Connect with us

ਪੰਜਾਬ ਨਿਊਜ਼

ਪੰਜਾਬ ਦੇ ਇਸ ਸ਼ਹਿਰ ਵਿੱਚ ਆਉਣ ਤੋਂ ਪਹਿਲਾਂ ਦਿਓ ਧਿਆਨ … ਲਾਈਆਂ ਗਈਆਂ ਇਹ ਪਾਬੰਦੀਆਂ

Published

on

ਨਵਾਂਸ਼ਹਿਰ: ਜ਼ਿਲ੍ਹਾ ਮੈਜਿਸਟਰੇਟ ਰਾਜੇਸ਼ ਧੀਮਾਨ ਨੇ ਭਾਰਤੀ ਨਾਗਰਿਕ ਸੁਰੱਖਿਆ ਜ਼ਾਬਤਾ-2023 ਦੀ ਧਾਰਾ 163 ਤਹਿਤ ਹੁਕਮ ਜਾਰੀ ਕਰਦਿਆਂ ਨਗਰ ਕੌਂਸਲ ਦੀ ਚੋਣ ਪ੍ਰਕਿਰਿਆ ਨੂੰ ਅਮਨ-ਅਮਾਨ ਨਾਲ ਨੇਪਰੇ ਚਾੜ੍ਹਨ ਅਤੇ ਨਗਰ ਕੌਂਸਲ ਬਲਾਚੌਰ ਦੀ ਹਦੂਦ ਅੰਦਰ ਅਮਨ-ਕਾਨੂੰਨ ਦੀ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਹੁਕਮ ਜਾਰੀ ਕੀਤੇ ਹਨ। ਬਲਾਚੌਰ ‘ਚ ਹਥਿਆਰ ਲੈ ਕੇ ਜਾਣ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ।

ਇਸ ਹੁਕਮ ਨੂੰ ਲਾਗੂ ਕਰਵਾਉਣ ਦੀ ਜ਼ਿੰਮੇਵਾਰੀ ਸੀਨੀਅਰ ਪੁਲਿਸ ਕਪਤਾਨ ਦੀ ਹੋਵੇਗੀ। ਇਹ ਹੁਕਮ ਫ਼ੌਜ ਦੇ ਜਵਾਨਾਂ, ਅਰਧ ਸੈਨਿਕ ਬਲਾਂ, ਪੁਲਿਸ ਮੁਲਾਜ਼ਮਾਂ ਅਤੇ ਧਾਰਮਿਕ ਰਸਮਾਂ ਕਾਰਨ ਹਥਿਆਰ ਰੱਖਣ ਦਾ ਅਧਿਕਾਰ ਰੱਖਣ ਵਾਲਿਆਂ ‘ਤੇ ਲਾਗੂ ਨਹੀਂ ਹੋਵੇਗਾ।ਇਸੇ ਤਰ੍ਹਾਂ ਇਹ ਹੁਕਮ ਉਨ੍ਹਾਂ ਬੈਂਕਾਂ ਅਤੇ ਬੈਂਕਾਂ ਵਿੱਚ ਗਾਰਡ ਵਜੋਂ ਕੰਮ ਕਰਦੇ ਕਰਮਚਾਰੀਆਂ ‘ਤੇ ਲਾਗੂ ਨਹੀਂ ਹੋਣਗੇ ਅਤੇ ਜਿਨ੍ਹਾਂ ਨੂੰ ਪਹਿਲਾਂ ਹੀ ਭਾਰਤ ਜਾਂ ਪੰਜਾਬ ਸਰਕਾਰ ਵੱਲੋਂ ਸੁਰੱਖਿਆ ਕਵਰ ਮੁਹੱਈਆ ਕਰਵਾਇਆ ਗਿਆ ਹੈ।

ਇਹ ਹੁਕਮ ਨਗਰ ਕੌਂਸਲ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਲਾਗੂ ਰਹੇਗਾ। ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਰਾਜ ਚੋਣ ਕਮਿਸ਼ਨਰ, ਪੰਜਾਬ ਨੇ ਆਪਣੇ ਪੱਤਰ ਰਾਹੀਂ ਲਿਖਿਆ ਹੈ ਕਿ ਨਗਰ ਨਿਗਮ ਅਤੇ ਨਗਰ ਕੌਂਸਲ/ਨਗਰ ਪੰਚਾਇਤ ਦੀਆਂ ਚੋਣਾਂ 21 ਦਸੰਬਰ ਨੂੰ ਹੋਣੀਆਂ ਹਨ।
ਇਨ੍ਹਾਂ ਚੋਣਾਂ ਦੇ ਮੱਦੇਨਜ਼ਰ ਭਾਰਤੀ ਸੁਰੱਖਿਆ ਜ਼ਾਬਤਾ, 2023 ਦੀ ਧਾਰਾ 163 ਦੇ ਤਹਿਤ ਹਥਿਆਰ ਲੈ ਕੇ ਜਾਣ ‘ਤੇ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤਾ ਗਿਆ ਹੈ।

Facebook Comments

Trending