ਮੁੱਲਾਂਪੁਰ ਦਾਖਾ : ਪੰਜਾਬ ਪੁਲਸ ਵਲੋਂ ਨਸ਼ਿਆਂ ਅਤੇ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਲਈ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਅਜਿਹੀ ਹੀ ਖਬਰ ਮੁੱਲਾਂਪੁਰ ਦਾਖਾ ਤੋਂ ਸਾਹਮਣੇ ਆਈ ਹੈ। ਥਾਣਾ ਦਾਖਾ ਦੇ ਸਬ-ਇੰਸਪੈਕਟਰ ਕਰਮਜੀਤ ਸਿੰਘ ਨੇ ਵਿਸ਼ੇਸ਼ ਚੈਕਿੰਗ ਦੌਰਾਨ ਇਕ ਵਿਅਕਤੀ ਦੀ ਤਲਾਸ਼ੀ ਲੈਂਦਿਆਂ ਉਸ ਕੋਲੋਂ 810 ਗ੍ਰਾਮ ਅਫੀਮ ਬਰਾਮਦ ਕੀਤੀ। ਨਸ਼ਾ ਤਸਕਰ ਦੀ ਪਛਾਣ ਮੁਹੰਮਦ ਤਹਿਸੀਨ ਵਾਸੀ ਉੱਤਰ ਪ੍ਰਦੇਸ਼ ਵਜੋਂ ਹੋਈ ਹੈ।