ਲੁਧਿਆਣਾ: ਥਾਣਾ ਜੋਧੇਵਾਲ ਦੀ ਪੁਲਿਸ ਨੇ ਮੋਬਾਈਲ ਫ਼ੋਨ ਲੁੱਟਣ ਵਾਲੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।ਉਕਤ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਤਫਤੀਸ਼ੀ ਅਫਸਰ ਐਸ.ਐਚ.ਓ ਬਲਕਾਰ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਟੀਪੂ ਦੱਤ ਵਾਸੀ ਅੰਮ੍ਰਿਤ ਵਿਹਾਰ ਕਲੋਨੀ ਦੇ ਖਿਲਾਫ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ 8 ਦਸੰਬਰ ਨੂੰ ਉਹ ਆਪਣੇ ਮੋਟਰਸਾਈਕਲ ‘ਤੇ ਘਰ ਵੱਲ ਜਾ ਰਿਹਾ ਸੀ।
ਇਸ ਦੌਰਾਨ ਮਿਲਨ ਪੈਲੇਸ ਨੇੜੇ ਐਕਟਿਵਾ ਸਵਾਰ ਦੋ ਨੌਜਵਾਨਾਂ ਨੇ ਉਸ ਦੇ ਮੋਟਰਸਾਈਕਲ ਨੂੰ ਘੇਰ ਕੇ ਉਸ ਦਾ ਮੋਬਾਈਲ ਫੋਨ ਲੁੱਟ ਲਿਆ ਅਤੇ ਫ਼ਰਾਰ ਹੋ ਗਏ।ਜਾਂਚ ਅਧਿਕਾਰੀ ਨੇ ਦੱਸਿਆ ਕਿ ਇਸ ਤੋਂ ਬਾਅਦ ਪੁਲਿਸ ਨੇ ਉਕਤ ਮਾਮਲੇ ‘ਤੇ ਕਾਰਵਾਈ ਕਰਦੇ ਹੋਏ ਮੋਬਾਈਲ ਲੁਟੇਰਿਆਂ ਸੰਨੀ ਸ਼ਰਮਾ ਵਾਸੀ ਸ਼ਿਵਪੁਰੀ ਅਤੇ ਬਲਜੀਤ ਸਿੰਘ ਵਾਸੀ ਅਟਲ ਨਗਰ ਨੂੰ ਗਿ੍ਫ਼ਤਾਰ ਕਰਕੇ ਮੁਲਜ਼ਮਾਂ ਕੋਲੋਂ ਲੁੱਟਿਆ ਹੋਇਆ ਮੋਬਾਈਲ ਫ਼ੋਨ ਅਤੇ ਇਕ ਐਕਟਿਵਾ ਬਰਾਮਦ ਕਰ ਲਈ | ਪੁਲੀਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।