Connect with us

ਪੰਜਾਬੀ

ਲਾਲਪੁਰਾ ਵਲੋਂ ਪਿ੍ੰਸੀਪਲ ਡਾ. ਅਰਵਿੰਦਰ ਸਿੰਘ ਭੱਲਾ ਦੀ ਪੁਸਤਕ ਲੋਕ ਅਰਪਿਤ

Published

on

Principal Dr. from Lalpura. Arvinder Singh Bhalla's book Lok Arpit

ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਸ੍ਰ. ਇਕਬਾਲ ਸਿੰਘ ਲਾਲਪੁਰਾ ਵਲੋਂ ਗੁਜਰਾਂਵਾਲਾ ਗੁਰੂ ਨਾਨਕ ਖਾਲਸਾ ਕਾਲਜ, ਲੁਧਿਆਣਾ ਦੇ ਪਿ੍ੰਸੀਪਲ ਡਾ. ਅਰਵਿੰਦਰ ਸਿੰਘ ਭੱਲਾ ਦੁਆਰਾ ਲਿਖੀ ਗਈ ਪੁਸਤਕ ‘ਜ਼ਾਵੀਆ’ ਨੂੰ ਲੋਕ ਅਰਪਿਤ ਕੀਤਾ ਗਿਆ । ਸ੍ਰ ਲਾਲਪੁਰਾ ਨੇ ਇਸ ਮੌਕੇ ਉੱਪਰ ਇਸ ਪੁਸਤਕ ਬਾਰੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਹਰੇਕ ਵਿਅਕਤੀ ਲਈ ਇਹ ਬੇਹੱਦ ਜ਼ਰੂਰੀ ਹੈ ਕਿ ਉਹ ਆਪਣੀ ਜ਼ਿੰਦਗੀ ਪ੍ਰਤੀ, ਆਪਣੇ ਆਸ-ਪਾਸ ਦੇ ਲੋਕਾਂ ਅਤੇ ਵਰਤਾਰਿਆਂ ਪ੍ਰਤੀ ਆਪਣੇ ਜ਼ਾਵੀਏ ਨੂੰ ਦਰੁਸਤ ਕਰੇ ।

ਉਹਨਾਂ ਪਿ੍ੰਸੀਪਲ ਡਾ. ਅਰਵਿੰਦਰ ਸਿੰਘ ਭੱਲਾ ਨੂੰ ਇਸ ਪੁਸਤਕ ਲਈ ਮੁਬਾਰਕਬਾਦ ਦਿੰਦਿਆ ਕਿਹਾ ਕਿ ਲੇਖਕ ਵਲੋਂ ਜੀਵਨ ਦੀਆਂ ਡੂੰਘੀਆਂ ਰਮਜ਼ਾਂ ਅਤੇ ਬੁਨਿਆਦੀ ਕਦਰਾਂ ਕੀਮਤਾਂ ਪ੍ਰਤੀ ਮਨੁੱਖੀ ਸਮਝ ਨੂੰ ਬੇਹਤਰ ਬਣਾਉਣ ਦੇ ਮਕਸਦ ਨਾਲ ਇਹ ਪੁਸਤਕ ਲਿਖੀ ਗਈ ਹੈ । ਉਹਨਾਂ ਨੇ ਇਸ ਗੱਲ ਦਾ ਵੀ ਵਿਸ਼ੇਸ਼ ਤੌਰ ਉੱਪਰ ਉਲੇਖ ਕੀਤਾ ਕਿ ਇਹ ਪੁਸਤਕ ਅਜੌਕੀ ਪੀੜ੍ਹੀ ਨੂੰ ਜੀਵਨ ਵਿੱਚ ਉਸਾਰੂ ਤੇ ਸਾਰਥਕ ਸੋਚ ਨੂੰ ਅਪਣਾਉਣ, ਆਪਣੇ ਉਜਵਲ ਭਵਿੱਖ ਲਈ ਸੁਪਨੇ ਸਿਰਜਣ ਅਤੇ ਉਨ੍ਹਾਂ ਨੂੰ ਸਾਕਾਰ ਕਰਨ ਲਈ ਹਾਂ ਪੱਖੀ ਬਿਰਤੀ ਨੂੰ ਅਪਣਾਉਣ ਦੇ ਨਾਲ ਨਾਲ ਸੰਕਰੀਨ ਤੇ ਨਾਂਹ ਪੱਖੀ ਸੋਚ ਨੂੰ ਤਿਲਾਂਜਲੀ ਦੇਣ ਸਬੰਧੀ ਪ੍ਰੇਰਿਤ ਕਰੇਗੀ ।

ਪਿ੍ੰੰਸੀਪਲ ਡਾ. ਅਰਵਿੰਦਰ ਸਿੰਘ ਭੱਲਾ ਨੇ ਆਪਣੀ ਪੁਸਤਕ ਬਾਰੇ ਜਾਣਕਾਰੀ ਸਾਂਝੇ ਕਰਦੇ ਹੋਏ ਕਿਹਾ ਕਿ ਇਸ ਪੁਸਤਕ ਵਿਚ ਸ਼ਾਮਿਲ ਲਲਿਤ ਨਿਬੰਧ ਇਨਸਾਨ ਨੂੰ ਦਰਪੇਸ਼ ਚਣੌਤੀਆਂ, ਮੁਸ਼ਕਿਲਾਂ, ਤ੍ਰਾਸਦੀਆਂ ਆਦਿ ਦੇ ਸਨਮੁੱਖ ਸੰਘਰਸ਼ ਕਰਨ ਨੂੰ ਤਰਜੀਹ ਦਿੰਦੇ ਹਨ ਅਤੇ ਮਨੁੱਖ ਅੰਦਰ ਹੌਸਲਾ, ਹਿੰਮਤ ਤੇ ਚੜਦੀ ਕਲਾ ਦੀ ਭਾਵਨਾ ਪੈਦਾ ਕਰਦੇ ਹਨ। ਉਹਨਾਂ ਨੇ ਇਸ ਗੱਲ ਦਾ ਇਥੇ ਵਿਸ਼ੇਸ਼ ਤੌਰ ਉੱਪਰ ਜ਼ਿਕਰ ਕੀਤਾ ਕਿ ਇਸ ਪੁਸਤਕ ਦਾ ਮੁੱਖਬੰਧ ਸੈਂਟਰਲ ਯੂਨੀਵਰਸਿਟੀ ਆਫ ਹਿਮਾਚਲ ਪ੍ਰਦੇਸ਼ ਦੇ ਚਾਂਸਲਰ ਪਦਮਸ਼੍ਰੀ ਡਾ. ਹਰਮੋਹਿੰਦਰ ਸਿੰਘ ਬੇਦੀ ਨੇ ਵਿਸ਼ੇਸ਼ ਤੌਰ ਉੱਪਰ ਲਿਖਿਆ ਹੈ।

Facebook Comments

Trending