ਪੰਜਾਬੀ
ਪੀ.ਏ.ਯੂ. ਦੇ ਪ੍ਰਬੰਧਕੀ ਬੋਰਡ ਦੇ ਮੈਂਬਰ ਵੱਲੋਂ ਪੀ.ਏ.ਯੂ. ਦਾ ਦੌਰਾ
Published
3 years agoon

ਲੁਧਿਆਣਾ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਪ੍ਰਬੰਧਕੀ ਬੋਰਡ ਦੇ ਮੈਂਬਰ ਹਰਦਿਆਲ ਸਿੰਘ ਪਿੰਡ ਗਜ਼ਨੀਪੁਰ ਜ਼ਿਲ੍ਹਾ ਗੁਰਦਾਸਪੁਰ ਨੇ ਪੀ.ਏ.ਯੂ. ਦਾ ਦੌਰਾ ਕਰਕੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨਾਲ ਗੱਲਬਾਤ ਕੀਤੀ।
ਉੱਭਰ ਰਹੀਆਂ ਖੇਤੀ ਚੁਣੌਤੀਆਂ ਦੇ ਬਾਰੇ ਚਰਚਾ ਕਰਦਿਆਂ ਡਾ. ਗੋਸਲ ਨੇ ਕਿਹਾ ਕਿ ਯੂਨੀਵਰਸਿਟੀ ਪਾਣੀ ਦੀ ਸੰਭਾਲ, ਮਿੱਟੀ ਸਿਹਤ ਸੰਭਾਲ, ਝੋਨੇ ਦੀ ਰਹਿੰਦ-ਖੂੰਹਦ ਦਾ ਪ੍ਰਬੰਧਨ, ਵਾਤਾਵਰਨ ਦੀ ਸੁਰੱਖਿਆ ਅਤੇ ਸਹਾਇਕ ਕਿੱਤਿਆਂ ਜਿਵੇਂ ਕਿ ਸਹਾਇਕ ਧੰਦਿਆਂ ਨੂੰ ਅਪਣਾ ਕੇ ਕਿਸਾਨਾਂ ਦੀ ਆਮਦਨ ਵਧਾਉਣ `ਤੇ ਧਿਆਨ ਕੇਂਦਰਿਤ ਕਰ ਰਹੀ ਹੈ। ਇਸ ਦੌਰਾਨ ਖੁੰਬਾਂ ਦੀ ਕਾਸ਼ਤ, ਐਗਰੋ-ਪ੍ਰੋਸੈਸਿੰਗ, ਪਸ਼ੂ ਪਾਲਣ ਆਦਿ ਬਾਰੇ ਵਿਸਥਾਰ ਨਾਲ ਚਰਚਾ ਹੋਈ।
ਸ. ਹਰਦਿਆਲ ਸਿੰਘ ਨੇ ਹਰੀ ਕ੍ਰਾਂਤੀ ਲਿਆਉਣ ਲਈ ਪੀ.ਏ.ਯੂ. ਦੇ ਲਾਮਿਸਾਲ ਯੋਗਦਾਨ ਅਤੇ ਅਜੋਕੇ ਸਮੇਂ ਦੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਇਸ ਦੇ ਸਰਬਪੱਖੀ ਯਤਨਾਂ ਦੀ ਸ਼ਲਾਘਾ ਕੀਤੀ। ਉਹਨਾਂ ਕਿਹਾ ਕਿ ਪੀ.ਏ.ਯੂ. ਕਿਸਾਨ ਆਪਸ ਵਿੱਚ ਨੇੜਿਓਂ ਜੁੜੇ ਹੋਏ ਹਨ ਅਤੇ ਉਨ੍ਹਾਂ ਦਾ ਰਿਸ਼ਤਾ ਹਮੇਸ਼ਾ ਮਜ਼ਬੂਤੀ ਵੱਲ ਵਧਿਆ ਹੈ । ਸ. ਹਰਦਿਆਲ ਸਿੰਘ ਨੇ ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਗੋਸਲ ਨੂੰ ਸਨਮਾਨਿਤ ਕੀਤਾ ।
