ਖੇਡਾਂ
ਪੀ.ਏ.ਯੂ. ਵਿੱਚ ਅੰਤਰ ਕਾਲਜ ਖੇਡ ਮੁਕਾਬਲੇ ਕਰਵਾਏ ਗਏ
Published
2 years agoon
ਲੁਧਿਆਣਾ : ਪੀ.ਏ.ਯੂ. ਦੇ ਨਿਰਦੇਸ਼ਕ ਵਿਦਿਆਰਥੀ ਭਲਾਈ ਵੱਲੋਂ 22-28 ਅਕਤੂਬਰ ਤੱਕ ਵਾਲੀਵਾਲ ਅਤੇ ਹਾਕੀ ਦੇ ਅੰਤਰ ਕਾਲਜ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਸਾਰੇ ਕਾਲਜਾਂ ਦੀਆਂ ਟੀਮਾਂ ਨੇ ਭਾਗ ਲਿਆ ।
ਵਾਲੀਵਾਲ ਦਾ ਫਾਈਨਲ ਮੈਚ ਖੇਤੀਬਾੜੀ ਕਾਲਜ ਅਤੇ ਖੇਤੀਬਾੜੀ ਇੰਜਨੀਅਰਿੰਗ ਅਤੇ ਤਕਨਾਲੋਜੀ ਵਿੱਚ ਹੋਇਆ । ਮੁਕਾਬਲਾ ਦੇਖਦੇ ਹੀ ਦਰਸ਼ਕਾਂ ਵਿੱਚ ਜੋਸ਼ ਭਰ ਗਿਆ । ਖੇਤੀਬਾੜੀ ਕਾਲਜ ਦੀ ਖੇਡ ਕਮੇਟੀ ਦੇ ਪ੍ਰਧਾਨ ਡਾ. ਜੇ ਐੱਸ ਕੰਗ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਸ਼ਾਮਿਲ ਹੋਏ । ਖੇਤੀਬਾੜੀ ਕਾਲਜ ਦੀ ਵਾਲੀਵਾਲ ਟੀਮ ਬਹੁਤ ਥੋੜੇ ਫਰਕ ਨਾਲ ਜੇਤੂ ਰਹੀ ਅਤੇ ਖਿਡਾਰੀ ਅਨਮੋਲ ਨੇ ਸਭ ਤੋਂ ਵੱਧ ਸਕੋਰ ਕੀਤਾ ।
ਹਾਕੀ ਦੀ ਲੀਗ ਦਾ ਉਦਘਾਟਨ ਵੀ ਡਾ. ਜੇ ਐੱਸ ਕੰਗ ਅਤੇ ਖੇਡ ਕਮੇਟੀ ਦੇ ਮੈਂਬਰ ਸਾਹਿਬਾਨ ਨੇ ਕੀਤਾ । ਖੇਤੀਬਾੜੀ ਕਾਲਜ ਦੀ ਟੀਮ ਨੇ ਖੇਤੀਬਾੜੀ ਇੰਜਨੀਅਰਿੰਗ ਤੇ ਤਕਨਾਲੋਜੀ ਕਾਲਜ ਤੋਂ ਬਹੁਤ ਵੱਡੇ ਫਰਕ ਨਾਲ ਜਿੱਤ ਹਾਸਲ ਕੀਤੀ । ਡਾ. ਜੇ ਐੱਸ ਕੰਗ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ ਅਤੇ ਖੇਡ ਮੈਦਾਨਾਂ ਵਿੱਚ ਜ਼ਿਆਦਾ ਸਮਾਂ ਬਿਤਾਉਣ ਲਈ ਕਿਹਾ ।
ਵਿਦਿਆਰਥੀਆਂ ਦੀ ਭਾਰੀ ਗਿਣਤੀ ਨੇ ਸਾਰੀਆਂ ਟੀਮਾਂ ਵਿੱਚ ਜੋਸ਼ ਭਰਿਆ । ਪੀ.ਏ.ਯੂ. ਦੇ ਅਧਿਆਪਕ ਅਤੇ ਕਰਮਚਾਰੀ ਵੀ ਵੱਡੀ ਗਿਣਤੀ ਵਿੱਚ ਮੌਜੂਦ ਸਨ । ਪ੍ਰਬੰਧਕਾਂ ਨੇ ਇਹਨਾਂ ਖੇਡ ਮੁਕਾਬਲਿਆਂ ਦੇ ਆਯੋਜਨ ਲਈ ਪੀ.ਏ.ਯੂ. ਦੇ ਅਧਿਕਾਰੀਆਂ ਦਾ ਧੰਨਵਾਦ ਕੀਤਾ ।
Facebook Comments
Advertisement
You may like
-
ਦੋ ਪੁਲਿਸ ਮੁਲਾਜ਼ਮਾਂ ਖਿਲਾਫ ਕਾਰਵਾਈ, ਸਿਵਲ ਸਰਜਨ ਨੂੰ ਆਜ਼ਾਦੀ ਦਿਵਸ ਸਮਾਗਮ ‘ਚ ਜਾਣ ਤੋਂ ਰੋਕਿਆ ਗਿਆ
-
ਵਧੀਕ ਮੁੱਖ ਚੋਣ ਅਫ਼ਸਰ ਨੇ ਗਿਣਤੀ ਕੇਂਦਰਾਂ ‘ਚ ਪ੍ਰਬੰਧਾਂ ਦਾ ਲਿਆ ਜਾਇਜ਼ਾ
-
ਵਿਦਿਆਰਥੀਆਂ ਨੇ ਪਰਾਲੀ ਦੀ ਸੰਭਾਲ ਅਤੇ ਖੇਤੀ ਵਿਭਿੰਨਤਾ ਬਾਰੇ ਕੀਤਾ ਜਾਗਰੂਕ
-
ਪੀ.ਏ.ਯੂ. ਦੇ ਵਿਗਿਆਨੀਆਂ ਨੇ ਕੌਮਾਂਤਰੀ ਮਹੱਤਵ ਦੀਆਂ ਦੋ ਕਿਤਾਬਾਂ ਕਰਵਾਈਆਂ ਪ੍ਰਕਾਸ਼ਿਤ
-
ਨਾਰੀਅਲ ਦੇ ਲੱਡੂ, ਕਾਜੂ ਪਿੰਨੀ ਅਤੇ ਸਜਾਵਟੀ ਮੋਮਬੱਤੀਆਂ ਬਣਾਉਣ ਦਾ ਕੀਤਾ ਪ੍ਰਦਰਸ਼ਨ
-
ਖੇਤੀ ਉੱਦਮੀਆਂ ਨੇ ਸਿਫਟ ਦੇ ਕਿਸਾਨ ਮੇਲੇ ਵਿੱਚ ਦੋ ਪੁਰਸਕਾਰ ਜਿੱਤੇ