ਲੁਧਿਆਣਾ : ਅਧਿਆਪਕਾਂ ਅਤੇ ਵਿਦਿਆਰਥੀਆਂ ਦੁਆਰਾ ਪੌਦੇ ਲਗਾਉਣ ਲਈ ਕੀਤੇ ਗਏ ਯਤਨਾਂ ਨੇ ਇਸ ਟੀਚੇ ਨੂੰ ਪ੍ਰਾਪਤ ਕੀਤਾ ਹੈ, ਜਿਸ ਦੀ ਸ਼ੁਰੂਆਤ “ਆਪਣਾ ਪੰਜਾਬ ਫਾਊਂਡੇਸ਼ਨ” ਦੁਆਰਾ ਮਾਤ ਭੂਮੀ ‘ਤੇ 1000 ਪੌਦੇ ਲਗਾਉਣ ਨਾਲ ਕੀਤੀ ਗਈ ਹੈ। ਇਸ ਮਿਸ਼ਨ ਦਾ ਮੁੱਖ ਉਦੇਸ਼ ਸਾਡੇ ਆਲੇ-ਦੁਆਲੇ ਸਾਫ਼ ਅਤੇ ਹਰੇ ਭਰੇ ਵਾਤਾਵਰਣ ਦੀ ਸਿਰਜਣਾ ਕਰਨਾ ਸੀ। ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਭਾਗ ਲਿਆ।
ਸਕੂਲਜ਼ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮੇਜਰ ਗੁਰੂਚਰਨ ਸਿੰਘ ਆਹਲੂਵਾਲੀਆ, ਡਾਇਰੈਕਟਰ ਕੁਲਵਿੰਦਰ ਸਿੰਘ ਆਹਲੂਵਾਲੀਆ, ਮੈਨੇਜਰ ਜਸਲੀਨ ਕੌਰ ਆਹਲੂਵਾਲੀਆ ਅਤੇ ਪ੍ਰਿੰਸੀਪਲ ਕਿਰਨਜੀਤ ਕੌਰ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਇਸ ਸਾਂਝੇ ਕਾਰਜ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਨਾਲ ਨਾਲ ਸਾਨੂੰ ਸਾਰੀਆਂ ਨੇ ਵੱਧ ਤੋਂ ਵੱਧ ਪੌਦੇ ਲਗਾਉਣੇ ਚਾਹੀਦੇ ਹਨ ਤਾਂ ਜੋ ਵਾਤਾਵਰਣ ਨੂੰ ਪ੍ਰਦੂਸ਼ਣ ਮੁਕਤ ਬਣਾਇਆ ਜਾ ਸਕੇ ਅਤੇ ਇਸਦੀ ਸੰਭਾਲ ਵਿੱਚ ਵਧੇਰੇ ਪੌਦੇ ਲਗਾਏ ਜਾ ਸਕਣ।