ਲੁਧਿਆਣਾ : 7ਵਾਂ ਤਨਖ਼ਾਹ ਸਕੇਲ ਲਾਗੂ ਕਰਵਾਉਣ ਲਈ ਪੀ.ਏ.ਯੂ. ਦੇ ਅਧਿਆਪਕਾਂ ਨੇ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ‘ਚ ਪੈਦਲ ਰੋਸ ਮਾਰਚ ਕੱਢ ਦੇ ਗੇਟ ਰੈਲੀ ਕੀਤੀ | ਪੀ.ਏ.ਯੂ. ਟੀਚਰਜ਼ ਐਸੋਸੀਏਸ਼ਨ ਨੇ ਰਾਜ ਸਰਕਾਰ ਵਲੋਂ ਨਵੇਂ ਤਨਖ਼ਾਹ ਸਕੇਲਾਂ ਦੀ ਨੋਟੀਫ਼ਿਕੇਸ਼ਨ ਵਿਚ ਕੀਤੀ ਜਾ ਰਹੀ ਬੇਲੋੜੀ ਦੇਰੀ ਦੇ ਵਿਰੋਧ ‘ਚ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਤੇ ਮੰਗਾਂ ਮੰਨੇ ਜਾਣ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ |
ਪੌਟਾ ਦੇ ਪ੍ਰਧਾਨ ਡਾ. ਹਰਮੀਤ ਸਿੰਘ ਕਿੰਗਰਾ ਅਤੇ ਸਕੱਤਰ ਡਾ. ਮਨਦੀਪ ਸਿੰਘ ਗਿੱਲ ਨੇ ਪ੍ਰਦਰਸ਼ਨਕਾਰੀ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਪੀ.ਏ.ਯੂ. ਅਧਿਆਪਕਾਂ ਲਈ ਨੋਟੀਫ਼ਿਕੇਸ਼ਨ ਜਾਰੀ ਕਰਨ ਦੀ ਪ੍ਰਕਿਰਿਆ ‘ਚ ਬੇਲੋੜੀਆਂ ਰੁਕਾਵਟਾਂ ਪੈਦਾ ਕਰਨ ਦੀ ਸੂਬਾ ਸਰਕਾਰ ਦੀ ਨੀਅਤ ‘ਤੇ ਸਵਾਲ ਉਠਾਏ | ਧਰਨੇ ਨੂੰ ਡਾ. ਦਵਿੰਦਰ ਕੌਰ, ਡਾ. ਕਮਲਦੀਪ ਸਾਂਘਾ ਤੇ ਡਾ. ਜਗਵਿੰਦਰ ਸਿੰਘ ਨੇ ਵੀ ਸੰਬੋਧਨ ਕੀਤਾ |