Connect with us

ਪੰਜਾਬੀ

ਚੋਣਾਂ ਦੇ ਮੱਦੇਨਜ਼ਰ ਸ਼ਹਿਰ ‘ਚ ਅਰਧ ਸੈਨਿਕ ਬਲਾਂ ਦੇ ਦਸਤੇ ਤਾਇਨਾਤ

Published

on

Paramilitary forces deployed in the city ahead of the elections

ਲੁਧਿਆਣਾ : ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਵਲੋਂ ਸ਼ਹਿਰ ਵਿਚ ਚੌਕਸੀ ਵਧਾ ਦਿੱਤੀ ਗਈ ਹੈ ਤੇ ਅੱਜ ਸ਼ਹਿਰ ਵਿਚ ਦੋ ਦਰਜਨ ਤੋਂ ਵੱਧ ਥਾਂਵਾਂ ‘ਤੇ ਪੁਲਿਸ ਵਲੋਂ ਵਿਸ਼ੇਸ਼ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਪੰਜਾਬ ਪੁਲਿਸ ਤੋਂ ਇਲਾਵਾ ਅਰਧ ਸੈਨਿਕ ਬਲਾਂ ਦੇ ਦਸਤੇ ਵੀ ਸ਼ਹਿਰ ਵਿਚ ਤਾਇਨਾਤ ਕੀਤੇ ਗਏ ਹਨ।

ਇਸ ਚੈਕਿੰਗ ਦੌਰਾਨ ਪੁਲਿਸ ਵਲੋਂ ਡਾਬਾ ਲੋਹਾਰਾ ਪੁਲ ‘ਤੇ ਐਸ.ਐੱਚ.ਓ. ਡਾਬਾ ਦਵਿੰਦਰ ਸਿੰਘ ਦੀ ਅਗਵਾਈ ਹੇਠ ਇਕ ਵਿਸ਼ੇਸ਼ ਨਾਕਾ ਲਗਾਇਆ ਗਿਆ ਸੀ, ਜਿਸ ਤਹਿਤ ਕਾਰ ਸਵਾਰ ਕੁਲਦੀਪ ਸਿੰਘ ਪਾਸੋਂ 3 ਲੱਖ ਰੁਪਏ ਦੀ ਨਕਦੀ ਬਰਾਮਦ ਕੀਤੀ ਗਈ। ਦਵਿੰਦਰ ਸਿੰਘ ਨੇ ਦੱਸਿਆ ਕਿ ਕੁਲਦੀਪ ਸਿੰਘ ਮੌਕੇ ‘ਤੇ ਇਸ ਨਕਦੀ ਬਾਰੇ ਕੋਈ ਦਸਤਾਵੇਜ਼ ਪੇਸ਼ ਨਹੀਂ ਕਰ ਸਕਿਆ, ਜਿਸ ਕਾਰਨ ਪੁਲਿਸ ਵਲੋਂ ਇਹ ਨਕਦੀ ਕਬਜ਼ੇ ਵਿਚ ਲੈ ਕੇ ਸਰਕਾਰੀ ਖ਼ਜ਼ਾਨੇ ਵਿਚ ਜਮ੍ਹਾਂ ਕਰਵਾ ਦਿੱਤੀ ਗਈ ਹੈ।

ਇਸ ਤੋਂ ਇਲਾਵਾ ਪੁਲਿਸ ਵਲੋਂ ਚਾਰਾਂ ਬਾਈਪਾਸਾਂ ‘ਤੇ ਵੀ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਅਤੇ ਸ਼ਹਿਰ ਵਿਚ ਹਰ ਆਉਣ ਵਾਲੇ ਵਾਹਨ ਦੀ ਪੁਲਿਸ ਵਲੋਂ ਤਲਾਸ਼ੀ ਲਈ ਜਾ ਰਹੀ ਹੈ। ਰੇਲਵੇ ਸਟੇਸ਼ਨ, ਬੱਸ ਸਟੈਂਡ ਅਤੇ ਹੋਰ ਜਨਤਕ ਥਾਂਵਾਂ ‘ਤੇ ਵੀ ਵਾਧੂ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼ਹਿਰ ਵਿਚ ਇਹ ਨਾਕਾਬੰਦੀ ਜਾਰੀ ਰਹੇਗੀ।

Facebook Comments

Trending