Connect with us

ਪੰਜਾਬੀ

ਭਾਰ ਢੋਹਣ ਵਾਲੀਆਂ ਗੱਡੀਆਂ ‘ਤੇ ਸਵਾਰੀਆਂ ਦੀ ਢੋਆ-ਢੁਆਈ ‘ਤੇ ਪਾਬੰਦੀ ਦੇ ਹੁਕਮ ਜਾਰੀ

Published

on

Prohibition of carrying passengers on heavy vehicles issued

ਲੁਧਿਆਣਾ :  ਡਿਪਟੀ ਕਮਿਸ਼ਨਰ ਪੁਲਿਸ, ਸਥਾਨਕ, ਲੁਧਿਆਣਾ ਸ. ਰੁਪਿੰਦਰ ਸਿੰਘ, ਪੀ.ਪੀ.ਐਸ. ਨੇ ਪੁਲਿਸ ਕਮਿਸ਼ਨਰੇਟ, ਲੁਧਿਆਣਾ ਦੇ ਏਰੀਏ ਅੰਦਰ ਭਾਰ ਢੋਹਣ ਵਾਲੀਆਂ ਗੱਡੀਆਂ ਵਿੱਚ ਆਮ ਜਨਤਾ ਨੂੰ ਲਿਜਾਣ ਅਤੇ ਢੋਣ ‘ਤੇ ਤੁਰੰਤ ਪਾਬੰਦੀ ਲਗਾਈ ਹੈ। ਉਨ੍ਹਾਂ ਜਾਰੀ ਹੁਕਮਾਂ ਵਿੱਚ ਦੱਸਿਆ ਕਿ ਦਫ਼ਤਰ ਦੇ ਧਿਆਨ ਵਿੱਚ ਆਇਆ ਹੈ ਕਿ ਕਮਿਸ਼ਨਰੇਟ ਲੁਧਿਆਣਾ ਦੇ ਇਲਾਕੇ ਅੰਦਰ ਵੱਖ-ਵੱਖ ਕਿਸਮ ਦੀਆਂ ਭਾਰ ਢੋਹਣ ਵਾਲੀਆਂ ਗੱਡੀਆਂ ਵਲੋਂ ਸ਼ਰੇਆਮ ਸਵਾਰੀਆਂ ਢੋਈਆਂ ਜਾਂਦੀਆਂ ਹਨ ਜੋ ਕਿ ਗੈਰ ਕਾਨੂੰਨੀ ਅਤੇ ਮੋਟਰ ਵਹੀਕਲ ਐਕਟ ਦੇ ਨਿਯਮਾਂ ਦੀ ਘੋਰ ਉਲੰਘਣਾਂ ਹੈ।

ਉਨ੍ਹਾਂ ਦੱਸਿਆ ਕਿ ਕਈ ਵਾਰੀ ਮੰਦਭਾਗੇ ਹਾਦਸੇ ਵੀ ਵਾਪਰਦੇ ਹਨ ਜਿੰਨ੍ਹਾਂ ਵਿੱਚ ਕੀਮਤੀ ਜਾਨਾਂ ਅਜਾਈਂ ਚਲੀਆਂ ਜਾਂਦੀਆ ਹਨ। ਇਸ ਲਈ ਆਮ ਜਨਤਾ ਦੀ ਜਾਨ ਅਤੇ ਮਾਲ ਦੀ ਸੁਰੱਖਿਆ ਨੂੰ ਮੁੱਖ ਰਖਦੇ ਹੋਏ ਅਤੇ ਪਬਲਿਕ ਹਿੱਤ ਵਿਚ ਇਸ ਗੈਰ ਕਾਨੂੰਨੀ ਕਾਰਵਾਈ ਨੂੰ ਰੋਕਣ ਲਈ ਵਿਸ਼ੇਸ਼ ਕਦਮ ਚੁੱਕਣ ਦੀ ਜ਼ਰੂਰਤ ਹੈ। ਇਹ ਹੁਕਮ ਮੌਕੇ ਦੀ ਤੱਤਪਰਤਾ ਨੂੰ ਮੁੱਖ ਰੱਖਦੇ ਹੋਏ ਤੁਰੰਤ ਲਾਗੂ ਹੋਵੇਗਾ ਅਤੇ ਜਾਰੀ ਹੋਣ ਦੀ ਮਿਤੀ ਤੋਂ ਦੋ ਮਹੀਨੇ ਤੱਕ ਅਮਲ ਵਿੱਚ ਰਹੇਗਾ।

Facebook Comments

Trending