ਪੰਜਾਬੀ
ਸਟੈਟਿਕ ਕੰਪੈਕਟਰ ਚੱਲਣ ‘ਤੇ ਲੋਕਾਂ ਨੂੰ ਕੂੜੇ ਦੇ ਲੱਗੇ ਢੇਰਾਂ ਤੋਂ ਨਿਜਾਤ ਮਿਲੇਗੀ – ਡਾ ਪੂਨਮਪ੍ਰੀਤ ਕੌਰ
Published
3 years agoon
ਲੁਧਿਆਣਾ : ਨਗਰ ਨਿਗਮ ਦੇ ਜ਼ੋਨਲ ਕਮਿਸ਼ਨਰ ਡਾ. ਪੂਨਮਪ੍ਰੀਤ ਕੌਰ ਵੱਲੋਂ ਸਥਾਨਕ ਗਿਆਸਪੁਰਾ ਵਿਖੇ ਕੂੜੇ ਦੇ ਡੰਪ ਦਾ ਦੌਰਾ ਕੀਤਾ ਗਿਆ। ਇਸ ਮੌਕੇ ਹਲਕਾ ਦੱਖਣੀ ਤੋਂ ਵਿਧਾਇਕ ਸ੍ਰੀਮਤੀ ਰਜਿੰਦਰਪਾਲ ਕੌਰ ਛੀਨਾ ਵੀ ਮੌਜੂਦ ਸਨ।
ਜ਼ੋਨਲ ਕਮਿਸ਼ਨਰ ਜ਼ੋਨ ਸੀ ਡਾ. ਪੂਨਮਪ੍ਰੀਤ ਕੌਰ ਨੇ ਦੱਸਿਆ ਕਿ ਇੱਥੇ ਲੱਗਣ ਵਾਲੇ ਸਟੈਟਿਕ ਕੰਪੈਕਟਰ ਦਾ ਕੰਮ ਅਖੀਰਲੇ ਪੜਾਅ ‘ਤੇ ਹੈ। ਉਨ੍ਹਾ ਇਹ ਵੀ ਦੱਸਿਆ ਕਿ ਇੱਥੇ 3 ਸਟੈਟਿਕ ਕੰਪੈਕਟਰ ਲਗਾਏ ਜਾ ਰਹੇ ਹਨ ਅਤੇ ਜਦੋਂ ਇਹ ਕੰਪੈਕਟਰ ਪੂਰੀ ਤਰ੍ਹਾਂ ਕਾਰਜ਼ਸ਼ੀਲ ਹੋ ਜਾਣਗੇ ਤਾਂ ਰੋਜ਼ਾਨਾ ਆਉਂਦੇ ਕੂੜੇ ਦਾ ਨਿਪਟਾਰਾ ਮੌਕੇ ਤੇ ਕੀਤਾ ਜਾਵੇਗਾ।
ਉਨ੍ਹਾਂ ਐਮ ਐਲ ਏ ਸਾਹਿਬਾ ਨੂੰ ਦੱਸਿਆ ਕਿ ਇਸ ਡੰਪ ‘ਤੇ ਪਹਿਲਾਂ ਤੋਂ ਲੱਗੇ ਕੂੜੇ ਦੇ ਢੇਰ (legacy waste) ਨੂੰ ਚੁਕਵਾਇਆ ਜਾ ਰਿਹਾ ਹੈ ਅਤੇ ਇਸ ਦੇ ਜਲਦ ਨਿਪਟਾਰੇ ਲਈ ਕੰਮ ਵਿੱਚ ਤੇਜ਼ੀ ਲਿਆਉਣ ਲਈ ਨਗਰ ਨਿਗਮ ਦੀ ਸਿਹਤ ਸ਼ਾਖਾ ਵੱਲੋਂ ਉਪਰਾਲਾ ਕੀਤਾ ਗਿਆ ਹੈ ।
ਇਸ ਮੌਕੇ ਤੇ ਸਥਾਨਕ ਲੋਕਾਂ ਦੀਆਂ ਕੂੜਾ ਕਰਕਟ ਅਤੇ ਪ੍ਰਦੂਸ਼ਣ ਨਾਲ ਸਬੰਧਤ ਮੁਸ਼ਕਿਲਾਂ ਵੀ ਸ਼੍ਰੀਮਤੀ ਛੀਨਾ ਜੀ ਅਤੇ ਡਾ ਪੂਨਮ ਨੇ ਸੁਣੀਆਂ ਅਤੇ ਕਿਹਾ ਕਿ ਸਮਾਰਟ ਸਿਟੀ ਪ੍ਰੋਜੈਕਟ ਅਧੀਨ ਸਟੈਟਿਕ ਕੰਪੈਕਟਰ ਲਗਾਏ ਜਾ ਰਹੇ ਹਨ ਜਿਸ ਨਾਲ ਲੋਕਾਂ ਨੂੰ ਕੂੜੇ ਦੇ ਲੱਗੇ ਢੇਰਾਂ ਤੋਂ ਨਿਜਾਤ ਮਿਲੇਗੀ।
