ਖੇਤੀਬਾੜੀ
ਅਗਾਂਹਵਧੂ ਕਿਸਾਨ ਮਹਿੰਦਰ ਸਿੰਘ ਦੋਸਾਂਝ ਦਾ ਵਿਸ਼ੇਸ਼ ਭਾਸ਼ਣ ਕਰਵਾਇਆ
Published
3 years agoon

ਲੁਧਿਆਣਾ : ਪੀ.ਏ.ਯੂ. ਵਿੱਚ ਅੱਜ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਜਗਤਪੁਰ ਦੇ ਵਸਨੀਕ ਅਤੇ ਖੇਤੀ ਨੂੰ ਲਾਹੇਵੰਦ ਕਿੱਤਾ ਬਨਾਉਣ ਲਈ ਯਤਨਸ਼ੀਲ ਅੰਤਰਰਾਸ਼ਟਰੀ ਪ੍ਰਸਿੱਧੀ ਦੇ ਕਿਸਾਨ ਸ. ਮਹਿੰਦਰ ਸਿੰਘ ਦੋਸਾਂਝ ਦਾ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ । ਆਈ ਸੀ ਏ ਆਰ ਦੀ ਵਿਸ਼ੇਸ਼ ਯੋਜਨਾ ਤਹਿਤ ਫਸਲ ਵਿਗਿਆਨ ਵਿਭਾਗ ਵੱਲੋਂ ਕਰਵਾਇਆ ਇਹ ਵਿਸ਼ੇਸ਼ ਭਾਸ਼ਣ ਹੋਰ ਕਿਸਾਨਾਂ ਲਈ ਉਤਸ਼ਾਹ ਵਰਧਕ ਸੀ ।
ਆਪਣੇ ਭਾਸ਼ਣ ਵਿੱਚ ਸ. ਦੋਸਾਂਝ ਨੇ ਖੇਤੀ ਵਿਭਿੰਨਤਾ ਤੋਂ ਇਲਾਵਾ ਖੇਤੀ ਮੰਡੀਕਰਨ ਅਤੇ ਵਾਤਾਵਰਨ ਦੇ ਸਰੋਤਾਂ ਦੀ ਸਾਂਭ-ਸੰਭਾਲ ਉੱਪਰ ਜ਼ੋਰ ਦਿੱਤਾ । ਉਹਨਾਂ ਨੇ ਆਪਣੇ ਤਜਰਬੇ ਸਾਂਝੇ ਕਰਦਿਆਂ ਕਿਸਾਨਾਂ ਨੂੰ ਵੱਧ ਤੋਂ ਵੱਧ ਹੱਥੀਂ ਕਿਰਤ ਨਾਲ ਜੁੜ ਕੇ ਕੁਦਰਤ ਦੀ ਸਾਂਭ-ਸੰਭਾਲ ਲਈ ਕੋਸ਼ਿਸ਼ਾਂ ਕਰਨ ਵਾਲਾ ਬਣਨ ਲਈ ਪ੍ਰੇਰਿਤ ਕੀਤਾ । ਉਹਨਾਂ ਨੇ ਕਿਹਾ ਕਿ ਹਰ ਕਿਸਾਨੀ ਪਰਿਵਾਰ ਨੂੰ ਆਪਣੀਆਂ ਰੋਜ਼ਾਨਾਂ ਲੋੜਾਂ ਮੁਤਾਬਿਕ ਫ਼ਲਾਂ ਅਤੇ ਸਬਜ਼ੀਆਂ ਦੀ ਕਾਸ਼ਤ ਜ਼ਰੂਰ ਕਰਨੀ ਚਾਹੀਦੀ ਹੈ ।
