Connect with us

ਖੇਤੀਬਾੜੀ

ਪੀ.ਏ.ਯੂ. ਨੇ ਕਿਸਾਨਾਂ ਨੂੰ ਕੁਦਰਤੀ ਸਰੋਤਾਂ ਦੀ ਸੰਭਾਲ ਲਈ ਕੀਤਾ ਜਾਗਰੂਕ

Published

on

P.A.U. Awareness to farmers for conservation of natural resources

ਲੁਧਿਆਣਾ : ਬੀਤੇ ਦਿਨੀਂ ਪੀ.ਏ.ਯੂ. ਦੇ ਪਸਾਰ ਸਿੱਖਿਆ ਵਿਭਾਗ ਵੱਲੋਂ ਫਿਰੋਜ਼ਪੁਰ ਵਿੱਚ ਕਿਸਾਨਾਂ ਅਤੇ ਵਿਗਿਆਨੀਆਂ ਦਾ ਇੱਕ ਸੰਵਾਦ ਰਚਾਇਆ ਗਿਆ । ਇਸ ਸਮਾਗਮ ਵਿੱਚ ਪੀ.ਏ.ਯੂ. ਦੇ ਵਿਗਿਆਨੀਆਂ ਨੇ ਕਿਸਾਨਾਂ ਨੂੰ ਝੋਨੇ ਦੀ ਕਾਸ਼ਤ ਦੇ ਨਾਲ-ਨਾਲ ਕੁਦਰਤੀ ਸਰੋਤਾਂ ਦੀ ਸੰਭਾਲ ਦੇ ਗੁਰ ਦੱਸੇ ।

ਵਿਭਾਗ ਦੇ ਮੁਖੀ ਡਾ. ਕੁਲਦੀਪ ਸਿੰਘ ਨੇ ਕਿਹਾ ਕਿ ਅੱਜ ਸਰੋਤਾਂ ਦੀ ਸੰਭਾਲ ਸਭ ਤੋਂ ਭਖਵਾਂ ਮੁੱਦਾ ਹੈ ਅਤੇ ਪੀ.ਏ.ਯੂ. ਨੇ ਇਸ ਦਿਸ਼ਾ ਵਿੱਚ ਬਹੁਤ ਸਾਰੀਆਂ ਤਕਨਾਲੋਜੀਆਂ ਸਾਹਮਣੇ ਲਿਆਂਦੀਆਂ ਹਨ ਜਿਨਾਂ ਦੀ ਮਦਦ ਨਾਲ ਝੋਨੇ ਦੀ ਕਾਸ਼ਤ ਅਤੇ ਪਰਾਲੀ ਦੀ ਸੰਭਾਲ ਵਾਤਾਵਰਨ ਪੱਖੀ ਨਜ਼ਰੀਏ ਤੋਂ ਕੀਤੀ ਜਾ ਸਕਦੀ ਹੈ ।

ਡਾ. ਧਰਮਿੰਦਰ ਸਿੰਘ ਨੇ ਪਸਾਰ ਸਿੱਖਿਆ ਵਿਭਾਗ ਦੀਆਂ ਗਤੀਵਿਧੀਆਂ ਅਤੇ ਇਸ ਸੰਬੰਧ ਵਿੱਚ ਨਾਬਾਰਡ ਦੀਆਂ ਯੋਜਨਾਵਾਂ ਬਾਰੇ ਚਾਨਣਾ ਪਾਇਆ । ਉਹਨਾਂ ਨੇ ਕਿਸਾਨਾਂ ਨੂੰ ਪੀ.ਏ.ਯੂ. ਵੱਲੋਂ ਵਿਕਸਿਤ ਕੀਤੀਆਂ ਘੱਟ ਮਿਆਦ ਵਿੱਚ ਪੱਕਣ ਵਾਲੀਆਂ ਝੋਨੇ ਦੀਆਂ ਕਿਸਮਾਂ ਬੀਜਣ ਦੀ ਸਲਾਹ ਦਿੱਤੀ ।
ਨਾਬਾਰਡ ਦੇ ਉਪ ਨਿਰਦੇਸ਼ਕ ਜਨਰਲ ਕੁਮਾਰੀ ਸਵਿਤਾ ਨੇ ਕਿਸਾਨਾਂ ਨੂੰ ਪਰਾਲੀ ਦੀ ਸੰਭਾਲ ਬਿਨਾਂ ਸਾੜੇ ਕਰਨ ਦੀ ਅਪੀਲ ਕੀਤੀ ।

 

Facebook Comments

Trending