ਭਾਰਤ ਸਰਕਾਰ ਨੇ ਘੱਟ ਗਿਣਤੀ ਭਾਈਚਾਰੇ ਦੀਆਂ ਵੱਖ-ਵੱਖ ਸਮੱਸਿਆਵਾਂ ਨੂੰ ਸਰਕਾਰ ਤੱਕ ਪਹੁੰਚਾਉਣ ਲਈ ਇਕ ਮਹੱਤਵਪੂਰਨ ਨਿਯੁਕਤੀ ਕੀਤੀ ਹੈ। ਭਾਰਤ ਸਰਕਾਰ ਦੇ ਕੌਮੀ ਘੱਟ ਗਿਣਤੀ ਕਮਿਸ਼ਨ ਨੇ ਉੱਘੇ ਸਿੱਖ ਬੁੱਧੀਜੀਵੀ ਅਤੇ ਭਾਜਪਾ ਦੇ ਸਿੱਖ ਆਗੂ ਪ੍ਰੋਫ਼ੈਸਰ ਸਰਚਾਂਦ ਸਿੰਘ ਖਿਆਲਾ ਨੂੰ ਸਲਾਹਕਾਰ ਵਜੋਂ ਨਾਮਜ਼ਦ ਕੀਤਾ ਹੈ।
ਪ੍ਰੋ. ਸਰਚਾਂਦ ਸਿੰਘ ਦਾ ਪਿਛੋਕੜ ਜਿੱਥੇ ਸਿੱਖ ਕੌਮ ਦੀ ਅਹਿਮ ਜਥੇਬੰਦੀ ਦਮਦਮੀ ਟਕਸਾਲ ਨਾਲ ਜੁੜਿਆ ਹੋਇਆ ਹੈ। ਉੱਥੇ ਹੀ ਉਨ੍ਹਾਂ ਦਾ ਵਿਦਿਆਰਥੀ ਜੀਵਨ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਨਾਲ ਵੀ ਜੁੜਿਆ ਰਿਹਾ। ਉਹ ਫੈਡਰੇਸ਼ਨ ਦੇ ਪ੍ਰਧਾਨ ਵੀ ਰਹੇ। ਉਹ ਪ੍ਰਧਾਨ ਮੰਤਰੀ ਮੋਦੀ ਦੀ ਸਿੱਖ ਭਾਈਚਾਰੇ ਪ੍ਰਤੀ ਸੁਹਿਰਦਤਾ ਤੋਂ ਪ੍ਰਭਾਵਿਤ ਹੋ ਕੇ ਭਾਜਪਾ ‘ਚ ਸ਼ਾਮਲ ਹੋਣ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ( ਬਾਦਲ ) ’ਚ ਅਹਿਮ ਸੇਵਾਵਾਂ ਨਿਭਾਅ ਚੁਕੇ ਹਨ।