ਲੁਧਿਆਣਾ : ਪੀ.ਏ.ਯੂ. ਦੇ ਰਸਾਇਣ ਵਿਗਿਆਨ ਵਿਭਾਗ ਵਿੱਚ ਐੱਮ ਐੱਸ ਸੀ ਦੀ ਵਿਦਿਆਰਥਣ ਕੁਮਾਰੀ ਖੁਸ਼ਬੂ ਨੂੰ ਅਮਰੀਕਾ ਦੀ ਯੂਨੀਵਰਸਿਟੀ ਆਫ਼ ਸਾਊਥ ਕੈਰੇਲੀਨਾ ਤੋਂ ਅਗਲੇਰੀ ਪੜ੍ਹਾਈ ਜਾਰੀ ਰੱਖਣ ਲਈ ਸਕਾਲਰਸ਼ਿਪ ਹਾਸਲ ਹੋਈ ਹੈ । ਇਸ ਸਕਾਲਰਸ਼ਿਪ ਵਿੱਚ ਸਲਾਨਾ 20 ਹਜ਼ਾਰ ਡਾਲਰ ਦੀ ਰਾਸ਼ੀ ਸ਼ਾਮਿਲ ਹੋਵੇਗੀ ।
ਜ਼ਿਕਰਯੋਗ ਹੈ ਕਿ ਕੁਮਾਰੀ ਖੁਸ਼ਬੂ ਨੇ ਰਸਾਇਣ ਵਿਗਿਆਨ ਵਿਭਾਗ ਦੇ ਸਹਾਇਕ ਪ੍ਰੋਫੈਸਰ ਡਾ. ਮਨਪ੍ਰੀਤ ਕੌਰ ਦੀ ਨਿਗਰਾਨੀ ਹੇਠ ਆਪਣੀ ਸਿੱਖਿਆ ਸੰਪੂਰਨ ਕੀਤੀ । ਇਸ ਦੌਰਾਨ ਉਹਨਾਂ ਨੇ ਅੰਤਰਰਾਸ਼ਟਰੀ ਖੋਜ ਪੱਤਰ ਵਿੱਚ ਖੋਜ ਪੇਪਰ ਲਿਖਣ ਤੋਂ ਇਲਾਵਾ ਕਿਤਾਬਾਂ ਦੇ ਅਧਿਆਇ ਵੀ ਲਿਖੇ ।
ਪੀ.ਏ.ਯੂ. ਦੇ ਵਾਈਸ ਚਾਂਸਲਰ ਸ਼੍ਰੀ ਡੀ.ਕੇ. ਤਿਵਾੜੀ, ਬੇਸਿਕ ਸਾਇੰਸਜ਼ ਕਾਲਜ ਦੇ ਡੀਨ ਅਤੇ ਰਜਿਸਟਰਾਰ ਡਾ. ਸ਼ੰਮੀ ਕਪੂਰ, ਡੀਨ ਪੋਸਟ ਗ੍ਰੈਜੂਏਟ ਸਟੱਡੀਜ਼ ਡਾ. ਸੰਦੀਪ ਬੈਂਸ, ਅਪਰ ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ ਅਤੇ ਰਸਾਇਣ ਵਿਗਿਆਨ ਵਿਭਾਗ ਦੇ ਮੁਖੀ ਡਾ. ਮਨਜੀਤ ਕੌਰ ਸਾਂਘਾ ਨੇ ਵਿਦਿਆਰਥਣ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ ।