Connect with us

ਪੰਜਾਬੀ

ਵਿਕਾਸ ਕਾਰਜਾਂ ਕਰਕੇ ਲੋਕ ਮੇਰੇ ਹੱਕ ਵਿਚ ਫ਼ਤਵਾ ਦੇਣਗੇ – ਲੱਖਾ ਪਾਇਲ

Published

on

People will rule in my favor because of development works - Lakha Pyal

ਪਾਇਲ (ਲੁਧਿਆਣਾ ) :   ਵਿਧਾਨ ਸਭਾ ਹਲਕਾ ਪਾਇਲ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਲਖਵੀਰ ਸਿੰਘ ਲੱਖਾ ਪਾਇਲ ਨੇ ਗੱਲਬਾਤ ਕਰਦਿਆਂ ਕਿਹਾ ਕਿ ਪਿਛਲੇ ਪੰਜ ਸਾਲਾਂ ਦੌਰਾਨ ਬਿਨਾਂ ਕਿਸੇ ਭੇਦ-ਭਾਵ ਤੋਂ ਹਲਕੇ ਅੰਦਰ ਹਰ ਵਰਗ ਨਾਲ ਸਬੰਧਿਤ ਲੋਕਾਂ ਦੀ ਭਲਾਈ ਲਈ ਕੰਮ ਕੀਤੇ ਜਿਸ ਕਰ ਕੇ ਹਲਕੇ ਦੇ ਲੋਕ ਮੇਰੇ ਹੱਕ ਵਿਚ ਫ਼ਤਵਾ ਦੇਣ ਦਾ ਮਨ ਬਣਾਈ ਬੈਠੇ ਹਨ ਤੇ ਹਲਕਾ ਪਾਇਲ ਵਿਚੋਂ ਸ਼ਾਨਦਾਰ ਜਿੱਤ ਪ੍ਰਾਪਤ ਕਰਾਂਗਾ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਕੀਤੇ ਵਿਕਾਸ-ਕਾਰਜਾਂ ਕਰ ਕੇ ਪੰਜਾਬ ਵਿਚ ਕਾਂਗਰਸ ਸਰਕਾਰ ਬਣਨੀ ਤੈਅ ਹੈ ਤੇ ਹਲਕਾ ਪਾਇਲ ਦੇ ਲੋਕ ਬਾਹਰਲੇ ਉਮੀਦਵਾਰਾਂ ਨੂੰ ਕਦੇ ਮੂੰਹ ਨਹੀਂ ਲਗਾਉਣਗੇ .

ਇਸ ਮੌਕੇ ਕਮਲੇਸ਼ ਕੌਰ, ਬੰਤ ਸਿੰਘ ਦੋਬੁਰਜੀ ਸਾਬਕਾ ਪ੍ਰਧਾਨ ਨਗਰ ਕੌਂਸਲ ਦੋਰਾਹਾ, ਰਾਜਿੰਦਰ ਸਿੰਘ ਕਾਕਾ ਰੋੜੀਆਂ ਸਾਬਕਾ ਚੇਅਰਮੈਨ, ਕਮਲਜੀਤ ਸਿੰਘ ਸਿਆੜ ਚੇਅਰਮੈਨ ਮਾਰਕੀਟ ਕਮੇਟੀ ਮਲੌਦ, ਅਮਰਦੀਪ ਮਟਕਣ ਡਾਇਰੈਕਟਰ ਮਾਰਕੀਟ ਕਮੇਟੀ, ਐਡਵੋਕੇਟ ਜਸਪ੍ਰੀਤ ਸਿੰਘ ਕਲਾਲ ਮਾਜਰਾ, ਰਣਜੀਤ ਸਿੰਘ ਆਦਿ ਹਾਜ਼ਰ ਸਨ।

Facebook Comments

Trending