ਪੰਜਾਬੀ
ਪੀ.ਏ.ਯੂ. ਵਿੱਚ ਵਿਦਿਆਰਥੀਆਂ ਨੂੰ ਵੇਰਵਾ ਪੱਤਰ/ਬਾਇਓਡਾਟਾ ਬਨਾਉਣ ਦੇ ਦੱਸੇ ਗੁਰ
Published
2 years agoon

ਲੁਧਿਆਣਾ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਬਾਗਬਾਨੀ ਅਤੇ ਜੰਗਲਾਤ ਕਾਲਜ ਨੇ ’ਅੰਡਰ ਗ੍ਰੈਜੂਏਟ ਵਿਦਿਆਰਥੀਆਂ ਲਈ ਰਿਜ਼ਿਊਮੇ ਬਨਾਉਣ ਬਾਰੇ ਇੱਕ ਸੈਸਨ ਦਾ ਆਯੋਜਨ ਕੀਤਾ| ਯੂਨੀਵਰਸਿਟੀ ਕਾਉਂਸਲਿੰਗ ਅਤੇ ਪਲੇਸਮੈਂਟ ਗਾਈਡੈਂਸ ਸੈੱਲ ਦੇ ਸਹਿਯੋਗੀ ਨਿਰਦੇਸ਼ਕ ਡਾ. ਖੁਸਦੀਪ ਧਰਨੀ ਨੇ ਆਰਟ ਆਫ ਰਿਜ਼ਿਊਮੇ ਬਨਾਉਣ ਦੇ ਕਲਾ ਵਿਸ਼ੇ ਤੇ ਭਾਸ਼ਣ ਦਿੱਤਾ | ਉਹਨਾਂ ਨੇ ਸੈੱਲ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਵੀ ਦਿੱਤੀ|
ਭਾਸ਼ਣ ਦੌਰਾਨ ਡਾ. ਧਰਨੀ ਨੇ ਇਸ ਕਾਰਜ ਲਈ ਨੁਕਤਿਆਂ ’ਤੇ ਚਰਚਾ ਕੀਤੀ ਅਤੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਨੌਕਰੀ ਅਤੇ ਰੁਜਗਾਰ ਦੇ ਪੇਸੇਵਰ ਹੁਨਰ ਹਾਸਲ ਕਰਨ ਲਈ ਪ੍ਰੇਰਿਤ ਕੀਤਾ| ਉਹਨਾਂ ਨੇ ਮੌਜੂਦਾ ਮੁਕਾਬਲੇ ਵਾਲੇ ਸਮੇਂ ਵਿੱਚ ਨੌਕਰੀ ਲਈ ਸੰਚਾਰ ਹੁਨਰ ਅਤੇ ਸਾਂਝੇ ਕਾਰਜ ਦੀ ਮਹੱਤਤਾ ਨੂੰ ਵੀ ਦਰਸਾਇਆ| ਉਹਨਾਂ ਕਿਹਾ ਕਿ ਨੌਕਰੀ ਲਈ ਵਿਵਰਣ ਪੱਤਰ ਤਿਆਰ ਕਰਦੇ ਸਮੇਂ ਵਿਦਿਆਰਥੀਆਂ ਨੂੰ ਨੌਕਰੀ ਦੇ ਵੇਰਵਿਆਂ ਨੂੰ ਧਿਆਨ ਨਾਲ ਦੇਖਣ ਦੀ ਲੋੜ ਹੁੰਦੀ ਹੈ |
ਬਾਗਬਾਨੀ ਅਤੇ ਖੇਤੀ ਜੰਗਲਾਤ ਕਾਲਜ ਦੇ ਡੀਨ ਡਾ. ਮਾਨਵ ਇੰਦਰਾ ਸਿੰਘ ਗਿੱਲ ਨੇ ਵਿਦਿਆਰਥੀਆਂ ਨੂੰ ਆਪਣੇ ਭਵਿੱਖ ਦੇ ਯਤਨਾਂ ਲਈ ਤਿਆਰ ਰਹਿਣ ਅਤੇ ਯੂਨੀਵਰਸਿਟੀ ਦੇ ਕਾਊਂਸਲਿੰਗ ਅਤੇ ਪਲੇਸਮੈਂਟ ਗਾਈਡੈਂਸ ਸੈੱਲ ਦੀਆਂ ਸੇਵਾਵਾਂ ਲੈਣ ਲਈ ਵੀ ਪ੍ਰੇਰਿਤ ਕੀਤਾ| ਉਹਨਾਂ ਦੱਸਿਆ ਕਿ ਇਸ ਕਾਲਜ ਤੋਂ ਪੜ੍ਹੇ ਵਿਦਿਆਰਥੀ ਵਡੇਰੀਆਂ ਸੰਸਥਾਵਾਂ ਵਿੱਚ ਉਚ ਸਿੱਖਿਆ ਹਾਸਲ ਕਰ ਸਕਦੇ ਹਨ ਜਾਂ ਆਪਣੇ ਵਿਸ਼ੇ ਨਾਲ ਸੰਬੰਧਤ ਰੁਜ਼ਗਾਰ ਲਈ ਬਿਨੈਪੱਤਰ ਭੇਜ ਸਕਦੇ ਹਨ |
You may like
-
ਪੰਜਾਬ ਯੂਨੀਵਰਸਿਟੀ ‘ਚ ਜਬਰਦਸਤ ਹੰਗਾਮਾ! ਚਲੀਆਂ ਕੁਰਸੀਆਂ
-
ਦੋ ਪੁਲਿਸ ਮੁਲਾਜ਼ਮਾਂ ਖਿਲਾਫ ਕਾਰਵਾਈ, ਸਿਵਲ ਸਰਜਨ ਨੂੰ ਆਜ਼ਾਦੀ ਦਿਵਸ ਸਮਾਗਮ ‘ਚ ਜਾਣ ਤੋਂ ਰੋਕਿਆ ਗਿਆ
-
ਵਧੀਕ ਮੁੱਖ ਚੋਣ ਅਫ਼ਸਰ ਨੇ ਗਿਣਤੀ ਕੇਂਦਰਾਂ ‘ਚ ਪ੍ਰਬੰਧਾਂ ਦਾ ਲਿਆ ਜਾਇਜ਼ਾ
-
ਵਿਦਿਆਰਥੀਆਂ ਨੇ ਪਰਾਲੀ ਦੀ ਸੰਭਾਲ ਅਤੇ ਖੇਤੀ ਵਿਭਿੰਨਤਾ ਬਾਰੇ ਕੀਤਾ ਜਾਗਰੂਕ
-
ਪੀ.ਏ.ਯੂ. ਦੇ ਵਿਗਿਆਨੀਆਂ ਨੇ ਕੌਮਾਂਤਰੀ ਮਹੱਤਵ ਦੀਆਂ ਦੋ ਕਿਤਾਬਾਂ ਕਰਵਾਈਆਂ ਪ੍ਰਕਾਸ਼ਿਤ
-
ਨਾਰੀਅਲ ਦੇ ਲੱਡੂ, ਕਾਜੂ ਪਿੰਨੀ ਅਤੇ ਸਜਾਵਟੀ ਮੋਮਬੱਤੀਆਂ ਬਣਾਉਣ ਦਾ ਕੀਤਾ ਪ੍ਰਦਰਸ਼ਨ