Connect with us

ਪੰਜਾਬ ਨਿਊਜ਼

ਗੈਸ ਏਜੰਸੀ ਦੇ ਮੁਲਾਜ਼ਮ ਤੋਂ ਲੁੱ/ਟ ਦਾ ਮਾਮਲਾ, ਪੁਲਿਸ ਨੇ ਕੀਤੀ ਇਹ ਕਾਰਵਾਈ

Published

on

ਲੁਧਿਆਣਾ: ਗੈਸ ਏਜੰਸੀ ਦੇ ਮੁਲਾਜ਼ਮ ਨੂੰ ਲੁੱਟਣ ਦੇ ਮਾਮਲੇ ਵਿੱਚ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਜਾਣਕਾਰੀ ਅਨੁਸਾਰ ਥਾਣਾ ਸਲੇਮ ਟਾਬਰੀ ਦੀ ਪੁਲਸ ਨੇ 9 ਦਿਨ ਪਹਿਲਾਂ ਗੈਸ ਏਜੰਸੀ ਦੇ ਕਰਮਚਾਰੀ ਨੂੰ ਲੁੱਟਣ ਵਾਲੇ ਦੋ ਅਣਪਛਾਤੇ ਲੁਟੇਰਿਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।ਜਾਂਚ ਅਧਿਕਾਰੀ ਐਸਐਚਓ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਬੀਤੀ 9 ਮਾਰਚ ਨੂੰ ਈਲਡਕੋ ਅਸਟੇਟ ਨੇੜੇ ਗੈਸ ਏਜੰਸੀ ਦੇ ਮੁਲਾਜ਼ਮ ਅਮਰਜੀਤ ਯਾਦਵ ਤੋਂ 31 ਹਜ਼ਾਰ ਰੁਪਏ ਲੁੱਟ ਲਏ ਗਏ ਸਨ, ਜਿਸ ਤੋਂ ਬਾਅਦ ਪੁਲੀਸ ਨੇ ਮਾਮਲੇ ਦੀ ਜਾਂਚ ਕਰਦਿਆਂ ਦੋ ਅਣਪਛਾਤੇ ਲੁਟੇਰਿਆਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

 

Facebook Comments

Trending