ਉਹਨਾਂ ਕਿਹਾ ਕਿ ਉਹ ਝੋਨਾ ਨਹੀਂ ਬੀਜਦੇ, ਨਾ ਹੀ ਆਪਣੀਆਂ ਫਸਲਾਂ ਦੇ ਮੰਡੀਕਰਨ ਲਈ ਕਿਸੇ ਉੱਪਰ ਨਿਰਭਰ ਹੁੰਦੇ ਹਨ । ਕਣਕ-ਝੋਨਾ ਫ਼ਸਲੀ ਚੱਕਰ ਦੇ ਬੁਰੇ ਪ੍ਰਭਾਵਾਂ ਬਾਰੇ ਗੱਲ ਕਰਦਿਆਂ ਸ. ਦੋਸਾਂਝ ਨੇ ਕਿਹਾ ਕਿ ਇਸ ਨਾਲ ਕਿਸਾਨ ਵਿਹਲੇ ਹੋ ਗਏ । ਸਰੀਰਕ ਸ਼ਕਤੀ ਦੀ ਸਹੀ ਵਰਤੋਂ ਲਈ ਹੋਰ ਕਿੱਤਿਆਂ ਨੂੰ ਅਪਨਾਉਣ ਲਈ ਵੀ ਸ. ਦੋਸਾਂਝ ਨੇ ਪ੍ਰੇਰਿਤ ਕੀਤਾ । ਜੈਵਿਕ ਖੇਤੀ ਬਾਰੇ ਗੱਲ ਕਰਦਿਆਂ ਉਹਨਾਂ ਨੇ ਕਿਹਾ ਕਿ ਉਹਨਾਂ ਦਾ ਪੱਕਾ ਭਰੋਸਾ ਹੈ ਕਿ ਸ਼ੁੱਧ ਜੈਵਿਕ ਉਤਪਾਦ ਖਪਤਕਾਰ ਤੱਕ ਪਹੁੰਚਾ ਕੇ ਵੱਧ ਮੁਨਾਫਾ ਕਮਾਇਆ ਜਾ ਸਕਦਾ ਹੈ ।
You may like
-
ਪੰਜਾਬ ਯੂਨੀਵਰਸਿਟੀ ‘ਚ ਜਬਰਦਸਤ ਹੰਗਾਮਾ! ਚਲੀਆਂ ਕੁਰਸੀਆਂ
-
ਦੋ ਪੁਲਿਸ ਮੁਲਾਜ਼ਮਾਂ ਖਿਲਾਫ ਕਾਰਵਾਈ, ਸਿਵਲ ਸਰਜਨ ਨੂੰ ਆਜ਼ਾਦੀ ਦਿਵਸ ਸਮਾਗਮ ‘ਚ ਜਾਣ ਤੋਂ ਰੋਕਿਆ ਗਿਆ
-
ਵਧੀਕ ਮੁੱਖ ਚੋਣ ਅਫ਼ਸਰ ਨੇ ਗਿਣਤੀ ਕੇਂਦਰਾਂ ‘ਚ ਪ੍ਰਬੰਧਾਂ ਦਾ ਲਿਆ ਜਾਇਜ਼ਾ
-
ਵਿਦਿਆਰਥੀਆਂ ਨੇ ਪਰਾਲੀ ਦੀ ਸੰਭਾਲ ਅਤੇ ਖੇਤੀ ਵਿਭਿੰਨਤਾ ਬਾਰੇ ਕੀਤਾ ਜਾਗਰੂਕ
-
ਪੀ.ਏ.ਯੂ. ਦੇ ਵਿਗਿਆਨੀਆਂ ਨੇ ਕੌਮਾਂਤਰੀ ਮਹੱਤਵ ਦੀਆਂ ਦੋ ਕਿਤਾਬਾਂ ਕਰਵਾਈਆਂ ਪ੍ਰਕਾਸ਼ਿਤ
-
ਨਾਰੀਅਲ ਦੇ ਲੱਡੂ, ਕਾਜੂ ਪਿੰਨੀ ਅਤੇ ਸਜਾਵਟੀ ਮੋਮਬੱਤੀਆਂ ਬਣਾਉਣ ਦਾ ਕੀਤਾ ਪ੍ਰਦਰਸ਼ਨ