ਲੁਧਿਆਣਾ : ਪੰਜਾਬ ‘ਚ ਟਰੇਨਾਂ ਨਾਮਾਤਰ ਹੋਣ ਕਰਕੇ ਅਤੇ ਇਨ੍ਹਾਂ ਟ੍ਰੇਨਾਂ ‘ਚ ਸੀਟਾਂ ਸੀਮਤ ਹੋਣ ਕਾਰਨ ਯਾਤਰੀਆਂ ਨੂੰ ਬੱਸਾਂ ‘ਚ ਸੈਂਕੜੇ ਕਿਲੋਮੀਟਰ ਦਾ ਸਫਰ ਤੈਅ ਕਰਨਾ ਪੈ ਰਿਹਾ ਹੈ। ਇਹ ਬੱਸਾਂ ਗੈਰ-ਕਾਨੂੰਨੀ ਢੰਗ ਨਾਲ ਪੰਜਾਬ ਤੋਂ ਯੂਪੀ ਤੇ ਬਿਹਾਰ ਨੂੰ ਚਲਾਈਆਂ ਜਾ ਰਹੀਆਂ ਹਨ। ਕਿਰਾਇਆ ਵੀ ਮਨਮਾਨੇ ਢੰਗ ਨਾਲ ਵਸੂਲਿਆ ਜਾ ਰਿਹਾ ਹੈ।
ਵੱਡੀ ਗਿਣਤੀ ਵਿਚ ਲੋਕ ਲੁਧਿਆਣਾ ਤੋਂ ਆਪਣੇ ਜੱਦੀ ਪਿੰਡ ਜਾ ਕੇ ਆਪਣੇ ਰਿਸ਼ਤੇਦਾਰਾਂ ਨਾਲ ਛੱਠ ਪੂਜਾ ਮਨਾਉਣਾ ਚਾਹੁੰਦੇ ਹਨ। ਟਰੇਨਾਂ ‘ਚ ਸੀਟ ਦੇ ਹਿਸਾਬ ਨਾਲ ਯਾਤਰੀਆਂ ਨੂੰ ਲਿਜਾਣ ਨਾਲ ਜ਼ਿਆਦਾ ਯਾਤਰੀਆਂ ਲਈ ਜਗ੍ਹਾ ਨਹੀਂ ਬਣਦੀ। ਇਸ ਕਾਰਨ ਲੋਕਾਂ ਨੂੰ ਬੱਸਾਂ ਵਿਚ ਸਫ਼ਰ ਕਰਨਾ ਪੈਂਦਾ ਹੈ।
ਜੇ ਇਸ ਤਰ੍ਹਾਂ ਦੇਖਿਆ ਜਾਵੇ ਤਾਂ ਇਨ੍ਹਾਂ ਨਾਜਾਇਜ਼ ਬੱਸਾਂ ਲਈ ਕੋਈ ਥਾਂ ਨਹੀਂ ਹੈ ਜਿਸ ਨਾਲ ਸਵਾਰੀਆਂ ਨੂੰ ਸਹੂਲਤ ਮਿਲਦੀ ਹੈ। ਇਨ੍ਹਾਂ ਬੱਸਾਂ ਦੇ ਕਾਗਜ਼ਾਤ ਵੀ ਪੂਰੇ ਨਹੀਂ ਹਨ ਤੇ ਨਾ ਹੀ ਕਾਨੂੰਨੀ ਤੌਰ ’ਤੇ ਇਹ ਬੱਸਾਂ ਸਵਾਰੀਆਂ ਨੂੰ ਇਕ ਸੂਬੇ ਤੋਂ ਦੂਜੇ ਸੂਬੇ ਵਿਚ ਜਾਣ ਦਾ ਕੰਮ ਕਰ ਸਕਦੀਆਂ ਹਨ। ਇਨ੍ਹਾਂ ਬੱਸਾਂ ਦਾ ਸੰਚਾਲਨ ਅੰਨ੍ਹੇਵਾਹ ਚੱਲ ਰਿਹਾ ਹੈ।
ਉਨ੍ਹਾਂ ਕਿਹਾ ਕਿ ਪਹਿਲਾਂ ਸਰਕਾਰ ਵੱਲੋਂ ਹਰ ਸਾਲ ਤਿਉਹਾਰਾਂ ਦੇ ਸੀਜ਼ਨ ‘ਤੇ ਲੋਕਾਂ ਦਾ ਧਿਆਨ ਰੱਖਦੇ ਹੋਏ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਂਦੀਆਂ ਸਨ। ਹੁਣ ਜੰਮੂ-ਕਸ਼ਮੀਰ, ਪੰਜਾਬ ਤੋਂ ਵਿਸ਼ੇਸ਼ ਰੇਲ ਗੱਡੀਆਂ ਨਹੀਂ ਚਲਾਈਆਂ ਜਾ ਰਹੀਆਂ ਹਨ। ਇਸ ਕਾਰਨ ਦੂਜੇ ਰਾਜਾਂ ਦੇ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।