ਡੰਪ ਦੇ ਦੌਰੇ ਦੌਰਾਨ ਜੋਨਲ ਕਮਿਸ਼ਨਰ ਦੇ ਧਿਆਨ ਵਿੱਚ ਆਇਆ ਕਿ ਕੁਝ ਥਾਵਾਂ ‘ਤੇ ਕੂੜੇ ਨੂੰ ਅੱਗ ਲੱਗੀ ਪਾਈ ਗਈ, ਜਿਸ ਸਬੰਧੀ ਉਨ੍ਹਾਂ ਸੀ.ਐਸ.ਆਈ. ਨੂੰ ਨਿਰਦੇਸ਼ ਜਾਰੀ ਕਰਦਿਆਂ ਕਿਹਾ ਸਬੰਧਤ ਅਧਿਕਾਰੀਆਂ/ਕਰਮਚਾਰੀਆਂ ਨੂੰ ਅਗਾਹ ਕੀਤਾ ਜਾਵੇ ਕਿ ਇਨ੍ਹਾਂ ਕੂੜੇ ਦੇ ਢੇਰਾਂ ਨੂੰ ਅੱਗ ਲਗਾਉਣ ਵਾਲੇ ਸ਼ਰਾਰਤੀ ਅਨਸਰਾਂ ‘ਤੇ ਨਿਗ੍ਹਾ ਰੱਖੀ ਜਾਵੇ ਤਾਂ ਜੋ ਉਨ੍ਹਾਂ ਦੇ ਮੌਕੇ ‘ਤੇ ਹੀ ਚਾਲਾਨ ਕੀਤੇ ਜਾ ਸਕਣ।
ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਅਜਿਹੇ ਦੋਸ਼ੀ ਵਿਅਕਤੀਆਂ ਦੀ ਗੁਪਤ ਢੰਗ ਨਾਲ ਵੀਡੀਓ ਬਣਾ ਕੇ ਨਿਗਮ ਨੂੰ ਸੂਚਿਤ ਕੀਤਾ ਜਾਵੇ ਤਾਂ ਜੋ ਅੱਗ ਲਗਾ ਕੇ ਵਾਤਾਵਰਣ ਨੂੰ ਪ੍ਰਦੂਸ਼ਿਤ ਕਰਨ ਵਾਲੇ ਵਿਅਕਤੀਆਂ ਖਿਲਾਫ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ।
You may like
-
ਲੁਧਿਆਣਾ ਨਿਗਮ ਚੋਣਾਂ ਨੂੰ ਲੈ ਕੇ ਵੱਡੀ Update, ਜ਼ੋਨ-ਡੀ ‘ਚ ਲੱਗਾ ਨਵੀਂ ਵਾਰਡਬੰਦੀ ਦਾ ਨਕਸ਼ਾ
-
ਬੁੱਢੇ ਨਾਲੇ ਅੱਗੇ ਬੇਵੱਸ ਹੋਏ MC ਦੇ ਅਫਸਰ, ਰਿਪੇਅਰ ਦੇ ਕੁਝ ਦੇਰ ਬਾਅਦ ਟੁੱਟ ਰਹੇ ਬੰਨ੍ਹ
-
ਲੁਧਿਆਣਾ ‘ਚ ਇਸ ਮੁਹੱਲੇ ਦੇ ਲੋਕ ਸੜਕਾਂ ‘ਤੇ ਉਤਰੇ, ਜਾਣੋ ਕੀ ਹੈ ਮਾਮਲਾ
-
ਭਾਰੀ ਮੀਂਹ ਦਰਮਿਆਨ ਲੁਧਿਆਣਾ ਦੇ ਡਾਇੰਗ ਯੂਨਿਟ ਬੰਦ ਕਰਨ ਦੇ ਹੁਕਮ
-
MCL ਨੇ ਪ੍ਰਾਪਰਟੀ ਟੈਕਸ ਡਿਫਾਲਟਰਾਂ ਨੂੰ ਫੜਨ ਲਈ ਮੋਬਾਈਲ ਐਪਲੀਕੇਸ਼ਨ ਦੀ ਵਰਤੋਂ ਕੀਤੀ ਸ਼ੁਰੂ
-
ਪੰਜਾਬ ‘ਚ ‘ਕਾਰਪੋਰੇਸ਼ਨ ਚੋਣਾਂ’ ਨੂੰ ਲੈ ਕੇ ਆਈ ਅਹਿਮ ਖ਼ਬਰ, ਜਾਣੋ ਕਦੋਂ ਕਰਵਾਈਆਂ ਜਾਣਗੀਆਂ