Connect with us

ਪੰਜਾਬ ਨਿਊਜ਼

ਚੈਕਿੰਗ ਦੌਰਾਨ ਪੁਲਿਸ ਹੋਈ ਹੈਰਾਨ, ਵੱਡੀ ਮਾਤਰਾ ਵਿੱਚ…

Published

on

ਲੁਧਿਆਣਾ: ਲੁਧਿਆਣਾ ਵਿੱਚ ਚੈਕਿੰਗ ਦੌਰਾਨ ਪੁਲਿਸ ਨੇ ਭਾਰੀ ਮਾਤਰਾ ਵਿੱਚ ਨਕਦੀ ਬਰਾਮਦ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਨਾਕਾਬੰਦੀ ਦੌਰਾਨ ਸਮਰਾਲਾ ਪੁਲਿਸ ਨੇ ਕਰੀਬ 50 ਲੱਖ ਰੁਪਏ ਨਕਦੀ ਬਰਾਮਦ ਕੀਤੀ, ਜੋ ਕਿ ਇੱਕ ਕਾਰ ਵਿੱਚ ਲਿਜਾਈ ਜਾ ਰਹੀ ਸੀ।ਜਾਣਕਾਰੀ ਅਨੁਸਾਰ ਇਨੋਵਾ ਸਵਾਰ ਤੋਂ 50 ਲੱਖ ਰੁਪਏ ਦੀ ਨਕਦੀ ਬਰਾਮਦ ਕੀਤੀ ਗਈ ਹੈ। ਜਦੋਂ ਪੁਲਿਸ ਨੇ ਨਾਕਾਬੰਦੀ ਦੌਰਾਨ ਇਨੋਵਾ ਕਾਰ ਨੂੰ ਰੋਕਿਆ ਅਤੇ ਉਸ ਤੋਂ ਪੁੱਛਗਿੱਛ ਕੀਤੀ ਤਾਂ ਉਹ ਘਬਰਾ ਗਿਆ, ਜਿਸ ਤੋਂ ਬਾਅਦ ਗੱਡੀ ਦੀ ਤਲਾਸ਼ੀ ਲੈਣ ‘ਤੇ ਉਸ ਵਿੱਚੋਂ 50 ਲੱਖ ਰੁਪਏ ਦੀ ਨਕਦੀ ਬਰਾਮਦ ਹੋਈ।

ਮੁਲਜ਼ਮਾਂ ਦੀ ਪਛਾਣ ਰਣਜੀਤ ਸਿੰਘ ਵਾਸੀ ਚੰਡੀਗੜ੍ਹ ਵਜੋਂ ਹੋਈ ਹੈ ਅਤੇ ਉਸਦੇ ਇੱਕ ਹੋਰ ਸਾਥੀ ਦੀ ਪਛਾਣ ਰਣਜੀਤ ਸਿੰਘ ਵਾਸੀ ਬਨੂੜ ਵਜੋਂ ਹੋਈ ਹੈ।ਪੁਲਿਸ ਨੇ ਫਿਲਹਾਲ ਨਕਦੀ ਜ਼ਬਤ ਕਰ ਲਈ ਹੈ ਅਤੇ ਆਮਦਨ ਕਰ ਵਿਭਾਗ ਨੂੰ ਸੂਚਿਤ ਕਰ ਦਿੱਤਾ ਹੈ ਤਾਂ ਜੋ ਇਸ ਨਕਦੀ ਸੰਬੰਧੀ ਕੋਈ ਵੀ ਜਾਣਕਾਰੀ ਮਿਲ ਸਕੇ। ਮੁਲਜ਼ਮਾਂ ਦਾ ਕਹਿਣਾ ਹੈ ਕਿ ਉਹ ਪ੍ਰਾਪਰਟੀ ਡੀਲਰ ਹਨ ਅਤੇ ਇਹ ਰਕਮ ਲੁਧਿਆਣਾ ਲੈ ਜਾ ਰਹੇ ਸਨ।

Facebook Comments

Trending