Connect with us

ਪੰਜਾਬ ਨਿਊਜ਼

ਲੁਧਿਆਣਾ ‘ਚ ਇਮੀਗ੍ਰੇਸ਼ਨ ਕੰਪਨੀਆਂ ‘ਤੇ ਪੁਲਿਸ ਦਾ ਛਾਪਾ, ਮਚੀ ਭਗਦੜ

Published

on

ਜਗਰਾਓਂ: ਭਾਰਤੀਆਂ ਦੇ ਡਿਪੋਰਟ ਹੋਣ ਤੋਂ ਬਾਅਦ ਪੰਜਾਬ ਦੀਆਂ ਇਮੀਗ੍ਰੇਸ਼ਨ ਕੰਪਨੀਆਂ ਪੁਲਿਸ ਦੇ ਨਿਸ਼ਾਨੇ ‘ਤੇ ਹਨ ਅਤੇ ਪੁਲਿਸ ਵੱਲੋਂ ਇੱਕ ਤੋਂ ਬਾਅਦ ਇੱਕ ਇਮੀਗ੍ਰੇਸ਼ਨ ਕੰਪਨੀਆਂ ਖਿਲਾਫ ਕਾਰਵਾਈ ਹੁੰਦੀ ਦਿਖਾਈ ਦੇ ਰਹੀ ਹੈ।ਅੱਜ ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਐਸ.ਐਸ.ਪੀ. ਡਾ: ਅੰਕੁਰ ਗੁਪਤਾ ਦੀਆਂ ਹਦਾਇਤਾਂ ‘ਤੇ ਅੱਜ ਇਲਾਕੇ ਦੇ ਕਈ ਟਰੈਵਲ ਏਜੰਟਾਂ ਦੇ ਦਫ਼ਤਰਾਂ ਦਾ ਨਿਰੀਖਣ ਕੀਤਾ |

ਇਸ ਸਬੰਧੀ ਐਸ.ਐਸ.ਪੀ ਡਾ: ਅੰਕੁਰ ਗੁਪਤਾ ਨੇ ਦੱਸਿਆ ਕਿ ਉਨ੍ਹਾਂ ਜ਼ਿਲ੍ਹੇ ਦੀਆਂ 3 ਸਬ ਡਵੀਜ਼ਨਾਂ ਰਾਏਕੋਟ, ਜਗਰਾਉਂ ਅਤੇ ਦਾਖਾ ਸਬ ਡਵੀਜ਼ਨ ਦੇ ਖੇਤਰਾਂ ਵਿੱਚ ਕਰੀਬ 25 ਟਰੈਵਲ ਏਜੰਟਾਂ ਦੇ ਲਾਇਸੰਸ ਚੈੱਕ ਕੀਤੇ ਹਨ, ਜਿਨ੍ਹਾਂ ਵਿੱਚੋਂ ਕਈ ਟਰੈਵਲ ਏਜੰਟਾਂ ਕੋਲ ਲਾਇਸੰਸ ਸਨ ਅਤੇ ਕੁਝ ਨੇ ਰੀਨਿਊ ਲਈ ਅਪਲਾਈ ਕੀਤਾ ਸੀ |ਐਸ.ਐਸ.ਪੀ ਨੇ ਕਿਹਾ ਕਿ ਲੁਧਿਆਣਾ ਦਿਹਾਤੀ ਖੇਤਰ ਵਿੱਚ ਕਿਸੇ ਵੀ ਫਰਜ਼ੀ ਟਰੈਵਲ ਏਜੰਟ ਨੂੰ ਆਪਣਾ ਕਾਰੋਬਾਰ ਨਹੀਂ ਚਲਾਉਣ ਦਿੱਤਾ ਜਾਵੇਗਾ ਅਤੇ ਇਹ ਕਾਰਵਾਈ ਭਵਿੱਖ ਵਿੱਚ ਵੀ ਜਾਰੀ ਰਹੇਗੀ।

Facebook Comments

Trending