ ਗਏ ਕੇਸਾਂ ‘ਚੋਂ 24671 ਕੇਸਾਂ ਦਾ ਕੀਤਾ ਨਿਪਟਰਾ

Published

on

Out of a total of 52845 cases filed in the National Lok Adalat, 24671 cases were disposed of.

ਲੁਧਿਆਣਾ :  ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਅਤੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਕਚਹਿਰੀ, ਲੁਧਿਆਣਾ ਅਤੇ ਉਪ ਮੰਡਲ ਪੱਧਰ ਜਗਰਾਉਂ, ਖੰਨਾ, ਸਮਰਾਲਾ ਅਤੇ ਪਾਇਲ ਵਿਖੇ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਨੈਸ਼ਨਲ ਲੋਕ ਅਦਾਲਤ ਵਿੱਚ ਲੰਬਿਤ ਕੇਸ ਅਤੇ ਪ੍ਰੀ – ਲੀਟੀਗੇਟਿਵ ਕੇਸ ਜਿਨ੍ਹਾਂ ਵਿੱਚ ਵੱਖ-ਵੱਖ ਕੇਸ ਸ਼ਾਮਲ ਸਨ ਆਦਿ ਕੇਸਾਂ ਦੇ ਨਿਪਟਾਰੇ ਲਈ ਜਿਲ੍ਹਾ ਪੱਧਰ ਤੇ ਕੁੱਲ 31 ਲੋਕ ਅਦਾਲਤ ਬੈਂਚਾਂ ਦਾ ਗਠਨ ਕੀਤਾ ਗਿਆ

ਉਪ ਮੰਡਲ ਪੱਧਰਾਂ ਤੇ ਕੁੱਲ 09 ਲੋਕ ਅਦਾਲਤ ਬੈਂਚਾਂ ਦਾ ਗਠਨ ਕੀਤਾ ਗਿਆ, ਜਿਨ੍ਹਾਂ ਦੀ ਪ੍ਰਧਾਨਗੀ ਨਿਆਂਇਕ ਅਧਿਕਾਰੀ ਸਾਹਿਬਾਨ ਵੱਲੋਂ ਕੀਤੀ ਗਈ। ਲੋਕ ਅਦਾਲਤ ਬੈਂਚਾਂ ਦੇ ਸਹਿਯੋਗ ਲਈ ਹਰ ਲੋਕ ਅਦਾਲਤ ਬੈਂਚ ਵਿੱਚ ਇੱਕ ਸੀਨੀਅਰ ਐਡਵੋਕੇਟ ਅਤੇ ਇੱਕ ਉੱਘੇ ਸਮਾਜ ਸੇਵਕ ਨੂੰ ਬਤੌਰ ਮੈਂਬਰ ਨਾਮਜ਼ਦ ਕੀਤਾ ਗਿਆ ਸੀ। ਇਸ ਨੈਸ਼ਨਲ ਲੋਕ ਅਦਾਲਤ ਵਿੱਚ ਕੁੱਲ 52845 ਕੇਸ ਨਿਪਟਾਰੇ ਲਈ ਰੱਖੇ ਗਏ ਸਨ ਜਿਨ੍ਹਾਂ ਵਿੱਚੋਂ 24671 ਕੇਸਾਂ ਦਾ ਨਿਪਟਾਰਾ ਦੋਹਾਂ ਧਿਰਾਂ ਦੀ ਆਪਸੀ ਸਹਿਮਤੀ ਰਾਹੀਂ ਕਰਵਾਇਆ ਗਿਆ।

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਕੀਤੇ ਗਏ ਇਸ ਨੈਸ਼ਨਲ ਲੋਕ ਅਦਾਲਤ ਦੇ ਪ੍ਰਚਾਰ ਸਦਕਾ ਇਸ ਨੈਸ਼ਨਲ ਲੋਕ ਅਦਾਲਤ ਦੌਰਾਨ 98,21,64030/- ਰੁਪਏ ਦੇ ਅਵਾਰਡ ਪਾਸ ਕੀਤੇ ਗਏ। ਇਸ ਮੌਕੇ ਸ਼੍ਰੀ ਮੁਨੀਸ਼ ਸਿੰਗਲ, ਮਾਨਯੋਗ ਜਿਲ੍ਹਾ ਤੇ ਸੈਸ਼ਨ-ਜ਼ੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਦੱਸਿਆ ਗਿਆ ਕਿ ਨੈਸ਼ਨਲ ਲੋਕ ਅਦਾਲਤ ਵਿੱਚ ਲੋਕਾਂ ਵੱਲੋਂ ਕੇਸਾਂ ਦੇ ਨਿਪਟਾਰੇ ਲਈ ਭਾਰੀ ਉਤਸ਼ਾਹ ਦਿਖਾਇਆ ਗਿਆ।

