ਲੁਧਿਆਣਾ : ਪੁਲਸ ਨੇ ਦੁੱਗਰੀ ਇਲਾਕੇ ‘ਚ ਨਾਜਾਇਜ਼ ਸ਼ਰਾਬ ਵੇਚਣ ਵਾਲੇ ਦੋ ਸ਼ਰਾਬ ਸਮੱਗਲਰਾਂ ਨੂੰ ਕਾਬੂ ਕੀਤਾ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ 12 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਥਾਣਾ ਦੁੱਗਰੀ ਦੀ ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਆਬਕਾਰੀ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਪੁਲੀਸ ਨੇ ਮੁਲਜ਼ਮਾਂ ਦੀ ਪਛਾਣ ਵਿਕਰਮਜੀਤ ਅਤੇ ਸੋਨੀ ਵਾਸੀ ਦੁੱਗਰੀ ਵਜੋਂ ਕੀਤੀ ਹੈ। ਸਬ-ਇੰਸਪੈਕਟਰ ਸੁਖਦੇਵ ਰਾਜ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਮੁਲਜ਼ਮ ਇਲਾਕੇ ਵਿੱਚ ਨਾਜਾਇਜ਼ ਸ਼ਰਾਬ ਵੇਚਣ ਦਾ ਧੰਦਾ ਕਰਦੇ ਹਨ। ਛਾਪੇਮਾਰੀ ਕਰਕੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਮੁਲਜ਼ਮਾਂ ਖ਼ਿਲਾਫ਼ ਦਰਜ ਹੋਰ ਕੇਸਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।