ਪੀ.ਏ.ਯੂ. ਦੇ ਕਮਿਊਨਟੀ ਸਾਇੰਸ ਕਾਲਜ ਦੇ ਸਰੋਤ ਪ੍ਰਬੰਧਨ ਅਤੇ ਖਪਤਕਾਰ ਵਿਗਿਆਨ ਵਿਭਾਗ ਨੇ ਜ਼ਿਲ੍ਹਾ ਲੁਧਿਆਣਾ ਦੇ ਗੋਦ ਲਏ ਪਿੰਡ ਸੁਧਾਰ ਵਿਚ ਇਕ ਸਿਹਤ ਜਾਂਚ ਕੈਂਪ ਲਾਇਆ| ਇਹ ਕੈਂਪ ਰਾਸ਼ਟਰੀ ਪੋਸ਼ਣ ਮਹੀਨਾ ਮਨਾਉਣ ਦੇ ਸਿਲਸਿਲੇ ਵਿਚ ਆਯੋਜਿਤ ਇਸ ਕੈਂਪ ਦਾ ਉਦੇਸ਼ ਪੇਂਡੂ ਲੋਕਾਂ ਵਿਚ ਪੋਸ਼ਣ ਦੇ ਮਹੱਤਵ ਬਾਰੇ ਜਾਗਰੂਕਤਾ ਫੈਲਾਉਣ ਦੇ ਨਾਲ-ਨਾਲ ਖਾਣ ਪੀਣ ਦੀਆਂ ਸਿਹਤਮੰਦ ਅਤੇ ਸਾਫ਼-ਸੁਥਰੀਆਂ ਆਦਤਾਂ ਦਾ ਪ੍ਰਸਾਰ ਕਰਨਾ ਸੀ|
ਇਸ ਕੈਂਪ ਰਾਹੀਂ ਲੋਕਾਂ ਨੂੰ ਸਮਝਾਇਆ ਗਿਆ ਕਿ ਸੰਤੁਲਿਤ ਖੁਰਾਕ ਚੰਗੀ ਸਿਹਤ ਦੇ ਵਿਕਾਸ ਲਈ ਬੇਹੱਦ ਜ਼ਰੂਰੀ ਹੈ ਅਤੇ ਖੁਰਾਕ ਨਾਲ ਹੀ ਬਿਮਾਰੀਆਂ ਤੋਂ ਬਚਾਅ ਕਰਕੇ ਸਰੀਰਕ ਊਰਜਾ ਅਤੇ ਰੋਗਾਂ ਨਾਲ ਲੜਨ ਦੀ ਸਮਰਥਾ ਵਿਚ ਵਾਧਾ ਕੀਤਾ ਜਾ ਸਕਦਾ ਹੈ|ਇਸ ਕੈਂਪ ਨੂੰ ਆਯੋਜਿਤ ਕਰਕੇ ਪਿੰਡ ਵਾਸੀਆਂ ਨੂੰ ਇਹ ਦੱਸਿਆ ਕਿ ਚੰਗੀ ਖੁਰਾਕ ਰਾਹੀਂ ਚੁਸਤ ਅਤੇ ਖੁਸ਼ਹਾਲ ਜ਼ਿੰਦਗੀ ਕਿਵੇਂ ਜੀਵੀ ਜਾ ਸਕਦੀ ਹੈ| ਇਹ ਕੈਂਪ ਸਿਵਲ ਹਸਪਤਾਲ ਦੀ ਸਿਹਤ ਸੇਵਾਵਾਂ ਸੰਬੰਧੀ ਟੀਮ ਦੇ ਸਹਿਯੋਗ ਨਾਲ ਆਯੋਜਿਤ ਕੀਤਾ ਗਿਆ|