Connect with us

ਪੰਜਾਬੀ

ਚਾਇਨਾ ਮੇਡ ਡੋਰ ਦੀ ਵਿਕਰੀ, ਸਟੋਰ ਅਤੇ ਵਰਤੋਂ ਕਰਨ ‘ਤੇੇ ਪਾਬੰਦੀ ਹੁਕਮ ਜਾਰੀ

Published

on

Prohibition order issued on sale, store and use of China Made Door

ਲੁਧਿਆਣਾ : ਡਿਪਟੀ ਕਮਿਸ਼ਨਰ ਪੁਲਿਸ, ਸਥਾਨਕ, ਲੁਧਿਆਣਾ ਰੁਪਿੰਦਰ ਸਿੰਘ ਪੀ.ਪੀ.ਐਸ. ਨੇ ਪੁਲਿਸ ਕਮਿਸ਼ਨਰੇਟ, ਲੁਧਿਆਣਾ ਦੇ ਇਲਾਕੇ ਅੰਦਰ ਚਾਇਨਾ ਮੇਡ ਡੋਰ (ਸਿੰਥੈਟਿਕ ਪਲਾਸਟਿਕ ਦੀਆਂ ਬਣੀਆਂ ਚਾਇਨਾ ਮੇਡ ਜਾਂ ਹੋਰ ਡੋਰਾਂ ਜੋ ਪਤੰਗ ਬਾਜੀ ਲਈ ਵਰਤੀਆਂ ਜਾਂਦੀਆਂ ਹਨ) ਦੀ ਵਿਕਰੀ ਕਰਨ, ਸਟੋਰ ਕਰਨ ਅਤੇ ਵਰਤੋਂ ਕਰਨ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।

ਡਿਪਟੀ ਕਮਿਸ਼ਨਰ ਪੁਲਿਸ ਨੇ ਦੱਸਿਆ ਕਿ ਕਮਿਸ਼ਨਰੇਟ ਪੁਲਿਸ ਦੇ ਇਲਾਕਿਆਂ ਅੰਦਰ ਵੱਖ-ਵੱਖ ਦੁਕਾਨਾਂ ‘ਤੇ ਬਹੁਤ ਹੀ ਖ਼ਤਰਨਾਕ ਚਾਈਨਾ ਮੇਡ ਡੋਰਾਂ ਵਿਕ ਰਹੀਆਂ ਹਨ, ਜੋ ਕਿ ਬਹੁਤ ਹੀ ਖਤਰਨਾਕ ਡੋਰ ਹੈ, ਕਾਫੀ ਸਖ਼ਤ ਅਤੇ ਨਾ-ਟੁੱਟਣਯੋਗ ਹਨ। ਇਹ ਮਨੁੱਖੀ ਜੀਵਨ ਲਈ ਖ਼ਤਰਨਾਕ ਹਨ ਅਤੇ ਇਹਨਾਂ ਦੀ ਵਰਤੋਂ ਨਾਲ ਕੋਈ ਵੀ ਮੰਦਭਾਗੀ ਘਟਨਾ ਵਾਪਰ ਸਕਦੀ ਹੈ।

ਆਮ ਜਨਤਾ ਦੇ ਜਾਨ-ਮਾਲ ਦੀ ਸੁਰੱਖਿਆ ਲਈ ਇਹ ਹੁਕਮ ਲਾਗੂ ਕੀਤੇ ਗਏ ਹਨ। ਉਨ੍ਹਾਂ ਜਾਰੀ ਹੁਕਮਾਂ ਵਿੱਚ ਕਿਹਾ ਕਿ ਜੇਕਰ ਇਨ੍ਹਾਂ ਹੁਕਮਾਂ ਦੀ ਉਲੰਘਣਾ ਕੀਤੀ ਜਾਂਦੀ ਹੈ ਤਾਂ ਜੁਰਮ ਅ/ਧ 05 ਵਾਤਾਵਰਨ ਪ੍ਰੋਟੈਕਸ਼ਨ ਐਕਟ 1986 ਅਤੇ 188 ਭ:ਦੰਡ ਤਹਿਤ ਬਣਦੀ ਕਾਨੂੰਨੀ ਕਾਰਵਾਈ ਅਮਲੀ ਵਿੱਚ ਲਿਆਂਦੀ ਜਾਵੇਗੀ। ਇਹ ਪਾਬੰਦੀ ਹੁਕਮ ਅਗਲੇ ਦੋ ਮਹੀਨੇ ਤੱਕ ਲਾਗੂ ਰਹਿਣਗੇ।

Facebook Comments

Trending