Connect with us

ਇੰਡੀਆ ਨਿਊਜ਼

ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰਾਂ ਵੱਲੋਂ ਮਹਿੰਗਾਈ ਅਤੇ ਜ਼ਰੂਰੀ ਵਸਤਾਂ ‘ਤੇ ਜੀਐਸਟੀ ਦਰਾਂ ਵਿਰੁੱਧ ਪ੍ਰਦਰਸ਼ਨ

Published

on

Protest by Aam Aadmi Party MPs against inflation and GST rates on essential goods

ਲੁਧਿਆਣਾ : ਸੰਸਦ ਦੇ ਮਾਨਸੂਨ ਸੈਸ਼ਨ ਦੇ ਅੱਜ ਚੌਥੇ ਦਿਨ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰਾਂ ਸ੍ਰੀ ਰਾਘਵ ਚੱਢਾ, ਸ੍ਰੀ ਸੰਜੇ ਸਿੰਘ, ਸ੍ਰੀ ਸੰਜੀਵ ਅਰੋੜਾ ਅਤੇ ਸ੍ਰੀ ਸੁਸ਼ੀਲ ਗੁਪਤਾ ਵੱਲੋਂ ਦਿੱਲੀ ਦੀ ਸੰਸਦ ਵਿੱਜ ਮਹਾਤਮਾ ਗਾਂਧੀ ਜੀ ਦੇ ਬੁੱਤ ਨੇੜੇ ਮਹਿੰਗਾਈ ਅਤੇ ਜੀ.ਐਸ.ਟੀ. ਦੀਆਂ ਦਰਾਂ ਵਿੱਚ ਵਾਧੇ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਉਨ੍ਹਾਂ ਕੇਂਦਰ ਸਰਕਾਰ ਵੱਲੋਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਦੀ ਸਿਫ਼ਾਰਸ਼ ਲਈ ਕਮੇਟੀ ਗਠਿਤ ਕਰਦਿਆਂ ਪੰਜਾਬ ਨੂੰ ਨਜ਼ਰਅੰਦਾਜ਼ ਕਰਨ ਲਈ ਵੀ ਜ਼ੋਰਦਾਰ ਰੋਸ ਪ੍ਰਗਟਾਇਆ।

ਸੰਸਦ ਮੈਂਬਰ ਸ੍ਰੀ ਸੰਜੀਵ ਅਰੋੜਾ ਨੇ ਕਿਹਾ ਕਿ ਮਹਿੰਗਾਈ ਅਤੇ ਹਾਲ ਹੀ ਵਿੱਚ ਜੀਐਸਟੀ ਦੀਆਂ ਦਰਾਂ ਵਿੱਚ ਵਾਧੇ ਨੇ ਆਮ ਵਿਅਕਤੀ ਉੱਤੇ ਭਾਰੀ ਵਾਧੂ ਬੋਝ ਪਾਇਆ ਹੈ। ਉਨ੍ਹਾਂ ਕਿਹਾ ਕਿ ਅਜਿਹਾ ਲੱਗਦਾ ਹੈ ਕਿ ਮੋਦੀ ਸਰਕਾਰ ਆਮ ਲੋਕਾਂ ਦੇ ਹਿੱਤਾਂ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮਹਿੰਗਾਈ ਦਿਨੋਂ-ਦਿਨ ਨਵੀਆਂ ਉਚਾਈਆਂ ਨੂੰ ਛੂਹ ਰਹੀ ਹੈ ਅਤੇ ਜੇਕਰ ਇਸ ਨੂੰ ਹੁਣੇ ਨਾ ਰੋਕਿਆ ਗਿਆ ਤਾਂ ਸਥਿਤੀ ਹੋਰ ਵਿਗੜ ਜਾਵੇਗੀ।

ਉਨ੍ਹਾਂ ਕਿਹਾ ਕਿ ਅਸਲ ਵਿੱਚ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਸੂਬੇ ਦੇ ਕਿਸਾਨਾਂ ਨੂੰ ਆਪਣੇ ਵਿਚਾਰ ਪ੍ਰਗਟ ਕਰਨ ਲਈ ਮੰਚ ਨਹੀਂ ਦੇਣਾ ਚਾਹੁੰਦੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਆਪਣਾ ਅਤੇ ਪਾਰਟੀ ਦੇ ਹੋਰ ਸੰਸਦ ਮੈਂਬਰਾਂ ਦਾ ਵਿਚਾਰ ਹੈ ਕਿ ਕੇਂਦਰ ਦਾ ਇਹ ਤਾਨਾਸ਼ਾਹੀ ਰਵੱਈਆ ਬੇਹੱਦ ਮੰਦਭਾਗਾ ਹੈੈ ਕਿਉਂਕਿ ਪੰਜਾਬ ਦੇ ਕਿਸਾਨਾਂ ਤੋਂ ਬਿਨਾਂ ਕਮੇਟੀ ਦੀ ਕੋਈ ਸਾਰਥਕਤਾ ਨਹੀਂ ਹੈ।

ਸ੍ਰੀ ਅਰੋੜਾ ਅਤੇ ਹੋਰ ਸੰਸਦ ਮੈਂਬਰਾਂ ਦਾ ਵਿਚਾਰ ਨਾਲ ਸਮੇਂ ਦੀ ਮੁੱਖ ਲੋੜ ਹੈ ਕਿ ਕੇਂਦਰ ਸਰਕਾਰ ਪੰਜਾਬ ਅਤੇ ਕਿਸਾਨਾਂ ਦੇ ਚੁਣੇ ਹੋਏ ਨੁਮਾਇੰਦਿਆਂ ਨੂੰ ਕਮੇਟੀ ਵਿੱਚ ਸ਼ਾਮਲ ਕਰੇ ਤਾਂ ਜੋ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਕਹਿਣਾ ਗਲਤ ਨਹੀਂ ਹੋਵੇਗਾ ਕਿ ਕੇਂਦਰ ਵੱਲੋਂ ਬਣਾਈ ਕਮੇਟੀ ਕਿਸਾਨ ਵਿਰੋਧੀਂ ਹੈ ਅਤੇ ਰਾਜਾਂ ਖਾਸ ਕਰਕੇ ਪੰਜਾਬ ਦੀ ਪ੍ਰਤੀਨਿਧਤਾ ਨਾ ਕਰਕੇ ਸੰਘਵਾਦ ਦੇ ਸਿਧਾਂਤਾਂ ਦੀ ਉਲੰਘਣਾ ਕਰਦੀ ਹੈ।

Facebook Comments

Advertisement

Trending