ਪੰਜਾਬੀ
ਡਾਇਮੰਡ ਜੁਬਲੀ ਸਮਾਗਮਾਂ ਨੂੰ ਸਮਰਪਤ ਪੀ.ਏ.ਯੂ. ਦੇ ਖੋਜ ਅਤੇ ਪਸਾਰ ਮਾਹਿਰਾਂ ਦੀ ਮਾਸਿਕ ਮੀਟਿੰਗ ਹੋਈ
Published
2 years agoon
ਲੁਧਿਆਣਾ : ਪੀ.ਏ.ਯੂ. ਦੇ ਵੱਖ-ਵੱਖ ਵਿਭਾਗਾਂ ਅਤੇ ਕਿ੍ਰਸ਼ੀ ਵਿਗਿਆਨ ਕੇਂਦਰਾਂ ਦੇ ਨਾਲ-ਨਾਲ ਖੇਤਰੀ ਕੇਂਦਰਾਂ ਦੇ ਖੋਜ ਅਤੇ ਪਸਾਰ ਮਾਹਿਰਾਂ ਦੀ ਮਹੀਨਾਵਾਰ ਮੀਟਿੰਗ ਡਾ. ਖੇਮ ਸਿੰਘ ਗਿੱਲ ਕਿਸਾਨ ਸਲਾਹਕਾਰ ਸੇਵਾ ਕੇਂਦਰ ਵਿਖੇ ਹੋਈ । ਇਸਦੀ ਪ੍ਰਧਾਨਗੀ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਕੀਤੀ । ਡਾ. ਗੋਸਲ ਨੇ ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਖੋਜ ਅਤੇ ਪਸਾਰ ਮਾਹਿਰਾਂ ਨੇ ਖੇਤੀ ਚੁਣੌਤੀਆਂ ਦੇ ਸਾਹਮਣੇ ਡੱਟ ਕੇ ਖੜਨ ਦਾ ਸੱਦਾ ਦਿੱਤਾ । ਉਹਨਾਂ ਕਿਹਾ ਕਿ ਯੂਨੀਵਰਸਿਟੀ ਵੱਲੋਂ ਲਗਾਤਾਰ ਵਾਤਾਵਰਨ ਪੱਖੀ ਖੇਤੀ ਲਈ ਖੋਜ ਕੀਤੀ ਜਾ ਰਹੀ ਹੈ ।
ਨਿਰਦੇਸ਼ਕ ਪਸਾਰ ਸਿੱਖਿਆ ਡਾ. ਅਸ਼ੋਕ ਕੁਮਾਰ ਨੇ ਮੀਟਿੰਗ ਵਿੱਚ ਸਵਾਗਤ ਦੇ ਸ਼ਬਦ ਕਹੇ । ਉਹਨਾਂ ਕਿਹਾ ਕਿ ਯੂਨੀਵਰਸਿਟੀ ਦੇ ਪਸਾਰ ਮਾਹਿਰਾਂ ਨੇ ਕੋਵਿਡ ਦੌਰਾਨ ਕਿਸਾਨਾਂ ਤੱਕ ਪਹੁੰਚ ਦਾ ਬੇਮਿਸਾਲ ਕਾਰਜ ਕੀਤਾ ਹੈ । ਇਹ ਕਾਰਜ ਹੋਰ ਅੱਗੇ ਵਧਾਉਣ ਲਈ ਇਸੇ ਉਤਸ਼ਾਹ ਨੂੰ ਬਕਰਾਰ ਰੱਖਣਾ ਲਾਜ਼ਮੀ ਹੈ । ਇਸ ਮੀਟਿੰਗ ਦੌਰਾਨ ਸੇਵਾ ਮੁਕਤ ਹੋਏ ਕਿ੍ਰਸ਼ੀ ਵਿਗਿਆਨ ਕੇਂਦਰ ਮੁਕਤਸਰ ਦੇ ਉਪ ਨਿਰਦੇਸ਼ਕ ਡਾ. ਨਿਰਮਲਜੀਤ ਸਿੰਘ ਧਾਲੀਵਾਲ ਅਤੇ ਗੁਰਦਾਸਪੁਰ ਦੇ ਜ਼ਿਲਾ ਪਸਾਰ ਮਾਹਿਰ ਡਾ. ਸੋਮੇਸ਼ ਚੋਪੜਾ ਨੂੰ ਉਹਨਾਂ ਦੀ ਲੰਮੀ ਉਮਰ ਅਤੇ ਸਿਹਤਯਾਬੀ ਲਈ ਸ਼ੁਭ ਕਾਮਨਾਵਾਂ ਦਿੱਤੀਆਂ ਗਈਆਂ ।
