Connect with us

ਪੰਜਾਬ ਨਿਊਜ਼

ਸੜਕ ਕਿਨਾਰੇ ਸੁੱਤੇ ਪਏ ਲੋਕਾਂ ਨਾਲ ਦਰਦਨਾਕ ਹਾਦਸਾ, ਪਇਆ ਚੀਕ-ਚਿਹਾੜਾ

Published

on

ਲੁਧਿਆਣਾ: ਲੁਧਿਆਣਾ ਦੇ ਪ੍ਰਤਾਪ ਚੌਕ ਨੇੜੇ ਇੱਕ ਦਰਦਨਾਕ ਹਾਦਸੇ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਹਾਦਸਾ ਬੀਤੀ ਰਾਤ 2 ਵਜੇ ਦੇ ਕਰੀਬ ਵਾਪਰਿਆ ਦੱਸਿਆ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਕਾਰ ਸਵਾਰ ਵਿਅਕਤੀ ਨੇ ਸੜਕ ਕਿਨਾਰੇ ਸੁੱਤੇ ਪਏ ਲੋਕਾਂ ‘ਤੇ ਕਾਰ ਭਜਾ ਦਿੱਤੀ।ਇਸ ਦੌਰਾਨ ਲੋਕਾਂ ਵਿੱਚ ਰੌਲਾ ਪੈ ਗਿਆ। ਇਸ ਹਾਦਸੇ ਵਿੱਚ ਦੋ ਵਿਅਕਤੀ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਲੁਧਿਆਣਾ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਮਾਮਲਾ ਥਾਣਾ ਡਵੀਜ਼ਨ ਨੰਬਰ 6 ਅਧੀਨ ਹੈ। ਫਿਲਹਾਲ ਇੱਕ ਨੂੰ ਮਾਮੂਲੀ ਸੱਟਾਂ ਲੱਗੀਆਂ ਸਨ ਅਤੇ ਉਸ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ, ਦੂਜੇ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।

Facebook Comments

Trending