Connect with us

ਖੇਤੀਬਾੜੀ

ਪੀ.ਏ.ਯੂ. ਨੇ ਹਾੜੀ ਦੀਆਂ ਫ਼ਸਲਾਂ ਲਈ ਕਿਸਾਨ ਮੇਲਿਆਂ ਦੀਆਂ ਤਰੀਕਾਂ ਐਲਾਨੀਆਂ

Published

on

ਲੁਧਿਆਣਾ : ਪੀ.ਏ.ਯੂ. ਨੇ ਹਾੜੀ ਦੀਆਂ ਫ਼ਸਲਾਂ ਲਈ ਸਤੰਬਰ 2023 ਵਿੱਚ ਲਾਏ ਜਾਣ ਵਾਲੇ ਕਿਸਾਨ ਮੇਲਿਆਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ | ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਦੀ ਸਰਪ੍ਰਸਤੀ ਹੇਠ ਪੀ.ਏ.ਯੂ. ਦੇ ਲੁਧਿਆਣਾ ਕੈਂਪਸ ਅਤੇ 6 ਖੇਤਰੀ ਕੇਂਦਰਾਂ ਵਿੱਚ ਮੇਲਿਆਂ ਦੀਆਂ ਤਰੀਕਾਂ ਨਿਸ਼ਚਿਤ ਕੀਤੀਆਂ ਗਈਆਂ |

ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਨਿਰਦੇਸ਼ਕ ਪਸਾਰ ਸਿੱਖਿਆ ਡਾ. ਗੁਰਮੀਤ ਸਿੰਘ ਬੁੱਟਰ ਨੇ ਦੱਸਿਆ ਕਿ ਮੇਲਿਆਂ ਦਾ ਆਰੰਭ 5 ਸਤੰਬਰ ਨੂੰ ਨਾਗਕਲਾਂ (ਅੰਮ੍ਰਿਤਸਰ) ਵਿਖੇ ਲਾਏ ਜਾਣ ਵਾਲੇ ਕਿਸਾਨ ਮੇਲੇ ਨਾਲ ਹੋਵੇਗਾ | 8 ਸਤੰਬਰ ਨੂੰ ਬੱਲੋਵਾਲ ਸੌਂਖੜੀ ਅਤੇ 12 ਸਤੰਬਰ ਨੂੰ ਗੁਰਦਾਸਪੁਰ ਵਿੱਚ ਕਿਸਾਨ ਮੇਲੇ ਆਯੋਜਿਤ ਕੀਤੇ ਜਾਣਗੇ |

ਇਸ ਤੋਂ ਬਾਅਦ 14 ਅਤੇ 15 ਸਤੰਬਰ ਨੂੰ ਲੁਧਿਆਣਾ ਵਿੱਚ ਦੋ ਰੋਜ਼ਾ ਕਿਸਾਨ ਮੇਲਾ ਕਰਵਾਇਆ ਜਾਵੇਗਾ | 19 ਸਤੰਬਰ ਨੂੰ ਫਰੀਦਕੋਟ ਵਿੱਚ 22 ਸਤੰਬਰ ਨੂੰ ਰੌਣੀ (ਪਟਿਆਲਾ) ਵਿੱਚ ਅਤੇ 27 ਸਤੰਬਰ ਨੂੰ ਬਠਿੰਡਾ ਵਿੱਚ ਕਿਸਾਨ ਮੇਲੇ ਆਯੋਜਿਤ ਕੀਤੇ ਜਾਣਗੇ|

Facebook Comments

Trending