Connect with us

ਦੁਰਘਟਨਾਵਾਂ

ਬਠਿੰਡਾ ਬੱਸ ਹਾ. ਦਸੇ ‘ਤੇ PMO ਨੇ ਪ੍ਰਗਟਾਇਆ ਦੁੱਖ, ਕੀਤਾ ਵੱਡਾ ਐਲਾਨ

Published

on

ਬਠਿੰਡਾ: ਬਠਿੰਡਾ ਵਿੱਚ ਸ਼ੁੱਕਰਵਾਰ ਨੂੰ ਇੱਕ ਵੱਡਾ ਹਾਦਸਾ ਵਾਪਰਿਆ, ਜਿੱਥੇ ਯਾਤਰੀਆਂ ਨਾਲ ਭਰੀ ਇੱਕ ਬੱਸ ਜੀਵਨ ਸਿੰਘ ਵਾਲਾ ਅਤੇ ਕੋਟ ਸ਼ਮੀਰ ਵਿਚਕਾਰ ਡਰੇਨ ਵਿੱਚ ਡਿੱਗ ਗਈ, ਜਿਸ ਕਾਰਨ 8 ਸਵਾਰੀਆਂ ਦੀ ਮੌਤ ਹੋ ਗਈ, ਜਦੋਂ ਕਿ ਕਈ ਗੰਭੀਰ ਜ਼ਖ਼ਮੀ ਹੋ ਗਏ।

ਪ੍ਰਧਾਨ ਮੰਤਰੀ ਦਫ਼ਤਰ (PMO) ਨੇ ਇਸ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ। ਪੀਐਮਓ ‘ਐਕਸ’ ਅਕਾਉਂਟ ‘ਤੇ ਪੋਸਟ ਲਿਖਿਆ ਹੈ, “ਬਠਿੰਡਾ, ਪੰਜਾਬ ਵਿੱਚ ਬੱਸ ਹਾਦਸੇ ਤੋਂ ਬਹੁਤ ਦੁਖੀ ਹਾਂ।” ਮ੍ਰਿਤਕਾਂ ਦੇ ਪਰਿਵਾਰਾਂ ਪ੍ਰਤੀ ਹਮਦਰਦੀ ਪ੍ਰਗਟ ਕਰਦੇ ਹਾਂ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕਰਦੇ ਹਾਂ।

ਇਸ ਤੋਂ ਇਲਾਵਾ ਮ੍ਰਿਤਕਾਂ ਦੇ ਸਬੰਧ ‘ਚ ਵੱਡਾ ਐਲਾਨ ਕਰਦੇ ਹੋਏ ਕਿਹਾ ਗਿਆ ਹੈ ਕਿ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ‘ਚੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦਿੱਤੇ ਜਾਣਗੇ। ਇਸ ਤੋਂ ਇਲਾਵਾ ਜ਼ਖਮੀਆਂ ਨੂੰ ਉਨ੍ਹਾਂ ਦੇ ਇਲਾਜ ਲਈ 50-50 ਹਜ਼ਾਰ ਰੁਪਏ ਦਿੱਤੇ ਜਾਣਗੇ।ਦੱਸ ਦੇਈਏ ਕਿ ਅੱਜ ਦੁਪਹਿਰ 1.30 ਵਜੇ ਦੇ ਕਰੀਬ ਮੀਂਹ ਕਾਰਨ ਸਬ-ਡਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਜੀਵਨਵਾਲਾ ਨੇੜੇ ਸਰਦੂਲਗੜ੍ਹ ਤੋਂ ਬਠਿੰਡਾ ਜਾ ਰਹੀ ਇੱਕ ਨਿੱਜੀ ਕੰਪਨੀ ਦੀ ਬੱਸ ਇੱਕ ਗੰਦੇ ਨਾਲੇ ਵਿੱਚ ਡਿੱਗ ਗਈ।ਇਸ ‘ਚ ਡਰਾਈਵਰ ਸਮੇਤ 8 ਲੋਕਾਂ ਦੀ ਮੌਤ ਹੋ ਗਈ ਜਦਕਿ 24 ਤੋਂ ਵੱਧ ਲੋਕ ਜ਼ਖਮੀ ਹੋ ਗਏ। ਮਰਨ ਵਾਲਿਆਂ ਵਿਚ 2 ਸਾਲਾ ਬੱਚੀ ਅਤੇ ਉਸ ਦੀ ਮਾਂ ਵੀ ਸ਼ਾਮਲ ਹੈ।

Facebook Comments

Trending