ਸਮਾਗਮ ਦਾ ਸੰਚਾਲਨ ਕਰਦਿਆਂ ਅਪਰ ਨਿਰਦੇਸ਼ਕ ਪਸਾਰ ਸਿੱਖਿਆ ਡਾ. ਗੁਰਮੀਤ ਸਿੰਘ ਬੁੱਟਰ ਨੇ ਪਿਛਲੀ ਮੀਟਿੰਗ ਦੀ ਕਾਰਵਾਈ ਰਿਪੋਰਟ ਪੇਸ਼ ਕੀਤੀ । ਇਸ ਉੱਪਰ ਨਿੱਠ ਕੇ ਵਿਚਾਰ-ਵਟਾਂਦਰਾ ਹੋਇਆ ਅਤੇ ਖੋਜ ਕੇਂਦਰਾਂ ਦੇ ਮਾਹਿਰਾਂ ਨੇ ਆਪਣੀਆਂ ਮੁਸ਼ਕਿਲਾਂ ਅਤੇ ਸੁਝਾਅ ਸਾਂਝੇ ਕੀਤੇ । ਅਪਰ ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ ਨੇ ਡਾਇਮੰਡ ਜੁਬਲੀ ਸਮਾਗਮਾਂ ਬਾਰੇ ਚਾਨਣਾ ਪਾਇਆ ਤੇ ਕਿਹਾ ਕਿ ਇਹ ਸਮਾਗਮ ਪੰਜਾਬ ਦੇ ਖੇਤੀ ਵਿਕਾਸ ਵਿੱਚ ਪੀ.ਏ.ਯੂ. ਦੇ ਯੋਗਦਾਨ ਦੀ ਭਰਵੀਂ ਤਸਵੀਰ ਦੀ ਪੇਸ਼ਕਾਰੀ ਕਰਨਗੇ।
Facebook Comments
Advertisement
You may like
-
ਦੋ ਪੁਲਿਸ ਮੁਲਾਜ਼ਮਾਂ ਖਿਲਾਫ ਕਾਰਵਾਈ, ਸਿਵਲ ਸਰਜਨ ਨੂੰ ਆਜ਼ਾਦੀ ਦਿਵਸ ਸਮਾਗਮ ‘ਚ ਜਾਣ ਤੋਂ ਰੋਕਿਆ ਗਿਆ
-
ਵਧੀਕ ਮੁੱਖ ਚੋਣ ਅਫ਼ਸਰ ਨੇ ਗਿਣਤੀ ਕੇਂਦਰਾਂ ‘ਚ ਪ੍ਰਬੰਧਾਂ ਦਾ ਲਿਆ ਜਾਇਜ਼ਾ
-
ਵਿਦਿਆਰਥੀਆਂ ਨੇ ਪਰਾਲੀ ਦੀ ਸੰਭਾਲ ਅਤੇ ਖੇਤੀ ਵਿਭਿੰਨਤਾ ਬਾਰੇ ਕੀਤਾ ਜਾਗਰੂਕ
-
ਪੀ.ਏ.ਯੂ. ਦੇ ਵਿਗਿਆਨੀਆਂ ਨੇ ਕੌਮਾਂਤਰੀ ਮਹੱਤਵ ਦੀਆਂ ਦੋ ਕਿਤਾਬਾਂ ਕਰਵਾਈਆਂ ਪ੍ਰਕਾਸ਼ਿਤ
-
ਨਾਰੀਅਲ ਦੇ ਲੱਡੂ, ਕਾਜੂ ਪਿੰਨੀ ਅਤੇ ਸਜਾਵਟੀ ਮੋਮਬੱਤੀਆਂ ਬਣਾਉਣ ਦਾ ਕੀਤਾ ਪ੍ਰਦਰਸ਼ਨ
-
ਖੇਤੀ ਉੱਦਮੀਆਂ ਨੇ ਸਿਫਟ ਦੇ ਕਿਸਾਨ ਮੇਲੇ ਵਿੱਚ ਦੋ ਪੁਰਸਕਾਰ ਜਿੱਤੇ