ਲੋਕ ਅਦਾਲਤ ਦੀ ਮਹੱਤਤਾ ਬਾਰੇ ਦੱਸਦੇ ਹੋਏ ੳਨ੍ਹਾਂ ਵੱਲੋਂ ਦੱਸਿਆ ਗਿਆ ਕਿ ਲੋਕ ਅਦਾਲਤ ਰਾਹੀਂ ਨਿਪਟਾਏ ਗਏ ਕੇਸਾਂ ਵਿੱਚ ਲਗਾਈ ਗਈ ਕੋਰਟ ਫੀਸ ਵਾਪਸ ਕੀਤੀ ਜਾਂਦੀ ਹੈ, ਦੋਵਾਂ  ਧਿਰਾਂ ਦੇ ਧਨ ਅਤੇ ਸਮੇਂ ਦੀ ਬੱਚਤ ਹੁੰਦੀ ਹੈ, ਧਿਰਾਂ ਵਿੱਚ ਆਪਸੀ ਦੁਸ਼ਮਣੀ ਘਟਦੀ ਹੈ ਅਤੇ ਪਿਆਰ ਵਧਦਾ ਹੈ ਅਤੇ ਲੋਕ ਅਦਾਲਤ ਰਾਹੀਂ ਕੀਤੇ ਗਏ ਫੈਸਲੇ ਦੇ ਖਿਲਾਫ ਅੱਗੇ ਕੋਈ ਅਪੀਲ ਨਹੀਂ ਹੁੰਦੀ ਜਿਸ ਨਾਲ ਝਗੜਾ ਹਮੇਸ਼ਾਂ ਲਈ ਖਤਮ ਹੋ ਜਾਂਦਾ ਹੈ।

ਇਸ ਮੌਕੇ ਸ੍ਰੀ ਮੁਨੀਸ਼ ਸਿੰਗਲ, ਮਾਨਯੋਗ ਜਿਲ੍ਹਾ ਤੇ ਸੈਸ਼ਨ ਜੱਜ, ਲੁਧਿਆਣਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੇਂਦਰੀ ਜੇਲ੍ਹ, ਬੋਰਸਟਲ ਜੇਲ੍ਹ ਅਤੇ ਜਨਾਨਾ ਜੇਲ੍ਹ, ਲੁਧਿਆਣਾ ਵਿੱਚ ਇੱਕ ਵਿਸ਼ੇਸ਼ ਮੈਗਾ ਕੈਂਪ ਕੋਰਟ ਦਾ ਵੀ ਆਯੋਜਨ ਕਰਵਾਇਆ ਗਿਆ। ਇਸ ਮੈਗਾ ਕੈਂਪ ਕੋਰਟ ਵਿੱਚ 8 ਜੂਡੀਸ਼ਿਅਲ ਮੈਜਿਸਟਰੇਟ ਸਾਹਿਬਾਨ ਵੱਲੋਂ ਸਪੈਸ਼ਲ ਕੈਂਪ ਕੋਰਟਾਂ ਲਗਾ ਕੇ ਛੋਟੇ ਜ਼ੁਰਮਾਂ ਅਧੀਨ ਜੇਲ੍ਹ ਵਿੱਚ ਬੰਦ 53 ਅਜਿਹੇ ਹਵਾਲਾਤੀਆਂ ਜਿਨ੍ਹਾਂ ਵੱਲੋਂ ਆਪਣੇ ਜੁਰਮ ਦਾ ਇਕਬਾਲ ਕੀਤਾ ਗਿਆ ਅਤੇ ਭਵਿੱਖ ਵਿੱਚ ਅਜਿਹੀ ਗਲਤੀ ਦੁਬਾਰਾ ਨਾ ਕਰਨ ਦਾ ਭਰੋਸਾ ਦਿਵਾਇਆ ਗਿਆ, ਦੇ ਕੇਸਾਂ ਦਾ ਮੌਕੇ ਤੇ ਹੀ ਫੈਸਲਾ ਕੀਤਾ ਗਿਆ

Facebook Comments

Trending