ਖੇਤੀਬਾੜੀ
ਪੀਏਯੂ ਨੇ ਸਿਖਲਾਈ ਪ੍ਰੋਗਰਾਮਾਂ ਦੀ ਵਿਉਂਤਬੰਦੀ ਬਾਰੇ ਕੀਤੀ ਆਨਲਾਈਨ ਵਿਚਾਰ ਚਰਚਾ
Published
3 years agoon
ਲੁਧਿਆਣਾ : ਅੱਜ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਵਿੱਚ ਆਉਂਦੇ ਸਾਲ ਦੇ ਸਿਖਲਾਈ ਪ੍ਰੋਗਰਾਮਾਂ ਨੂੰ ਵਿਉਂਤਣ ਲਈ ਆਨਲਾਈਨ ਵਿਚਾਰ ਚਰਚਾ ਹੋਈ। ਡਾਇਰੈਕਟੋਰੇਟ ਪਸਾਰ ਸਿੱਖਿਆ ਵੱਲੋਂ ਕਰਵਾਈ ਗਈ
ਇਸ ਵਿਚਾਰ ਚਰਚਾ ਵਿੱਚ ਕ੍ਰਿਸ਼ੀ ਵਿਗਿਆਨ ਕੇਂਦਰਾਂ, ਕਿਸਾਨ ਸਲਾਹਕਾਰ ਸੇਵਾ ਕੇਂਦਰਾਂ ਅਤੇ ਪੀਏਯੂ ਦੇ ਸਿਖਲਾਈ ਯੂਨਿਟਾਂ ਜਿਵੇਂ ਸਕਿੱਲ ਡਿਵੈਲਪਮੈਂਟ ਸੈਂਟਰ, ਸੰਚਾਰ ਕੇਂਦਰ ਅਤੇ ਭੋਜਨ ਉਦਯੋਗ ਇਨਕੂਬੇਸ਼ਨ ਸੈਂਟਰ ਤੋਂ ਇਲਾਵਾ ਪੰਜਾਬ ਸਰਕਾਰ ਦੇ ਖੇਤੀ ਨਾਲ ਸਬੰਧਿਤ ਮਹਿਕਮਿਆਂ ਖੇਤੀਬਾੜੀ ਵਿਭਾਗ, ਬਾਗਬਾਨੀ ਵਿਭਾਗ, ਭੂਮੀ ਸੁਰੱਖਿਆ ਵਿਭਾਗ ਅਤੇ ਪਸ਼ੂ ਪਾਲਣ ਵਿਭਾਗ ਦੇ 75 ਮਾਹਿਰ ਸ਼ਾਮਿਲ ਹੋਏ।
ਇਸ ਵਿਚਾਰ ਚਰਚਾ ਦੀ ਪ੍ਰਧਾਨਗੀ ਨਿਰਦੇਸ਼ਕ ਪਸਾਰ ਸਿੱਖਿਆ ਡਾ ਅਸ਼ੋਕ ਕੁਮਾਰ ਨੇ ਕੀਤੀ। ਡਾ ਅਸ਼ੋਕ ਕੁਮਾਰ ਨੇ ਆਪਣੇ ਪ੍ਰਧਾਨਗੀ ਭਾਸ਼ਣ ਵਿਚ ਇਸ ਗੱਲ ਤੇ ਜ਼ੋਰ ਦਿੱਤਾ ਕਿ ਖੇਤੀ ਦੀਆਂ ਸਿਖਲਾਈਆਂ ਕਿਸਾਨਾਂ ਦੀਆਂ ਅਜੋਕੀਆਂ ਲੋੜਾਂ ਅਨੁਸਾਰ ਵਿਉਂਤੇ ਜਾਣ ਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਅੱਜ ਦਾ ਸਮਾਂ ਸਹਾਇਕ ਧੰਦਿਆਂ ਨੂੰ ਵੱਧ ਤੋਂ ਵੱਧ ਪ੍ਰਫੁੱਲਿਤ ਕਰਨ ਵਾਲਾ ਹੈ। ਇਸ ਲਈ ਕਿਸਾਨਾਂ ਨੂੰ ਸਹਾਇਕ ਧੰਦਿਆਂ ਬਾਰੇ ਸਿਖਲਾਈ ਦਿੱਤੀ ਜਾਣੀ ਚਾਹੀਦੀ ਹੈ।
