ਲੁਧਿਆਣਾ : ਪੀ.ਏ.ਯੂ. ਦੇ ਸਕਿੱਲ ਡਿਵੈਲਪਮੈਂਟ ਸੈਂਟਰ ਵੱਲੋਂ ਪੰਜਾਬ ਦੇ ਕਿਸਾਨਾਂ ਅਤੇ ਕਿਸਾਨ ਬੀਬੀਆਂ ਲਈ “ਅਨਾਜ ਤੋਂ ਵੰਨ-ਸਵੰਨੇ ਪਦਾਰਥ ਜਿਵੇਂ ਪਾਸਤਾ, ਨੂਡਲਜ ਤਿਆਰ ਕਰਨ ਬਾਰੇ” ਸਿਖਲਾਈ ਕੋਰਸ ਕਰਵਾਇਆ ਗਿਆ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਕਿੱਲ ਡਿਵੈਲਪਮੈਂਟ ਦੇ ਸਹਿਯੋਗੀ ਨਿਰਦੇਸ਼ਕ ਡਾ. ਕੁਲਦੀਪ ਸਿੰਘ ਪੰਧੂ ਨੇ ਦੱਸਿਆ ਕਿ ਇਸ ਸਿਖਲਾਈ ਕੋਰਸ ਵਿੱਚ ਪੰਜਾਬ ਦੇ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੇ ਬਹੁਤ ਵੱਧ ਚੜ ਕੇ ਹਿੱਸਾ ਲਿਆ।
ਇਸ ਮੌਕੇ ਤੇ ਕੋਰਸ ਕੋਆਰਡੀਨੇਟਰ ਡਾ. ਰੁਪਿੰਦਰ ਕੌਰ ਨੇ ਦੱਸਿਆ ਕਿ ਇਸ ਕੋਰਸ ਵਿੱਚ 31 ਸਿਖਿਆਰਥੀਆਂ ਨੇ ਭਾਗ ਲਿਆ ਅਤੇ ਇਸ ਕੋਰਸ ਦੀ ਮਹਤੱਤਾ ਬਾਰੇ ਚਾਨਣਾ ਪਾਇਆ। ਉਹਨਾਂ ਦੱਸਿਆ ਕਿ ਇਸ ਕੋਰਸ ਵਿੱਚ ਭੋਜਨ ਅਤੇ ਤਕਨਾਲੋਜੀ ਵਿਭਾਗ ਦੇ ਮਾਹਿਰਾਂ ਨੇ ਪ੍ਰੈਕਟੀਕਲ ਜਾਣਕਾਰੀ ਰਾਹੀਂ ਬਹੁ-ਅਨਾਜੀ ਆਟਾ ਬਨਾਉਣਾ ਅਤੇ ਮਹਤੱਤਾ ਬਾਰੇ, ਐਕਸਟਰੂਡਡ ਸਨੈਕਸ ਲਈ ਲੋੜੀਂਦੀ ਸਮੱਗਰੀ ਅਤੇ ਐਕਸਟਰੂਡਡ ਸਨੈਕਸ ਬਨਾਉਣ ਬਾਰੇ, ਬੇਕਰੀ ਸਨੈਕਸ ਤਿਆਰ ਕਰਨ ਬਾਰੇ ਅਤੇ ਪਾਸਤਾ-ਨੂਡਲਜ ਤਿਆਰ ਕਰਨ ਲਈ ਲੋੜੀਂਦੀ ਸਮੱਗਰੀ ਅਤੇ ਤਕਨੀਕੀ ਜਾਣਕਾਰੀ ਸਾਂਝੀ ਕੀਤੀ।