Connect with us

ਪੰਜਾਬ ਨਿਊਜ਼

ਲੋਕ ਰਹਿਣ ਸੁਚੇਤ, 10 ਅਪ੍ਰੈਲ ਤੱਕ ਜਾਰੀ ਕੀਤੇ ਸਖ਼ਤ ਹੁਕਮ

Published

on

ਮੁਹਾਲੀ: ਜ਼ਿਲ੍ਹਾ ਮੈਜਿਸਟਰੇਟ ਮੁਹਾਲੀ ਆਸ਼ਿਕਾ ਜੈਨ ਨੇ ਜ਼ਿਲ੍ਹੇ ਵਿੱਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ-76 ਮੁਹਾਲੀ ਦੇ ਅੰਦਰ ਅਤੇ ਚਾਰਦੀਵਾਰੀ ਦੇ ਬਾਹਰ 100 ਮੀਟਰ ਦੇ ਘੇਰੇ ਵਿੱਚ ਧਰਨੇ ਅਤੇ ਰੈਲੀਆਂ ਕਰਨ ’ਤੇ ਪੂਰਨ ਤੌਰ ’ਤੇ ਪਾਬੰਦੀ ਲਾਉਣ ਦੇ ਹੁਕਮ ਜਾਰੀ ਕੀਤੇ ਹਨ।ਇਨ੍ਹਾਂ ਹੁਕਮਾਂ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਮੰਗ ਪੱਤਰ ਦੇਣ ਲਈ 5 ਤੋਂ ਘੱਟ ਵਿਅਕਤੀ ਦਫ਼ਤਰ ਦੇ ਅੰਦਰ ਆ ਸਕਦੇ ਹਨ।

ਇਸ ਤੋਂ ਇਲਾਵਾ ਉਨ੍ਹਾਂ ਨੇ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਜ਼ਿਲ੍ਹੇ ਦੇ ਏਅਰ ਫੋਰਸ ਸਟੇਸ਼ਨ ਤੋਂ 1000 ਮੀਟਰ ਦੇ ਘੇਰੇ ਵਿੱਚ ਚੱਲਣ ਵਾਲੀਆਂ ਮਾਸਾਹਾਰੀਆਂ ਦੀਆਂ ਦੁਕਾਨਾਂ (ਜ਼ਿਲ੍ਹੇ ਦੀ ਹੱਦ ਅੰਦਰ) ਤੇ ਉਨ੍ਹਾਂ ਦਾ ਕੂੜਾ ਸੁੱਟਣ ਅਤੇ ਜ਼ਿਲ੍ਹੇ ਦੀ ਹੱਦ ਅੰਦਰ ਪੈਂਦੀਆਂ ਸਾਰੀਆਂ ਪਾਣੀ ਦੀਆਂ ਟੈਂਕੀਆਂ ‘ਤੇ ਪਾਬੰਦੀ ਲਗਾ ਦਿੱਤੀ ਹੈ।ਟਿਊਬਵੈੱਲਾਂ, ਟੈਲੀਫੋਨ ਟਾਵਰਾਂ, ਸਰਕਾਰੀ/ਨਿੱਜੀ ਇਮਾਰਤਾਂ ‘ਤੇ ਚੜ੍ਹਨ ਅਤੇ ਉਨ੍ਹਾਂ ਦੇ ਆਲੇ-ਦੁਆਲੇ ਧਰਨੇ/ਰੈਲੀਆਂ ਕਰਨ, ਸੜਕਾਂ ਜਾਮ ਕਰਨ ਆਦਿ ‘ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਦਿੱਤੇ ਗਏ ਹਨ।

ਇਨ੍ਹਾਂ ਤੋਂ ਇਲਾਵਾ ਡੀ.ਸੀ. ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹਥਿਆਰਾਂ ਦੀ ਜਨਤਕ ਪ੍ਰਦਰਸ਼ਨੀ, ਹਥਿਆਰਾਂ ਜਾਂ ਹਿੰਸਾ ਵਾਲੇ ਗੀਤ, ਜਨਤਕ ਇਕੱਠਾਂ, ਵਿਆਹ-ਸ਼ਾਦੀਆਂ ਜਾਂ ਹੋਰ ਸਮਾਗਮਾਂ ਵਿੱਚ ਹਥਿਆਰ ਲੈ ਕੇ ਚੱਲਣ, ਮੁਜ਼ਾਹਰੇ ਕਰਨ, ਕਿਸੇ ਵੀ ਭਾਈਚਾਰਕ ਸਾਂਝ ਵਿਰੁੱਧ ਨਫ਼ਰਤ ਭਰੇ ਭਾਸ਼ਣ ਦੇਣ ‘ਤੇ ਪੂਰਨ ਪਾਬੰਦੀ ਦੇ ਹੁਕਮ ਵੀ ਲਾਗੂ ਰਹਿਣਗੇ। ਇਹ ਹੁਕਮ 10 ਅਪ੍ਰੈਲ ਤੱਕ ਲਾਗੂ ਰਹਿਣਗੇ।

Facebook Comments

Trending