ਡਾ ਸੋਢੀ ਨੇ ਆਪਣੀ ਰਿਪੋਰਟ ਵਿੱਚ ਖੇਤੀ ਅਤੇ ਇਸ ਨਾਲ ਸਬੰਧਿਤ ਸਾਰੇ ਕਿੱਤਿਆਂ ਬਾਰੇ ਵਿਸਥਾਰ ਨਾਲ ਸਿਖਲਾਈ ਵਿਉਂਤਬੰਦੀ ਦਾ ਹਿੱਸਾ ਬਣਾ ਕੇ ਪੇਸ਼ ਕੀਤਾ ਤਾਂ ਜੋ ਕਿਸਾਨਾਂ ਦੀ ਖੇਤੀ ਤੋਂ ਆਮਦਨ ਵਿਚ ਵਾਧਾ ਕੀਤਾ ਜਾ ਸਕੇ । ਕ੍ਰਿਸ਼ੀ ਵਿਗਿਆਨ ਕੇਂਦਰਾਂ ਅਤੇ ਕਿਸਾਨ ਸਲਾਹਕਾਰ ਸੇਵਾ ਕੇਂਦਰਾਂ ਤੋਂ ਇਲਾਵਾ ਬਾਕੀ ਮਹਿਕਮਿਆਂ ਦੇ ਭਾਗ ਲੈ ਰਹੇ ਮਾਹਰਾਂ ਨੇ ਇਸ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਅਤੇ ਖੇਤੀ ਦੇ ਸਾਰੇ ਪੱਖਾਂ ਨੂੰ ਸਿਖਲਾਈ ਵਿਚ ਸ਼ਾਮਲ ਕਰਨ ਬਾਰੇ ਆਪਣੇ ਵਿਚਾਰ ਪੇਸ਼ ਕੀਤੇ।
ਵਧੀਕ ਨਿਰਦੇਸ਼ਕ ਪਸਾਰ ਸਿੱਖਿਆ ਡਾ ਗੁਰਮੀਤ ਸਿੰਘ ਬੁੱਟਰ ਨੇ ਇਸ ਤੋਂ ਪਹਿਲਾਂ ਸਵਾਗਤੀ ਸ਼ਬਦ ਕਹੇ। ਡਾ ਬੁੱਟਰ ਨੇ ਆਪਣੇ ਸਵਾਗਤੀ ਸ਼ਬਦਾਂ ਵਿਚ ਦੱਸਿਆ ਕੇਸ ਸਿਖਲਾਈਆਂ ਦੀ ਵਿਉਂਤਬੰਦੀ ਅਜੋਕੀਆਂ ਖੇਤੀ, ਕਿਸਾਨੀ ਅਤੇ ਮੰਡੀ ਦੀਆਂ ਲੋੜਾਂ ਅਨੁਸਾਰ ਕੀਤੀ ਜਾਂਦੀ ਹੈ ।
You may like
-
ਦੋ ਪੁਲਿਸ ਮੁਲਾਜ਼ਮਾਂ ਖਿਲਾਫ ਕਾਰਵਾਈ, ਸਿਵਲ ਸਰਜਨ ਨੂੰ ਆਜ਼ਾਦੀ ਦਿਵਸ ਸਮਾਗਮ ‘ਚ ਜਾਣ ਤੋਂ ਰੋਕਿਆ ਗਿਆ
-
ਵਧੀਕ ਮੁੱਖ ਚੋਣ ਅਫ਼ਸਰ ਨੇ ਗਿਣਤੀ ਕੇਂਦਰਾਂ ‘ਚ ਪ੍ਰਬੰਧਾਂ ਦਾ ਲਿਆ ਜਾਇਜ਼ਾ
-
ਵਿਦਿਆਰਥੀਆਂ ਨੇ ਪਰਾਲੀ ਦੀ ਸੰਭਾਲ ਅਤੇ ਖੇਤੀ ਵਿਭਿੰਨਤਾ ਬਾਰੇ ਕੀਤਾ ਜਾਗਰੂਕ
-
ਪੀ.ਏ.ਯੂ. ਦੇ ਵਿਗਿਆਨੀਆਂ ਨੇ ਕੌਮਾਂਤਰੀ ਮਹੱਤਵ ਦੀਆਂ ਦੋ ਕਿਤਾਬਾਂ ਕਰਵਾਈਆਂ ਪ੍ਰਕਾਸ਼ਿਤ
-
ਨਾਰੀਅਲ ਦੇ ਲੱਡੂ, ਕਾਜੂ ਪਿੰਨੀ ਅਤੇ ਸਜਾਵਟੀ ਮੋਮਬੱਤੀਆਂ ਬਣਾਉਣ ਦਾ ਕੀਤਾ ਪ੍ਰਦਰਸ਼ਨ
-
ਖੇਤੀ ਉੱਦਮੀਆਂ ਨੇ ਸਿਫਟ ਦੇ ਕਿਸਾਨ ਮੇਲੇ ਵਿੱਚ ਦੋ ਪੁਰਸਕਾਰ ਜਿੱਤੇ