Connect with us

ਦੁਰਘਟਨਾਵਾਂ

ਪੀਰ ਨਿਗਾਹਾ ਤੋਂ ਪਰਤ ਰਹੇ ਸ਼ਰਧਾਲੂਆਂ ਦੀ ਟਰੈਕਟਰ-ਟਰਾਲੀ ਪਲਟੀ, ਪਿਆ ਚੀਕ-ਚਿਹਾੜਾ

Published

on

ਨੰਗਲ  : ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲੇ ‘ਚ ਸਥਿਤ ਧਾਰਮਿਕ ਸਥਾਨ ਪੀਰ ਨਿਗਾਹ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਸ਼ਰਧਾਲੂਆਂ ਨਾਲ ਭਰੀ ਟਰੈਕਟਰ-ਟਰਾਲੀ ਪਲਟ ਗਈ। ਇਸ ਹਾਦਸੇ ‘ਚ ਕਰੀਬ 15 ਸ਼ਰਧਾਲੂ ਜ਼ਖਮੀ ਹੋ ਗਏ ਹਨ। ਫਿਲਹਾਲ ਜ਼ਖਮੀਆਂ ਦੀ ਹਾਲਤ ਠੀਕ ਹੈ। ਇਹ ਸਾਰੇ ਸ਼ਰਧਾਲੂ ਪੰਜਾਬ ਦੇ ਮਾਨਸਾ ਤੋਂ ਤਿੰਨ ਦਿਨ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਆਏ ਸਨ। ਸਾਰੇ ਜ਼ਖਮੀਆਂ ਨੂੰ ਇਲਾਜ ਲਈ ਊਨਾ ਦੇ ਖੇਤਰੀ ਹਸਪਤਾਲ ਲਿਆਂਦਾ ਗਿਆ ਹੈ। ਇਨ੍ਹਾਂ ਵਿੱਚੋਂ ਤਿੰਨ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਮਾਨਸਾ ਜ਼ਿਲ੍ਹੇ ਤੋਂ ਸ਼ਰਧਾਲੂ ਮੰਗਲਵਾਰ ਨੂੰ ਨੈਣਾ ਦੇਵੀ ਵਿਖੇ ਮੱਥਾ ਟੇਕਣ ਤੋਂ ਬਾਅਦ ਪੀਰ ਨਿਗਾਹ ‘ਤੇ ਮੱਥਾ ਟੇਕਣ ਪਹੁੰਚੇ ਸਨ। ਵੀਰਵਾਰ ਸਵੇਰੇ ਜਦੋਂ ਇਹ ਸਾਰੇ ਸ਼ਰਧਾਲੂ ਮਾਨਸਾ ਲਈ ਰਵਾਨਾ ਹੋਏ ਤਾਂ ਮੰਦਰ ਦੀ ਕੰਧ ਤੋਂ ਕੁਝ ਦੂਰੀ ‘ਤੇ ਇਨ੍ਹਾਂ ਦੀ ਟਰਾਲੀ ਪਲਟ ਗਈ। ਇਸ ਹਾਦਸੇ ਦੌਰਾਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਔਰਤਾਂ ਤੇ ਬੱਚਿਆਂ ਸਮੇਤ ਦੋ ਦਰਜਨ ਦੇ ਕਰੀਬ ਸ਼ਰਧਾਲੂ ਗੰਭੀਰ ਜ਼ਖ਼ਮੀ ਹੋ ਗਏ।ਤਹਿਸੀਲਦਾਰ ਸ਼ਿਖਾ ਰਾਣਾ ਨੇ ਮੌਕੇ ‘ਤੇ ਪਹੁੰਚ ਕੇ ਤੁਰੰਤ ਐਂਬੂਲੈਂਸ 108 ਦੀ ਮਦਦ ਨਾਲ ਸਾਰੇ ਜ਼ਖਮੀਆਂ ਨੂੰ ਖੇਤਰੀ ਹਸਪਤਾਲ ਪਹੁੰਚਾਇਆ। ਜਿੱਥੇ ਸਿਹਤ ਵਿਭਾਗ ਦੇ ਮੈਡੀਕਲ ਅਫ਼ਸਰਾਂ ਅਤੇ ਪੈਰਾ ਮੈਡੀਕਲ ਸਟਾਫ਼ ਨੇ ਤੁਰੰਤ ਉਸ ਦਾ ਇਲਾਜ ਸ਼ੁਰੂ ਕਰਵਾਇਆ। ਦੱਸਿਆ ਜਾ ਰਿਹਾ ਹੈ ਕਿ ਟਰਾਲੀ ਡੂੰਘੀ ਖਾਈ ‘ਚ ਡਿੱਗਣ ਤੋਂ ਬਚ ਗਈ, ਨਹੀਂ ਤਾਂ ਵੱਡਾ ਨੁਕਸਾਨ ਹੋਣ ਦਾ ਡਰ ਸੀ।

Facebook Comments

Trending