ਇਸ ਤੋਂ ਪਹਿਲਾਂ ਡਾ. ਅਸ਼ੋਕ ਕੁਮਾਰ ਡਾਇਰੈਕਟਰ ਪਸਾਰ ਸਿੱਖਿਆ, ਸਰਦਾਰ ਹਰਦਿਆਲ ਸਿੰਘ ਅਤੇ ਹੋਰ ਅਗਾਂਹਵਧੂ ਕਿਸਾਨਾਂ ਦਾ ਸਵਾਗਤ ਕੀਤਾ ਅਤੇ ਡਾ. ਜੇ ਐੱਸ ਕੁਲਾਰ ਸਾਬਕਾ ਮੈਂਬਰ ਬੋਰਡ ਮੈਨੇਜਮੈਂਟ, ਪੀ.ਏ.ਯੂ. ਡਾ. ਕੁਮਾਰ ਨੇ ਕਿਸਾਨਾਂ ਨੂੰ ਸਤੰਬਰ ਕਿਸਾਨ ਮੇਲਿਆਂ ਵਿੱਚ ਭਾਗ ਲੈਣ ਦਾ ਸੱਦਾ ਦਿੱਤਾ ਜੋ ਕਿ ਮਹਾਂਮਾਰੀ ਦੇ ਦੋ ਸਾਲਾਂ ਦੇ ਵਕਫ਼ੇ ਤੋਂ ਬਾਅਦ ਹੋਣ ਜਾ ਰਹੇ ਹਨ । ਅਪਰ ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ ਨੇ ਅੰਤ ਵਿੱਚ ਧੰਨਵਾਦ ਦੇ ਸ਼ਬਦ ਕਹੇ ।
You may like
-
ਪੰਜਾਬ ਯੂਨੀਵਰਸਿਟੀ ‘ਚ ਜਬਰਦਸਤ ਹੰਗਾਮਾ! ਚਲੀਆਂ ਕੁਰਸੀਆਂ
-
ਦੋ ਪੁਲਿਸ ਮੁਲਾਜ਼ਮਾਂ ਖਿਲਾਫ ਕਾਰਵਾਈ, ਸਿਵਲ ਸਰਜਨ ਨੂੰ ਆਜ਼ਾਦੀ ਦਿਵਸ ਸਮਾਗਮ ‘ਚ ਜਾਣ ਤੋਂ ਰੋਕਿਆ ਗਿਆ
-
ਵਧੀਕ ਮੁੱਖ ਚੋਣ ਅਫ਼ਸਰ ਨੇ ਗਿਣਤੀ ਕੇਂਦਰਾਂ ‘ਚ ਪ੍ਰਬੰਧਾਂ ਦਾ ਲਿਆ ਜਾਇਜ਼ਾ
-
ਵਿਦਿਆਰਥੀਆਂ ਨੇ ਪਰਾਲੀ ਦੀ ਸੰਭਾਲ ਅਤੇ ਖੇਤੀ ਵਿਭਿੰਨਤਾ ਬਾਰੇ ਕੀਤਾ ਜਾਗਰੂਕ
-
ਪੀ.ਏ.ਯੂ. ਦੇ ਵਿਗਿਆਨੀਆਂ ਨੇ ਕੌਮਾਂਤਰੀ ਮਹੱਤਵ ਦੀਆਂ ਦੋ ਕਿਤਾਬਾਂ ਕਰਵਾਈਆਂ ਪ੍ਰਕਾਸ਼ਿਤ
-
ਨਾਰੀਅਲ ਦੇ ਲੱਡੂ, ਕਾਜੂ ਪਿੰਨੀ ਅਤੇ ਸਜਾਵਟੀ ਮੋਮਬੱਤੀਆਂ ਬਣਾਉਣ ਦਾ ਕੀਤਾ ਪ੍ਰਦਰਸ਼ਨ