Connect with us

ਪੰਜਾਬ ਨਿਊਜ਼

ਪੰਜਾਬ ਦੇ ਇਸ ਨੈਸ਼ਨਲ ਹਾਈਵੇਅ ਵੱਲ ਜਾਣ ਵਾਲੇ ਲੋਕ ਸਾਵਧਾਨ , ਲੱਗਾ ਲੰਮਾ ਜਾਮ

Published

on

ਪਟਿਆਲਾ : ਪੰਜਾਬ ‘ਚ ਨੈਸ਼ਨਲ ਹਾਈਵੇਅ ‘ਤੇ ਲੰਬਾ ਟਰੈਫਿਕ ਜਾਮ ਲੱਗਣ ਦੀ ਖਬਰ ਮਿਲੀ ਹੈ। ਕਿਸਾਨਾਂ ਨੇ ਪਟਿਆਲਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ਨੂੰ ਜਾਮ ਕਰ ਦਿੱਤਾ ਹੈ। ਇਸ ਦੌਰਾਨ ਹਾਈਵੇਅ ‘ਤੇ ਵਾਹਨਾਂ ਦੀਆਂ ਲੰਮੀਆਂ ਲਾਈਨਾਂ ਦੇਖਣ ਨੂੰ ਮਿਲ ਰਹੀਆਂ ਹਨ। ਇਸ ਦੇ ਨਾਲ ਹੀ ਲੋਕਾਂ ਨੂੰ ਕਾਫੀ ਮੁਸ਼ਕਿਲਾਂ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮੌਕੇ ਕਿਸਾਨਾਂ ਦਾ ਕਹਿਣਾ ਹੈ ਕਿ ਉਹ ਕਈ ਦਿਨਾਂ ਤੋਂ ਮੰਡੀਆਂ ਵਿੱਚ ਰੁਲ ਰਹੇ ਹਨ ਅਤੇ ਕਈ ਮੰਡੀਆਂ ਵਿੱਚ ਉਨ੍ਹਾਂ ਦੀ ਫ਼ਸਲ ਕੱਟੀ ਜਾ ਰਹੀ ਹੈ। ਕਿਸਾਨਾਂ ਦੀ ਮੰਗ ਹੈ ਕਿ ਉਨ੍ਹਾਂ ਦੀ ਫ਼ਸਲ ਬਿਨਾਂ ਕਿਸੇ ਕਟੌਤੀ ਤੋਂ ਖ਼ਰੀਦੀ ਜਾਵੇ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਦੋਂ ਤੱਕ ਧਰਨਾ ਜਾਰੀ ਰਹੇਗਾ।

ਕਿਸਾਨਾਂ ਨੇ ਹਾਈਵੇਅ ਦੇ ਦੋਵੇਂ ਪਾਸੇ ਜਾਮ ਲਗਾ ਦਿੱਤਾ ਹੈ। ਕਿਸਾਨਾਂ ਦੇ ਧਰਨੇ ਕਾਰਨ ਸੜਕ ’ਤੇ ਲੰਬਾ ਜਾਮ ਲੱਗ ਗਿਆ ਅਤੇ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ।ਇੱਥੇ ਇਹ ਵੀ ਦੱਸਣਯੋਗ ਹੈ ਕਿ ਇਹ ਪਟਿਆਲਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ਬਹੁਤ ਹੀ ਵਿਅਸਤ ਸੜਕ ਹੈ, ਜਿਸ ਕਾਰਨ ਇਸ ਸੜਕ ‘ਤੇ ਜਾਮ ਹੋਣ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇੱਥੇ ਇਹ ਵੀ ਦੱਸਣਯੋਗ ਹੈ ਕਿ ਜਦੋਂ ਕਿਸਾਨਾਂ ਨੇ ਇਸ ਸੜਕ ਨੂੰ ਜਾਮ ਕੀਤਾ ਸੀ ਤਾਂ ਲੋਕਾਂ ਨੇ ਇਸ ਦਾ ਵਿਰੋਧ ਕੀਤਾ ਸੀ ਅਤੇ ਕਿਸਾਨਾਂ ਨਾਲ ਉਨ੍ਹਾਂ ਦੀ ਤਿੱਖੀ ਬਹਿਸ ਵੀ ਹੋਈ ਸੀ। ਇਸ ਸਮੇਂ ਵੱਡੀ ਗਿਣਤੀ ਵਿੱਚ ਕਿਸਾਨ ਸੜਕਾਂ ’ਤੇ ਬੈਠੇ ਹਨ ਅਤੇ ਸੜਕਾਂ ’ਤੇ ਲੰਮਾ ਜਾਮ ਲੱਗਿਆ ਹੋਇਆ ਹੈ।

Facebook Comments

Trending