ਖੇਤੀਬਾੜੀ
ਪੀ.ਏ.ਯੂ. ਦੇ ਕਿ੍ਸ਼ੀ ਵਿਗਿਆਨ ਕੇਂਦਰ ਬਠਿੰਡਾ ਵਿੱਚ ਵਿਗਿਆਨਕ ਸਲਾਹਕਾਰ ਕਮੇਟੀ ਦੀ ਮੀਟਿੰਗ ਹੋਈ
Published
3 years agoon

ਲੁਧਿਆਣਾ : ਪੀ.ਏ.ਯੂ. ਦੇ ਕਿ੍ਸ਼ੀ ਵਿਗਿਆਨ ਕੇਂਦਰ ਬਠਿੰਡਾ ਵਿੱਚ ਬੀਤੇ ਦਿਨੀਂ ਅਪਰ ਨਿਰਦੇਸ਼ਕ ਪਸਾਰ ਸਿੱਖਿਆ ਡਾ. ਜੀ ਐੱਸ ਬੁੱਟਰ ਅਤੇ ਅਪਰ ਨਿਰਦੇਸ਼ਕ ਖੋਜ ਡਾ. ਪੀ ਪੀ ਐੱਸ ਪੰਨੂ ਦੀ ਪ੍ਰਧਾਨਗੀ ਹੇਠ ਵਿਗਿਆਨਕ ਸਲਾਹਕਾਰ ਕਮੇਟੀ ਦੀ ਮੀਟਿੰਗ ਆਯੋਜਿਤ ਕੀਤੀ ਗਈ । ਇਸ ਮੀਟਿੰਗ ਵਿੱਚ ਇਲਾਕੇ ਦੇ ਅਗਾਂਹਵਧੂ ਕਿਸਾਨ ਅਤੇ ਕਿਸਾਨ ਬੀਬੀਆਂ ਸ਼ਾਮਿਲ ਹੋਏ ।
ਡਾ. ਜੀ ਐੱਸ ਬੁੱਟਰ ਨੇ ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਵਧੇਰੇ ਆਮਦਨ ਅਤੇ ਮੁਨਾਫ਼ੇ ਲਈ ਖੇਤੀ ਉਤਪਾਦਾਂ ਦੀ ਪੈਕੇਜਿੰਗ ਅਤੇ ਪ੍ਰੋਸੈਸਿੰਗ ਉੱਪਰ ਜ਼ੋਰ ਦਿੱਤਾ । ਉਹਨਾਂ ਨੇ ਕਮੇਟੀ ਮੈਂਬਰਾਂ ਨੂੰ ਕਿਹਾ ਕਿ ਉਹ ਕਿਸਾਨਾਂ ਨੂੰ ਪਰਾਲੀ ਦੀ ਵਾਤਾਵਰਨ ਪੱਖੀ ਸੰਭਾਲ ਲਈ ਉਤਸ਼ਾਹਿਤ ਕਰਨ । ਉਹਨਾਂ ਇਹ ਵੀ ਸਲਾਹ ਦਿੱਤੀ ਕਿ ਸ਼ਹਿਰੀ ਖੇਤਰਾਂ ਵਿੱਚ ਪੀ.ਏ.ਯੂ. ਦੇ ਮਿੱਟੀ ਰਹਿਤ ਛੱਤ ਬਗੀਚੀ ਮਾਡਲ ਨੂੰ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਦੇ ਉਪਰਾਲੇ ਕੀਤੇ ਜਾਣ ਤਾਂ ਜੋ ਸਸਤੇ ਭਾਅ ਤੇ ਰਸਾਇਣਾਂ ਤੋਂ ਮੁਕਤ ਸਬਜ਼ੀਆਂ ਲੋਕਾਂ ਦੇ ਭੋਜਨ ਵਿੱਚ ਸ਼ਾਮਿਲ ਹੋ ਸਕਣ ।
ਡਾ. ਪੀ ਪੀ ਐੱਸ ਪੰਨੂ ਨੇ ਸਥਾਨਕ ਕਿਸਾਨਾਂ ਨੂੰ ਸ਼ਹਿਦ ਅਤੇ ਗੁੜ ਵਰਗੇ ਉਤਪਾਦਾਂ ਦੀ ਵਿਕਰੀ ਲਈ ਸਵੈ ਮੰਡੀਕਰਨ ਵਿਧੀਆਂ ਅਪਨਾਉਣ ਲਈ ਕਿਹਾ । ਉਹਨਾਂ ਇਹ ਵੀ ਕਿਹਾ ਕਿ ਇਹਨਾਂ ਉਤਪਾਦਾਂ ਨੂੰ ਕਿਸਾਨ ਸਮੂਹਾਂ ਨਾਲ ਜੁੜ ਕੇ ਵੱਧ ਮੁਨਾਫ਼ਾ ਲੈਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ । ਇਸ ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਜਿਵੇਂ ਖੇਤੀਬਾੜੀ ਵਿਭਾਗ, ਜੰਗਲਾਤ ਵਿਭਾਗ, ਡੇਅਰੀ ਵਿਭਾਗ, ਬਾਗਬਾਨੀ, ਭੂਮੀ ਅਤੇ ਪਾਣੀ ਸੰਭਾਲ, ਵੇਰਕਾ ਮਿਲਕ ਪਲਾਂਟ ਅਤੇ ਲੀਡ ਬੈਂਕ ਦੇ ਪ੍ਰਤੀਨਿਧ ਹਾਜ਼ਰ ਸਨ ।
ਕਿ੍ਰਸ਼ੀ ਵਿਗਿਆਨ ਕੇਂਦਰ ਬਠਿੰਡਾ ਦੇ ਸਹਿਯੋਗੀ ਨਿਰਦੇਸ਼ਕ ਡਾ. ਅਜੀਤਪਾਲ ਸਿੰਘ ਧਾਲੀਵਾਲ ਨੇ ਕਮੇਟੀ ਦੇ ਸਾਰੇ ਮੈਂਬਰਾਂ ਦਾ ਸਵਾਗਤ ਕੀਤਾ । ਡਾ. ਵਿਨੈ ਸਿੰਘ ਨੇ ਸਲਾਨਾ ਕਾਰਵਾਈ ਰਿਪੋਰਟ ਪੇਸ਼ ਕੀਤੀ । ਡਾ. ਗੁਰਮੀਤ ਸਿੰਘ ਢਿੱਲੋਂ ਨੇ ਆਉਣ ਵਾਲੇ ਸਾਲ ਲਈ ਯੋਜਨਾਵਾਂ ਦਾ ਖਾਕਾ ਪੇਸ਼ ਕੀਤਾ । ਡਾ. ਬੁੱਟਰ ਅਤੇ ਡਾ. ਪੰਨੂ ਨੇ ਕਿ੍ਰਸ਼ੀ ਵਿਗਿਆਨ ਕੇਂਦਰ ਦੇ ਵੱਖ-ਵੱਖ ਯੂਨਿਟਾਂ ਦੀਆਂ ਗਤੀਵਿਧੀਆਂ ਦਾ ਮੁਆਇਨਾ ਵੀ ਕੀਤਾ । ਸਮੂਹ ਕਮੇਟੀ ਮੈਂਬਰਾਂ ਨੇ ਕੇਂਦਰ ਦੇ ਕੰਮ-ਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਯੋਗ ਸਲਾਹਾਂ ਦਿੱਤੀਆਂ ।
You may like
-
ਪੰਜਾਬ ਯੂਨੀਵਰਸਿਟੀ ‘ਚ ਜਬਰਦਸਤ ਹੰਗਾਮਾ! ਚਲੀਆਂ ਕੁਰਸੀਆਂ
-
ਦੋ ਪੁਲਿਸ ਮੁਲਾਜ਼ਮਾਂ ਖਿਲਾਫ ਕਾਰਵਾਈ, ਸਿਵਲ ਸਰਜਨ ਨੂੰ ਆਜ਼ਾਦੀ ਦਿਵਸ ਸਮਾਗਮ ‘ਚ ਜਾਣ ਤੋਂ ਰੋਕਿਆ ਗਿਆ
-
ਵਧੀਕ ਮੁੱਖ ਚੋਣ ਅਫ਼ਸਰ ਨੇ ਗਿਣਤੀ ਕੇਂਦਰਾਂ ‘ਚ ਪ੍ਰਬੰਧਾਂ ਦਾ ਲਿਆ ਜਾਇਜ਼ਾ
-
ਵਿਦਿਆਰਥੀਆਂ ਨੇ ਪਰਾਲੀ ਦੀ ਸੰਭਾਲ ਅਤੇ ਖੇਤੀ ਵਿਭਿੰਨਤਾ ਬਾਰੇ ਕੀਤਾ ਜਾਗਰੂਕ
-
ਪੀ.ਏ.ਯੂ. ਦੇ ਵਿਗਿਆਨੀਆਂ ਨੇ ਕੌਮਾਂਤਰੀ ਮਹੱਤਵ ਦੀਆਂ ਦੋ ਕਿਤਾਬਾਂ ਕਰਵਾਈਆਂ ਪ੍ਰਕਾਸ਼ਿਤ
-
ਨਾਰੀਅਲ ਦੇ ਲੱਡੂ, ਕਾਜੂ ਪਿੰਨੀ ਅਤੇ ਸਜਾਵਟੀ ਮੋਮਬੱਤੀਆਂ ਬਣਾਉਣ ਦਾ ਕੀਤਾ ਪ੍ਰਦਰਸ਼ਨ