Connect with us

ਪੰਜਾਬੀ

 ਫੋਟੋ ਵੋਟਰ ਸਲਿੱਪ ਨੂੰ ਵੋਟਿੰਗ ਲਈ ਪਛਾਣ ਪੱਤਰ ਵਜੋਂ ਸਵੀਕਾਰ ਨਹੀਂ ਕੀਤਾ ਜਾਵੇਗਾ – ਜ਼ਿਲ੍ਹਾ ਚੋਣ ਅਫ਼ਸਰ

Published

on

Photo voter slip will not be accepted as identity card for voting - District Election Officer

ਲੁਧਿਆਣਾ : ਵੋਟਰਾਂ ਅਤੇ ਸਟਾਫ਼ ਨੂੰ ਇਲੈਕਟੋਰਲ ਫੋਟੋ ਸ਼ਨਾਖਤੀ ਕਾਰਡ (ਏਪਿਕ) ਅਤੇ ਨਿਰਧਾਰਿਤ 11 ਬਦਲਵੇਂ ਦਸਤਾਵੇਜ਼ਾਂ ਬਾਰੇ ਜਾਗਰੂਕ ਕਰਨ ਲਈ ਜੋ ਕਿ ਵੋਟਰਾਂ ਵੱਲੋਂ ਚੋਣਾਂ ਵਾਲੇ ਦਿਨ ਆਪਣੀ ਵੋਟ ਪਾਉਣ ਲਈ ਵਰਤੇ ਜਾ ਸਕਦੇ ਹਨ, ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਨੇ ਸ਼ਰਮਾ ਨੇ ਅੱਜ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਨੇ ਵੋਟਰਾਂ ਨੂੰ ਆਪਣੀ ਵੋਟ ਪਾਉਣ ਲਈ ਏਪਿਕ ਜਾਂ 11 ਬਦਲਵੇਂ ਪਛਾਣ ਦਸਤਾਵੇਜ਼ਾਂ ਵਿੱਚੋਂ ਇੱਕ ਦੀ ਲਾਜ਼ਮੀ ਤੌਰ ‘ਤੇ ਵਰਤੋਂ ਕਰਨ ਦੀ ਆਗਿਆ ਦਿੱਤੀ ਹੈ।

ਭਾਰਤ ਚੋਣ ਕਮਿਸ਼ਨ ਵੱਲੋਂ ਨਿਰਧਾਰਿਤ 11 ਬਦਲਵੇਂ ਸ਼ਨਾਖਤੀ ਕਾਰਡ ਵਿੱਚ ਪਾਸਪੋਰਟ, ਡਰਾਇਵਿੰਗ ਲਾਇਸੰਸ, ਕੇਂਦਰ/ਰਾਜ ਸਰਕਾਰ/ਪੀ.ਐਸ.ਯੂ./ਪਬਲਿਕ ਲਿਮਟਿਡ ਕੰਪਨੀਆਂ ਵਲੋਂ ਕਰਮਚਾਰੀਆਂ ਨੂੰ ਜਾਰੀ ਫੋਟੋਗ੍ਰਾਫ ਵਾਲਾ ਸਰਵਿਸ ਸ਼ਨਾਖਤੀ ਕਾਰਡ, ਬੈਂਕ/ਪੋਸਟ ਆਫਿਸ ਵਲੋਂ ਜਾਰੀ ਫੋਟੋਗ੍ਰਾਫ ਵਾਲੀ ਪਾਸਬੁੱਕ, ਪੈਨ ਕਾਰਡ, ਐਨ.ਪੀ.ਆਰ. ਤਹਿਤ ਆਰ.ਜੀ.ਆਈ. ਵਲੋਂ ਜਾਰੀ ਸਮਾਰਡ ਕਾਰਡ, ਮਨਰੇਗਾ ਕਾਰਡ, ਕਿਰਤ ਮੰਤਰਾਲੇ ਵਲੋਂ ਜਾਰੀ ਸਿਹਤ ਬੀਮਾ ਸਮਾਰਟ ਕਾਰਡ, ਫੋਟੋਗ੍ਰਾਫ ਵਾਲਾ ਪੈਨਸ਼ਨ ਦਸਤਾਵੇਜ, ਐਮ.ਪੀ/ਐਮ.ਐਲ.ਏ/ਐਮ.ਐਲ.ਸੀ ਵਲੋਂ ਜਾਰੀ ਅਧਿਕਾਰਤ ਪਛਾਣ ਪੱਤਰ ਅਤੇ ਆਧਾਰ ਕਾਰਡ ਸ਼ਾਮਲ ਹਨ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇਕਰ ਵੋਟਰ ਆਪਣੀ ਵੋਟ ਦੀ ਵਰਤੋਂ ਕਰਨ ਲਈ ਇਨ੍ਹਾਂ ਵਿੱਚੋਂ ਕੋਈ ਵੀ ਸ਼ਨਾਖਤੀ ਕਾਰਡ ਨਾਲ ਆਪਣੀ ਪ੍ਰਮਾਣਿਤ ਵੋਟਰ ਸਲਿੱਪ ਲੈ ਕੇ ਆਉਣ ਤਾਂ ਇਹ ਯਕੀਨੀ ਬਣਾਇਆ ਜਾਵੇਗਾ ਕਿ ਵੋਟਰਾਂ ਨੂੰ ਵੋਟਰ ਸੂਚੀ ਵਿੱਚ ਆਪਣਾ ਨਾਂ ਲੱਭਣ ਵਿੱਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਹ ਆਪਣੀ ਫ੍ਰੈਂਚਾਇਜ਼ੀ ਦੀ ਸੁਤੰਤਰਤਾ ਨਾਲ ਵਰਤੋਂ ਕਰਨ ਵਿੱਚ ਵੀ ਸਹਾਈ ਸਿੱਧ ਹੋਵੇਗਾ।

ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਵੋਟਰ ਸਲਿੱਪਾਂ ਪਹਿਲਾਂ ਹੀ ਤਿਆਰ ਕੀਤੀਆਂ ਜਾ ਚੁੱਕੀਆਂ ਹਨ ਤਾਂ ਜੋ ਵੋਟਰ ਜਾਗਰੂਕਤਾ ਲਈ ਇਸ ਦੀ ਵਰਤੋਂ ਕੀਤੀ ਜਾ ਸਕੇ। ਉਨ੍ਹਾਂ ਸਪੱਸ਼ਟ ਕੀਤਾ ਕਿ ਫੋਟੋ ਵੋਟਰ ਸਲਿੱਪ ਨੂੰ ਵੋਟਿੰਗ ਲਈ ਪਛਾਣ ਪੱਤਰ ਵਜੋਂ ਸਵੀਕਾਰ ਨਹੀਂ ਕੀਤਾ ਜਾਵੇਗਾ।

Facebook Comments

Trending