Connect with us

ਪੰਜਾਬ ਨਿਊਜ਼

ਪੰਜਾਬ ‘ਚ ਝੋਨੇ ਦੀ ਖਰੀਦ ਅੱਜ ਤੋਂ, ਮੰਡੀ ਬੋਰਡ ਵੱਲੋਂ 1854 ਖਰੀਦ ਕੇਂਦਰ ਕੀਤੇ ਗਏ ਨੋਟੀਫਾਈ

Published

on

Paddy purchase in Punjab from today, 1854 purchase centers have been notified by the Mandi Board

ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਕਲਿਆਣ ਮੰਤਰੀ ਸ. ਗੁਰਮੀਤ ਸਿੰਘ ਗੁਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਝੋਨੇ ਦੀ ਫਸਲ ਦੇ ਇਕ-ਇਕ ਦਾਣੇ ਦੀ ਖਰੀਦ ਲਈ ਵਚਨਬੱਧਤਾ ਅਧੀਨ ਪੰਜਾਬ ਮੰਡੀ ਬੋਰਡ ਵੱਲੋਂ 1854 ਖਰੀਦ ਕੇਂਦਰ ਨੋਟੀਫਾਈ ਕੀਤੇ ਗਏ ਹਨ ਜਿਸ ਨਾਲ ਅੱਜ ਪਹਿਲੀ ਅਕਤੂਬਰ ਤੋਂ ਸ਼ੁਰੂ ਹੋ ਰਹੇ ਖਰੀਦ ਸੀਜਨ ਦੌਰਾਨ ਖਰੀਦ ਕੰਮਾਂ ਨੂੰ ਸੁਚਾਰੂ ਢੰਗ ਨਾਲ ਪੂਰਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਝੋਨੇ ਦੀ ਨਿਰਵਿਘਨ ਖਰੀਦ ਨੂੰ ਨਿਸ਼ਚਿਤ ਬਣਾਉਣ ਲਈ ਸਾਰੇ ਪੁਖਤਾ ਪ੍ਰਬੰਧ ਕੀਤੇ ਗਏ ਹਨ।

ਖੇਤੀਬਾੜੀ ਮੰਤਰੀ ਖੁੱਡੀਆਂ ਨੇ ਕਿਹਾ ਕਿ ਖਰੀਦ ਕੇਂਦਰਾਂ ਨੂੰ ਨੋਟੀਫਾਈ ਕਰਨ ਦੇ ਇਲਾਵਾ ਕਿਸਾਨਾਂ ਤੇ ਮਜ਼ਦੂਰਾਂ ਦੀ ਸਹੂਲਤ ਲਈ ਅਨਾਜ ਮੰਡੀਆਂ ਵਿਚ ਪੂਰੇ ਪ੍ਰਬੰਧ ਕੀਤੇ ਹਨ।
ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪੂਰੀ ਤਰ੍ਹਾਂ ਤੋਂ ਪਕੀ ਹੋਈ ਫਸਲ ਹੀ ਮੰਡੀਆਂ ਵਿਚ ਲੈ ਕੇ ਆਉਣ ਜਿਸ ਨਾਲ ਉਨ੍ਹਾਂ ਨੂੰ ਆਪਣੀ ਫਸਲ ਵੇਚਣ ਵਿਚ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

Facebook Comments

Trending