Connect with us

ਪੰਜਾਬੀ

ਪੀ.ਏ.ਯੂ. ਦੇ ਵੱਖ-ਵੱਖ ਵਿਭਾਗਾਂ ਨੇ ਮਨਾਇਆ ਵਿਸ਼ਵ ਯੋਗਾ ਦਿਵਸ 

Published

on

PAU Various departments celebrated World Yoga Day
ਲੁਧਿਆਣਾ : ਪੀ.ਏ.ਯੂ. ਦੇ ਵੱਖ-ਵੱਖ ਵਿਭਾਗਾਂ ਨੇ ਵਿਸ਼ਵ ਦਿਵਸ ਯੋਗ ਮਨਾਉਣ ਲਈ ਵਿਸ਼ੇਸ਼ ਸਮਾਗਮ ਕੀਤੇ | ਇਸ ਸੰਬੰਧੀ ਇੱਕ ਸਮਾਗਮ ਸਕਿੱਲ ਡਿਵੈਲਪਮੈਂਟ ਸੈਂਟਰ ਵੱਲੋਂ ਸਕਿੱਲ ਡਿਵੈਲਪਮੈਂਟ ਸੈਂਟਰ ਦੇ ਸਟਾਫ ਮੈਂਬਰਾਂ ਅਤੇ ਕਿਸਾਨ ਕਲੱਬ ਦੇ ਮੈਂਬਰਾਂ ਨੂੰ ਜਾਗਰੂਕ ਕਰਨ ਲਈ ਇੱਕ ਰੋਜਾ ਯੋਗ ਸਾਧਨਾ ਕੈਂਪ ਦੇ ਰੂਪ ਵਿੱਚ ਕਰਵਾਇਆ ਗਿਆ| ਇਸ ਕੈਂਪ ਵਿੱਚ ਕਿਸਾਨ ਕਲੱਬ ਦੇ ਮੈਂਬਰਾਂ ਤੋਂ ਇਲਾਵਾ 40 ਦੇ ਕਰੀਬ ਲੋਕ ਸ਼ਾਮਿਲ ਹੋਏ |
ਇਸ ਦਿਹਾੜੇ ਤੇ ਇੱਕ ਵਿਸ਼ੇਸ਼ ਸਮਾਗਮ ਤਹਿਤ ਹੋਸਟਲ ਨੰਬਰ 6 ਦੇ ਵਿਦਿਆਰਥੀਆਂ ਵੱਲੋਂ ਵਿਸ਼ਵ ਯੋਗਾ ਦਿਵਸ ਬੜੇ ਜੋਸ ਅਤੇ ਉਤਸਾਹ ਨਾਲ ਮਨਾਇਆ ਗਿਆ| ਸਿਖਲਾਈ ਸੈਸਨ ਆਰਟ ਆਫ ਲਿਵਿੰਗ ਦੇ ਦੋ ਕਾਰਕੁਨਾਂ ਕੁਮਾਰੀ ਤਮਨ ਅਤੇ ਡਾ. ਸੁਕ੍ਰਿਤੀ ਕਟਾਰੀਆ ਦੁਆਰਾ ਸੰਚਾਲਿਤ ਕੀਤਾ ਗਿਆ ਸੀ| ਵਿਦਿਆਰਥੀਆਂ ਨੇ ਨਾ ਸਿਰਫ ਵੱਖ-ਵੱਖ ਯੋਗਾ ਆਸਣ ਕੀਤੇ ਸਗੋਂ ਹਰੇਕ ਦੇ ਲਾਭਾਂ ਬਾਰੇ ਵੀ ਚਾਨਣਾ ਪਾਇਆ|

ਇੱਕ ਵਿਸ਼ੇਸ਼ ਸਮਾਗਮ ਬਾਇਓਤਕਨਾਲੋਜੀ ਵਿਭਾਗ ਵੱਲੋਂ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਲਈ ਯੋਗਾ ਦੇ ਮਹੱਤਵ ਸੰਬੰਧੀ ਕਰਵਾਇਆ ਗਿਆ | ਬਾਇਓਤਕਾਨਲੋਜੀ ਵਿਭਾਗ ਦੇ ਪ੍ਰੋਫੈਸਰ ਡਾ. ਸੁਚੇਤਾ ਸ਼ਰਮਾ ਨੇ ਯੋਗਾ ਦੇ ਮਹੱਤਵ ਬਾਰੇ ਗੱਲਬਾਤ ਕੀਤੀ | ਡਾ. ਰਿਮਲਜੀਤ ਕੌਰ ਨੇ ਯੋਗਾ ਦੇ ਆਰੰਭ ਅਤੇ ਇਤਿਹਾਸ ਸੰਬੰਧੀ ਚਾਨਣਾ ਪਾਇਆ |

Facebook Comments

Trending