Connect with us

ਪੰਜਾਬੀ

ਹਲਕੇ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਬੂਟੇ ਲਗਾਓ – ਵਿਧਾਇਕ ਗਰੇਵਾਲ

Published

on

Plant saplings to make the constituency pollution free - MLA Grewal

ਲੁਧਿਆਣਾ : ਹਲਕਾ ਪੂਰਬੀ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਨੇ ਕਿਹਾ ਹੈ ਕਿ ਅਸੀਂ ਜਿਸ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ ਇਸ ਆਜ਼ਾਦੀ ਨੂੰ ਪਾਉਣ ਲਈ ਸਾਡੇ ਪੁਰਖਾਂ ਨੂੰ ਬੜੀਆਂ ਵੱਡੀਆਂ ਕੁਰਬਾਨਿਆਂ ਦੇਣੀਆਂ ਪਈਆਂ । ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸ਼ਹੀਦਾਂ ਦੇ ਸੁਫ਼ਨਿਆਂ ‘ਤੇ ਪਹਿਰਾ ਦੇਣ ਵਾਲੀ ਪਾਰਟੀ ਹੈ।

ਵਿਧਾਇਕ ਗਰੇਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਰੀਬ ਡੇਢ ਸਾਲ ਦੇ ਕਾਰਜਕਾਲ ਦੌਰਾਨ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੀ ਤਰੱਕੀ ਲਈ ਕਈ ਇਤਿਹਾਸਕ ਫੈਸਲੇ ਲਏ ਗਏ ਜਿਨ੍ਹਾਂ ਸਦਕਾ ਵਿਰੋਧੀਆਂ ਨੂੰ ਬਹੁਤ ਤਕਲੀਫ਼ਾਂ ਵੀ ਹੋਈਆਂ । ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸੂਬੇ ਦੀ ਤਰੱਕੀ ਲਈ ਹਮੇਸ਼ਾ ਹੀ ਪੂਰੀ ਇਮਾਨਦਾਰੀ ਨਾਲ ਕੰਮ ਕਰਦੀ ਰਹੇਗੀ।

ਵਿਧਾਇਕ ਗਰੇਵਾਲ ਨੇ ਹਲਕਾ ਵਾਸੀਆਂ ਨੂੰ ਆਜ਼ਾਦੀ ਦਿਵਸ ਦੀਆਂ ਵਧਾਈਆਂ ਦਿੰਦੇ ਹੋਏ ਕਿਹਾ ਕਿ ਆਓ ਅਸੀਂ ਅੱਜ ਇੱਕ ਪ੍ਰਣ ਕਰੀਏ ਜੇ ਅਸੀਂ ਤਰੱਕੀ ਕਰਨਾ ਚਾਹੁੰਦੇ ਹਾਂ ਤਾਂ ਸਭ ਤੋਂ ਪਹਿਲਾਂ ਅਸੀਂ ਆਪਣੇ ਬੱਚਿਆਂ ਨੂੰ ਚੰਗੀ ਸਿੱਖਿਆ ਦੇਈਏ ਤੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਸਰਕਾਰ ਵੱਲੋਂ ਵੀ ਹਰ ਤਰਾਂ ਦੇ ਲੋੜੀਦੇ ਕਦਮ ਚੁੱਕੇ ਜਾ ਰਹੇ ਹਨ ਤਾਂ ਜੋ ਕੋਈ ਵੀ ਬੱਚਾ ਸਿੱਖਿਆ ਤੋਂ ਬਾਂਝਾ ਨਾ ਰਹਿ ਸਕੇ।

ਵਿਧਾਇਕ ਗਰੇਵਾਲ ਨੇ ਕਿਹਾ ਕਿ ਇਸ ਦੇ ਨਾਲ ਨਾਲ ਆਪਣੇ ਹਲਕੇ ਅੰਦਰ ਅਸੀਂ ਆਪਣੇ ਚੰਗੇ ਸ਼ਹਿਰ ਵਾਸੀ ਹੋਣ ਦਾ ਹੱਕ ਅਦਾ ਕਰਦੇ ਹੋਏ ਵੱਧ ਤੋਂ ਵੱਧ ਬੂਟੇ ਲਗਾਈਏ ਅਤੇ ਇਸ ਦੇ ਲਈ ਹੋਰਨਾਂ ਨੂੰ ਵੀ ਜਾਗਰੂਕ ਕਰੀਏ। ਉਨ੍ਹਾਂ ਕਿਹਾ ਕਿ ਜੇਕਰ ਪਲਾਂਟੇਸ਼ਨ ਡਰਾਈਵ ਵਿੱਚ ਸਾਨੂੰ ਕਾਮਯਾਬੀ ਮਿਲਦੀ ਹੈ ਤਾਂ ਸਾਡਾ ਹਲਕਾ ਸ਼ਹਿਰ ਅਤੇ ਸਾਡਾ ਸੂਬਾ ਪ੍ਰਦੂਸ਼ਣ ਮੁਕਤ ਹੋ ਜਾਵੇਗਾ।

 

Facebook Comments

Trending