ਪੰਜਾਬੀ
ਪੀ.ਏ.ਯੂ. ਵਿੱਚ ਵਾਤਾਵਰਨ ਦਿਵਸ ਮੌਕੇ ਕਰਵਾਇਆ ਕਵਿਤਾ ਪਾਠ
Published
2 years agoon
ਲੁਧਿਆਣਾ : ਪੀ.ਏ.ਯੂ. ਦੇ ਪਸਾਰ ਸਿੱਖਿਆ ਵਿਭਾਗ ਵਲੋਂ ਬੀਤੇ ਦਿਨੀਂ ਵਾਤਾਵਰਨ ਦਿਵਸ ਦੇ ਪ੍ਰਸੰਗ ਵਿੱਚ ਕਵਿਤਾ ਪਾਠ ਕਰਵਾਇਆ ਗਿਆ । ਇਸ ਵਿੱਚ ਵਿਭਾਗ ਦੇ ਕਲਾਕਾਰਾਂ, ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਹਿੱਸਾ ਲਿਆ । ਵੱਖ-ਵੱਖ ਭਾਸ਼ਾਵਾਂ ਬੋਲਣ ਵਾਲੇ ਵਿਦਿਆਰਥੀ ਕਵਿਤਾ ਦੇ ਬਹਾਨੇ ਨਾਲ ਇੱਕ ਜਗਾ ਇਕੱਤਰ ਹੋ ਕੇ ਵਾਤਾਵਰਨ ਦੀ ਫਿਕਰਮੰਦੀ ਨਾਲ ਜੁੜੇ ।
ਇਸ ਸਮਾਗਮ ਦੇ ਮੁੱਖ ਮਹਿਮਾਨ ਸਹਿਯੋਗ ਨਿਰਦੇਸ਼ਕ ਲੋਕ ਸੰਪਰਕ ਡਾ. ਨਿਰਮਲ ਜੌੜਾ ਸਨ । ਡਾ. ਜੌੜਾ ਨੇ ਆਪਣੇ ਭਾਸ਼ਣ ਵਿੱਚ ਕਵਿਤਾ ਨੂੰ ਅਹਿਸਾਸਾਂ ਦੀ ਜ਼ੁਬਾਨ ਕਿਹਾ । ਉਹਨਾਂ ਕਿਹਾ ਕਿ ਹਰ ਮੁੱਦੇ ਤੇ ਚਿੰਤਾ ਦਾ ਪਹਿਲਾ ਰੂਪ ਕਵਿਤਾ ਵਿੱਚ ਹੀ ਪ੍ਰਗਟ ਹੁੰਦਾ ਹੈ ਅਤੇ ਫਿਰ ਇਹ ਸਮਾਜਿਕ ਸਰੋਕਾਰ ਬਣਦਾ ਹੈ । ਉਹਨਾਂ ਨੇ ਪ੍ਰਬੰਧਕਾਂ ਅਤੇ ਭਾਗ ਲੈਣ ਵਾਲਿਆਂ ਨੂੰ ਇਸ ਸਮਾਗਮ ਵਿੱਚ ਹਿੱਸਾ ਲੈਣ ਤੇ ਵਧਾਈ ਦਿੱਤੀ ।
ਇਸ ਮੌਕੇ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਭਾਸ਼ਾਵਾਂ ਵਿੱਚ ਕਵਿਤਾਵਾਂ ਦਾ ਪਾਠ ਹੋਇਆ । ਕਵੀਆਂ ਵਿੱਚ ਖੁਸ਼ਕਰਨ, ਬਿਨੈਪ੍ਰਤਾਪ, ਸਾਹਿਲ, ਰਮਨੀਕ ਨੇ ਪੰਜਾਬੀ ਵਿੱਚ ਕਵਿਤਾਵਾਂ ਪੜੀਆਂ ਜਦਕਿ ਸਨਿਰੁੱਧ ਨੇ ਅੰਗਰੇਜ਼ੀ ਵਿੱਚ ਆਪਣੀ ਕਵਿਤਾ ਪੇਸ਼ ਕੀਤੀ । ਅਧਿਆਪਕਾਂ ਵਿੱਚੋਂ ਡਾ. ਮਨਮੀਨ ਕੌਰ ਅਤੇ ਡਾ. ਪੰਕਜ ਕੁਮਾਰ ਨੇ ਆਪਣੀਆਂ ਕਵਿਤਾਵਾਂ ਪੜੀਆਂ । ਅੰਤ ਵਿੱਚ ਡਾ. ਕਮਲਪ੍ਰੀਤ ਕੌਰ ਨੇ ਸਭ ਦਾ ਧੰਨਵਾਦ ਕੀਤਾ ।
You may like
-
ਦੋ ਪੁਲਿਸ ਮੁਲਾਜ਼ਮਾਂ ਖਿਲਾਫ ਕਾਰਵਾਈ, ਸਿਵਲ ਸਰਜਨ ਨੂੰ ਆਜ਼ਾਦੀ ਦਿਵਸ ਸਮਾਗਮ ‘ਚ ਜਾਣ ਤੋਂ ਰੋਕਿਆ ਗਿਆ
-
ਵਧੀਕ ਮੁੱਖ ਚੋਣ ਅਫ਼ਸਰ ਨੇ ਗਿਣਤੀ ਕੇਂਦਰਾਂ ‘ਚ ਪ੍ਰਬੰਧਾਂ ਦਾ ਲਿਆ ਜਾਇਜ਼ਾ
-
ਵਿਦਿਆਰਥੀਆਂ ਨੇ ਪਰਾਲੀ ਦੀ ਸੰਭਾਲ ਅਤੇ ਖੇਤੀ ਵਿਭਿੰਨਤਾ ਬਾਰੇ ਕੀਤਾ ਜਾਗਰੂਕ
-
ਪੀ.ਏ.ਯੂ. ਦੇ ਵਿਗਿਆਨੀਆਂ ਨੇ ਕੌਮਾਂਤਰੀ ਮਹੱਤਵ ਦੀਆਂ ਦੋ ਕਿਤਾਬਾਂ ਕਰਵਾਈਆਂ ਪ੍ਰਕਾਸ਼ਿਤ
-
ਨਾਰੀਅਲ ਦੇ ਲੱਡੂ, ਕਾਜੂ ਪਿੰਨੀ ਅਤੇ ਸਜਾਵਟੀ ਮੋਮਬੱਤੀਆਂ ਬਣਾਉਣ ਦਾ ਕੀਤਾ ਪ੍ਰਦਰਸ਼ਨ
-
ਖੇਤੀ ਉੱਦਮੀਆਂ ਨੇ ਸਿਫਟ ਦੇ ਕਿਸਾਨ ਮੇਲੇ ਵਿੱਚ ਦੋ ਪੁਰਸਕਾਰ ਜਿੱਤੇ