ਲੁਧਿਆਣਾ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਅਧਿਆਪਕ ਤੇ ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦੇ ਅਧਿਆਪਕ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕੱਚੇ ਸਫਾਈ ਸੇਵਕਾਂ ਵਲੋਂ ਆਪਣੀਆਂ ਹੱਕੀ ਮੰਗਾਂ ਦੀ ਪੂਰਤੀ ਲਈ ਧਰਨਾ ਜਾਰੀ ਰੱਖਿਆ ਗਿਆ।
ਅਧਿਆਪਕਾਂ ਤੇ ਕੱਚੇ ਮੁਲਾਜ਼ਮਾਂ ਨੇ ਲਿਖਤੀ ਮੰਗਾਂ ਮੰਨੇ ਜਾਣ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ। ਪੀ.ਏ.ਯੂ. ਅਧਿਆਪਨ ਯੂਨੀਅਨ ਦੇ ਪ੍ਰਧਾਨ ਡਾ. ਹਰਮੀਤ ਸਿੰਘ ਕਿੰਗਰਾ ਦੀ ਅਗਵਾਈ ਵਿਚ ਪੀ.ਏ.ਯੂ. ਤੇ ਗਡਵਾਸੂ ਦੇ ਅਧਿਆਪਕਾਂ ਵਲੋਂ ਪੀ.ਏ.ਯੂ. ਕੈਂਪਸ ਵਿਖੇ ਰੋਸ ਮਾਰਚ ਕਰਕੇ ਰੋਸ ਧਰਨਾ ਦਿੱਤਾ। ਪੀ.ਏ.ਯੂ. ਦੇ ਕੱਚੇ ਸਫਾਈ ਸੇਵਕਾਂ ਨੇ ਮੰਗਾਂ ਨਾ ਮੰਨੇ ਜਾਣ ਤੇ ਸੰਘਰਸ਼ ਤੇਜ਼ ਕਰਨ ਦੀ ਗੱਲ ਆਖੀ।
ਪ੍ਰਦਰਸ਼ਨਕਾਰੀ ਅਧਿਆਪਕਾਂ ਨੇ ਕਿਹਾ ਕਿ 7ਵੇਂ ਤਨਖਾਹ ਕਮਿਸ਼ਨ ਤੇ ਯੂ.ਜੀ.ਸੀ. ਗਰੇਡ ਲਾਗੂ ਕਰਵਾਉਣ ਤੱਕ ਉਹ ਆਪਣਾ ਸੰਘਰਸ਼ ਜਾਰੀ ਰੱਖਣ। ਪੀ.ਏ.ਯੂ. ਦੇ ਕੱਚੇ ਮੁਲਾਜ਼ਮਾਂ ਨੇ ਕਿਹਾ ਕਿ ਪੰਜਾਬ ਸਰਕਾਰ ਤੇ ਪੀ.ਏ.ਯੂ. ਦੇ ਪ੍ਰਬੰਧਕਾਂ ਵਲੋਂ ਜਦੋਂ ਤੱਕ ਉਨ੍ਹਾਂ ਨੂੰ ਪੱਕਾ ਨਹੀਂ ਕੀਤਾ ਜਾਂਦਾ, ਉਦੋਂ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।