ਲੁਧਿਆਣਾ : ਥਾਣਾ ਮੇਹਰਬਾਨ ਦੀ ਪੁਲਸ ਨੇ ਇਕ ਮੁਲਜ਼ਮ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕਰ ਕੇ ਉਸ ਖਿਲਾਫ ਮਾਮਲਾ ਦਰਜ ਕੀਤਾ ਹੈ। ਥਾਣਾ ਸਦਰ ਦੇ ਇੰਚਾਰਜ ਹਰਜਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਕਿਸੇ ਖਾਸ ਮੁਖਬਰ ਨੇ ਸੂਚਨਾ ਦਿੱਤੀ ਕਿ ਇਕ ਵਿਅਕਤੀ ਚੋਰੀ ਦਾ ਮੋਟਰਸਾਈਕਲ ਵੇਚਣ ਲਈ ਲੁਧਿਆਣਾ ਵੱਲ ਜਾ ਰਿਹਾ ਹੈ। ਇਸ ’ਤੇ ਪੁਲੀਸ ਨੇ ਨਾਕਾਬੰਦੀ ਕਰ ਕੇ ਖਜਾਨ ਸਿੰਘ ਉਰਫ਼ ਰਵੀ ਨੂੰ ਗ੍ਰਿਫ਼ਤਾਰ ਕਰ ਕੇ ਮੋਟਰਸਾਈਕਲ ਬਰਾਮਦ ਕਰ ਲਿਆ ਜਦਕਿ ਉਸ ਦਾ ਇੱਕ ਹੋਰ ਸਾਥੀ ਅਵਤਾਰ ਸਿੰਘ ਉਰਫ਼ ਤਾਰੀ ਹਾਲੇ ਫ਼ਰਾਰ ਦੱਸਿਆ ਜਾ ਰਿਹਾ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।