Connect with us

ਪੰਜਾਬੀ

ਨਸ਼ਿਆਂ ਨੂੰ ਰੋਕਣ ਲਈ ਲੋਕ ਪੁਲਿਸ ਪ੍ਰਸ਼ਾਸਨ ਦਾ ਸਹਿਯੋਗ ਕਰਨ – ਡੀ.ਐੱਸ.ਪੀ. ਮੱਲ੍ਹੀ

Published

on

People should cooperate with the police administration to stop drugs - DSP Malhi

ਖੰਨਾ (ਲੁਧਿਆਣਾ) :   ਚੋਣਾਂ ਦੌਰਾਨ ਕਿਸੇ ਵੀ ਤਰਾਂ ਦੀਆਂ ਅਣਸੁਖਾਵੀਂਆਂ ਘਟਨਾਵਾਂ ਨੂੰ ਰੋਕਣ ਲਈ ਕੇਂਦਰ ਸਰਕਾਰ ਵਲੋਂ ਪੰਜਾਬ ਵਿਚ ਸੀਮਾ ਸੁਰੱਖਿਆ ਫੋਰਸ ਦੀਆਂ ਕੰਪਨੀਆਂ ਦੀ ਤਾਇਨਾਤੀ ਕੀਤੀ ਗਈ ਹੈ। ਨਸ਼ਿਆਂ ਅਤੇ ਨਾਜਾਇਜ਼ ਹਥਿਆਰਾਂ ‘ਤੇ ਰੋਕ ਲਗਾਉਣ ਸੰਬੰਧੀ ਖੰਨਾ ਪੁਲਿਸ ਵਲੋਂ ਵਿਸ਼ੇਸ਼ ਨਾਕਾਬੰਦੀ ਕਰ ਕੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

ਪੁਲਿਸ ਜ਼ਿਲ੍ਹਾ ਖੰਨਾ ਦੇ ਐੱਸ.ਐੱਸ.ਪੀ ਜੇ. ਇਲਨਚੇਲੀਅਨ ਦੇ ਨਿਰਦੇਸ਼ਾਂ ‘ਤੇ ਸੋਮਵਾਰ ਸ਼ਾਮ ਨੂੰ ਡੀ. ਐੱਸ. ਪੀ (ਖੰਨਾ) ਰਾਜਨ ਪਰਮਿੰਦਰ ਸਿੰਘ ਮੱਲ੍ਹੀ ਅਤੇ ਥਾਣਾ ਸਿਟੀ-1 ਖੰਨਾ ਦੇ ਮੁਖੀ ਭਿੰਦਰ ਸਿੰਘ ਦੀ ਅਗਵਾਈ ‘ਚ ਸਥਾਨਕ ਲਲਹੇੜੀ ਰੋਡ ਚੌਕ ਤੇ ਕੀਤੀ ਗਈ ਵਿਸ਼ੇਸ਼ ਨਾਕਾਬੰਦੀ ਦੌਰਾਨ ਵਾਹਨਾਂ ਦੀ ਜਾਂਚ ਕੀਤੀ ਗਈ। ਇਸ ਮੌਕੇ ਡੀ. ਐੱਸ. ਪੀ. ਮੱਲ੍ਹੀ ਨੇ ਕਿਹਾ ਕਿ ਮੁੱਖ ਚੋਣ ਕਮਿਸ਼ਨਰ ਦੀਆਂ ਸਖ਼ਤ ਹਦਾਇਤਾਂ ਤੇ ਚੋਣਾਂ ਦੇ ਮੱਦੇਨਜ਼ਰ ਨਸ਼ਿਆਂ ਅਤੇ ਨਸ਼ਾ ਤਸਕਰਾਂ ‘ਤੇ ਲਗਾਮ ਲਗਾਉਣ ਨੂੰ ਲੈ ਕੇ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਸੁਦਾਗਰਾਂ ਨੂੰ ਕਿਸੇ ਵੀ ਕੀਮਤ ਤੇ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਨੂੰ ਰੋਕਣ ਲਈ ਲੋਕ ਪੁਲਿਸ ਪ੍ਰਸ਼ਾਸਨ ਦਾ ਸਹਿਯੋਗ ਕਰਨ। ਇਸ ਮੌਕੇ ਡੀ. ਐੱਸ. ਪੀ. ਮੱਲ੍ਹੀ ਨੇ ਕਿਹਾ ਕਿ ਕੋਰੋਨਾ ਦੀ ਤੀਜੀ ਲਹਿਰ ਨੂੰ ਦੇਖਦੇ ਹੋਏ ਲੋਕ ਬਾਜ਼ਾਰਾਂ ਵਿਚ ਜਾਣ ਸਮੇਂ ਮਾਸਕ ਦੀ ਵਰਤੋਂ ਕਰਨ ਅਤੇ ਆਪਸੀ ਸਮਾਜਿਕ ਦੂਰੀ ਬਣਾ ਕੇ ਰੱਖਣ।

Facebook Comments

Trending